JalandharPunjab

20 ਗ੍ਰਾਮ ਹੈਰੋਇਨ ਸਮੇਤ ਇੱਕ ਨੌਜਵਾਨ ਕਾਬੂ

ਜਲੰਧਰ, ਐਚ ਐਸ ਚਾਵਲਾ।

ਡਾ. ਐਸ ਭੂਪਤੀ IPS ਕਮਿਸ਼ਨਰ ਪੁਲਿਸ ਜਲੰਧਰ ਜੀ ਦੇ ਦਿਸ਼ਾ ਨਿਰਦੇਸ਼ਾ ਪਰ ਕਮਿਸ਼ਨਰੇਟ ਜਲੰਧਰ ਦੇ ਏਰੀਆ ਵਿੱਚ ਨਸ਼ਾ ਵੇਚਣ ਵਾਲਿਆਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸ਼੍ਰੀ ਬਲਵਿੰਦਰ ਸਿੰਘ ਰੰਧਾਵਾ PPS ਵਧੀਕ ਡਿਪਟੀ ਕਮਿਸ਼ਨਰ ਸਾਹਿਬ ਜ਼ੋਨ-1 ਜਲੰਧਰ ਜੀ ਦੀਆਂ ਹਦਾਇਤਾਂ ਅਨੁਸਾਰ ਸ਼੍ਰੀ ਨਿਰਮਲ ਸਿੰਘ PPS/ACP ਸੈਂਟਰਲ ਜਲੰਧਰ ਅਤੇ ਇੰਸ. ਅਜਾਇਬ ਸਿੰਘ ਮੁੱਖ ਅਫਸਰ ਥਾਣਾ ਰਾਮਾਮੰਡੀ ਜਲੰਧਰ ਜੀ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਕੇ ਹੋਏ ਚੌਕੀ ਇੰਚਾਰਜ ਦਕੋਹਾ ASI ਮਦਨ ਸਿੰਘ ਸਮੇਤ ਪੁਲਿਸ ਪਾਰਟੀ ਦੇ ਮਿਤੀ 02.01.2023 ਨੂੰ ਗਨੇਸ਼ ਨਗਰ ਨੇੜੇ ਬਾਲਮੀਕ ਮੰਦਰ ਦਕੋਹਾ ਜਲੰਧਰ ਮੌਜੂਦ ਸੀ ਕਿ ਇੱਕ ਮੋਨਾ ਨੌਜਵਾਨ ਗਨੇਸ਼ ਨਗਰ ਵਾਲੀ ਸਾਇਡ ਤੋ ਦਕੋਹਾ ਰੋਡ ਵੱਲ ਨੂੰ ਪੈਦਲ ਆਉਂਦਾ ਦਿਖਾਈ ਦਿੱਤਾ। ਜੋ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ ਅਤੇ ਅਚਾਨਕ ਮੌਕਾ ਤੋਂ ਪਿੱਛੇ ਨੂੰ ਮੁੜਨ ਲੱਗਾ ਤਾਂ ਜਿਸਨੂੰ ASI ਮਦਨ ਸਿੰਘ ਨੇ ਸ਼ੱਕ ਦੇ ਅਧਾਰ ਤੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰਕੇ ਨਾਮ ਪਤਾ ਪੁੱਛਿਆ ਜਿਸਨੇ ਆਪਣਾ ਨਾਮ ਅੰਮ੍ਰਿਤਪਾਲ ਸਿੰਘ ਉਰਫ ਅੰਮ੍ਰਿਤ ਪੁੱਤਰ ਸਰਵਣ ਸਿੰਘ ਵਾਸੀ ਪਿੰਡ ਵੈਰੋਵਾਲ ਨੇੜੇ ਬਾਬਾ ਜੀਵਨ ਸਿੰਘ ਗੁਰਦੁਆਰਾ ਜਿਲਾ ਤਰਨ ਤਾਰਨ ਦੱਸਿਆ। ਜਿਸਦੀ ਹਸਬ ਜਾਬਤਾ ਤਲਾਸ਼ੀ ਕਰਨ ਤੇ ਉਸ ਪਾਸੋਂ ਕੁੱਲ 20 ਗ੍ਰਾਮ ਹੈਰੋਇਨ ਬ੍ਰਾਮਦ ਕਰਨ ਵਿੱਚ ਸਫਲਤਾ ਹਾਸਿਲ ਹੋਈ। ਜਿਸ ਦੇ ਆਧਾਰ ਤੇ ਮੁੱਕਦਮਾ ਨੰਬਰ 02 ਮਿਤੀ 02.01.2023 ਅ/ਧ 21-61-85 NDPS ACT ਥਾਣਾ ਰਾਮਾਮੰਡੀ ਕਮਿਸ਼ਨਰੇਟ ਜਲੰਧਰ ਦਰਜ ਰਜਿਸਟਰ ਕੀਤਾ ਗਿਆ।

Leave a Reply

Your email address will not be published.

Back to top button