ਜਲੰਧਰ ਚ ਈਡੀ ਵਲੋਂ 2 ਹਜ਼ਾਰ ਕਰੋੜ ਦੇ ਘਪਲੇ ਮਾਮਲੇ ‘ਚ ਸਾਬਕਾ ਕਾਂਗਰਸੀ ਮੰਤਰੀ ਗ੍ਰਿਫ਼ਤਾਰ
Former Congress Minister arrested by ED in Jalandhar in 2 thousand crore scam case
ਜਲੰਧਰ: ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਈਡੀ ਦੀ ਟੀਮ ਤੋਂ ਪਹਿਲਾਂ ਅੱਜ ਜਲੰਧਰ ਦਫ਼ਤਰ ਪੁੱਜੇ, ਜਿੱਥੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਦਰਅਸਲ, 2 ਦਿਨ ਪਹਿਲਾਂ ਈਡੀ ਨੇ ਸਾਬਕਾ ਮੰਤਰੀ ਨੂੰ ਕਿਸੇ ਮਾਮਲੇ ਵਿੱਚ ਸੰਮਨ ਜਾਰੀ ਕੀਤਾ ਸੀ। ਜਿਸ ਕਾਰਨ ਉਹ ਅੱਜ ਈਡੀ ਸਾਹਮਣੇ ਪੇਸ਼ ਹੋਣ ਲਈ ਜਲੰਧਰ ਆਏ ਹਨ। ਹਾਲਾਂਕਿ ਅਧਿਕਾਰੀਆਂ ਨੇ ਇਸ ਮਾਮਲੇ ਨੂੰ ਲੈ ਕੇ ਮੀਡੀਆ ਤੋਂ ਦੂਰੀ ਬਣਾਈ ਰੱਖੀ ਹੈ।
ਪੰਜਾਬ ‘ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਆਈ ਵੱਡੀ ਖ਼ਬਰ
ਲੁਧਿਆਣਾ ਤੋਂ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਈਡੀ ਦੀ ਟੀਮ ਨੇ ਜਲੰਧਰ ਦਫ਼ਤਰ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਭਾਰਤ ਭੂਸ਼ਣ ਆਸ਼ੂ ਵੀਰਵਾਰ ਸਵੇਰੇ ਈਡੀ ਦਫ਼ਤਰ ਪਹੁੰਚੇ। ਜਿੱਥੇ ਸ਼ਾਮ ਤੱਕ ਲਗਾਤਾਰ ਪੁੱਛਗਿੱਛ ਜਾਰੀ ਸੀ। ਈਡੀ ਦੇ ਸੂਤਰਾਂ ਮੁਤਾਬਕ ਪੁੱਛਗਿੱਛ ਤੋਂ ਬਾਅਦ ਈਡੀ ਨੇ ਆਸ਼ੂ ਖ਼ਿਲਾਫ਼ ਮਨੀ ਲਾਂਡਰਿੰਗ ਐਕਟ ਤਹਿਤ ਕਾਰਵਾਈ ਕਰਦਿਆਂ ਉਸ ਨੂੰ ਗ੍ਰਿਫ਼ਤਾਰ ਕਰ ਲਿਆ।
ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਜਦੋਂ ਖੁਰਾਕ ਤੇ ਸਿਵਲ ਸਪਲਾਈ ਮੰਤਰਾਲੇ ਦੇ ਇੰਚਾਰਜ ਸਨ ਤਾਂ ਉਨ੍ਹਾਂ ‘ਤੇ ਕਰੀਬ 2 ਹਜ਼ਾਰ ਕਰੋੜ ਰੁਪਏ ਦੇ ਟੈਂਡਰਾਂ ‘ਚ ਘਪਲੇ ਦੇ ਦੋਸ਼ ਲੱਗੇ ਸਨ। ਪੰਜਾਬ ਦੀਆਂ ਮੰਡੀਆਂ ਵਿੱਚ ਲੇਬਰ ਅਤੇ ਟਰਾਂਸਪੋਰਟੇਸ਼ਨ ਦੇ ਟੈਂਡਰਾਂ ਵਿੱਚ ਵੱਡੇ ਪੱਧਰ ’ਤੇ ਬੇਨਿਯਮੀਆਂ ਸਾਹਮਣੇ ਆਈਆਂ ਹਨ। ਇਸ ਤੋਂ ਬਾਅਦ ਤਲਾਸ਼ੀ ਦੌਰਾਨ ਈਡੀ ਨੂੰ ਕਰੀਬ ਡੇਢ ਕਰੋੜ ਰੁਪਏ ਦੀ ਜਾਇਦਾਦ ਦੇ ਦਸਤਾਵੇਜ਼ ਮਿਲੇ ਹਨ। ਇਸ ਦੌਰਾਨ ਕਰੀਬ 30 ਲੱਖ ਰੁਪਏ ਵੀ ਜ਼ਬਤ ਕੀਤੇ ਗਏ।
ਜ਼ਿਕਰ ਕਰ ਦਈਏ ਕਿ ਇਹ ਮਾਮਲਾ ਸਭ ਤੋਂ ਪਹਿਲਾਂ ਪੰਜਾਬ ਵਿਜੀਲੈਂਸ ਬਿਊਰੋ ਨੇ ਚੁੱਕਿਆ ਸੀ। ਵਿਜੀਲੈਂਸ ਨੇ ਇਸ ਮਾਮਲੇ ਵਿੱਚ ਅਦਾਲਤ ਵਿੱਚ ਚਲਾਨ ਵੀ ਪੇਸ਼ ਕੀਤਾ ਹੈ। ਇਸ ਤੋਂ ਬਾਅਦ ਈਡੀ ਨੇ ਇਸ ਮਾਮਲੇ ਨਾਲ ਸਬੰਧਤ ਦਸਤਾਵੇਜ਼ ਮੰਗੇ ਸਨ ਤੇ ਆਪਣੇ ਪੱਧਰ ‘ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਸੀ।
ਕੀ ਹੈ ਇਹ ਪੂਰਾ ਘੁਟਾਲਾ ?
ਲੇਬਰ ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ਵਿੱਚ ਮੁਲਜ਼ਮ ਵਾਹਨਾਂ ’ਤੇ ਜਾਅਲੀ ਨੰਬਰ ਪਲੇਟਾਂ ਲਾ ਕੇ ਅਨਾਜ ਮੰਡੀਆਂ ਵਿੱਚ ਮਾਲ ਦੀ ਢੋਆ-ਢੁਆਈ ਕਰਦੇ ਸਨ। ਇਸ ਦੇ ਨਾਲ ਹੀ ਮੁਲਜ਼ਮਾਂ ਨੇ ਟੈਂਡਰ ਲੈਣ ਤੋਂ ਪਹਿਲਾਂ ਹੀ ਵਿਭਾਗ ਵਿੱਚ ਗ਼ਲਤ ਵਾਹਨਾਂ ਦੇ ਨੰਬਰ ਲਿਖਵਾ ਦਿੱਤੇ। ਜਾਂਚ ਦੌਰਾਨ ਪਤਾ ਲੱਗਾ ਕਿ ਲਿਖੇ ਨੰਬਰ ਦੋਪਹੀਆ ਵਾਹਨਾਂ ਜਿਵੇਂ ਸਕੂਟਰ, ਬਾਈਕ ਆਦਿ ਦੇ ਸਨ। ਇਨ੍ਹਾਂ ਨੰਬਰਾਂ ਵਾਲੇ ਵਾਹਨ ਮਾਲ ਢੋਣ ਲਈ ਯੋਗ ਨਹੀਂ ਹਨ।