
ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਭੀਖੀ ਤੋਂ ਕਰੀਬ 4 ਕਿਲੋਮੀਟਰ ਦੂਰ 2 ਕਾਰਾਂ ਦਰਮਿਆਨ ਹੋਈ ਸਿੱਧੀ ਟੱਕਰ ਵਿਚ 1 ਪੁਲਿਸ ਮੁਲਾਜ਼ਮ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਜਾਣਕਾਰੀ ਅਨੁਸਾਰ, ਰਾਮ ਸਿੰਘ ਜੋ ਪੰਜਾਬ ਪੁਲਿਸ ਵਿਚ ਹੌਲਦਾਰ ਹੈ। ਕੁਝ ਨੌਜਵਾਨਾਂ ਨੂੰ ਨਾਲ ਲੈ ਕੇ ਪਟਵਾਰੀ ਦੇ ਪੇਪਰ ਦਿਵਾਉਣ ਲਈ ਚੰਡੀਗੜ੍ਹ ਜਾ ਰਿਹਾ ਸੀ ਤਾਂ ਅਚਾਨਕ ਪਿੰਡ ਹਮੀਰਗੜ੍ਹ ਢੈਪਈ ਕੋਲ ਟੋਲ-ਪਲਾਜ਼ੇ ‘ਤੇ ਸਾਹਮਣੇ ਤੋਂ ਆ ਰਹੀ ਕਾਰ ਨਾਲ ਉਸ ਦੀ ਕਾਰ ਟਕਰਾਅ ਗਈ, ਜਿਸ ਵਿਚ ਰਾਮ ਸਿੰਘ ਗੰਭੀਰ ਜ਼ਖਮੀ ਹੋ ਗਿਆ।