Jalandhar

20 ਲੱਖ ਰੁਪਏ ਕਰਜ਼ਾ ਲੈ ਕੇ ਕੈਨੇਡਾ ਗਏ ਸ਼ਕੰਦਰ ਦਾ ਬਦਲਿਆ ਮੁਕੱਦਰ, ਪੰਜਾਬ ਪੁਲਿਸ ‘ਚ ਮਿਲੀ ਥਾਣੇਦਾਰ ਦੀ ਨੌਕਰੀ

The fate of Sikander, who went to Canada with a loan of lakhs of rupees, changed, he got a job as a police officer in Punjab Police,

ਕੈਨੇਡਾ ਵਿਚ ਗੈਰ ਕਾਨੂੰਨੀ ਐਲਾਨੇ ਅਜਿਹੇ ਲੱਖਾਂ ਹੀ ਨੌਜਵਾਨ ਨਿਰਾਸ਼ ਭਰੀ ਜਿੰਦਗੀ ਜਿਉਂ ਰਹੇ ਹਨ। ਅਜਿਹੇ ਨਿਰਾਸ਼ਾਜਨਕ ਮਾਹੌਲ ਵਿਚ ਸਮਰਾਲਾ ਦਾ ਅੰਮ੍ਰਿਤਧਾਰੀ ਨੌਜਵਾਨ ਸਿਕੰਦਰ ਸਿੰਘ ਨਿਰਾਸ਼ ਹੋਏ ਉਨ੍ਹਾਂ ਨੌਜਵਾਨਾਂ ਲਈ ਹਨੇਰੇ ਵਿਚ ਟਿਮਟਿਮਾਉਂਦੇ ਜੁਗਨੂੰ ਵਾਂਗ ਹੈ। ਜਿਨ੍ਹਾਂ ਨੌਜਵਾਨਾਂ ਨੂੰ ਲੱਗਦਾ ਹੈ ਕਿ ਸਾਡੀ ਜ਼ਿੰਦਗੀ ਕਾਲੀ ਬੌਲੀ ਰਾਤ ਵਿਚ ਬਦਲ ਚੁੱਕੀ ਹੈ। ਕਰਜਾ ਲੈ ਕੇ ਕੈਨੇਡਾ ਗਏ ਸਿੰਕਦਰ ਸਿੰਘ ਦੀ ਜ਼ਿੰਦਗੀ ਉਦੋਂ ਬਦਲ ਗਈ ਜਦੋਂ ਉਸਨੂੰ ਪਤਾ ਲੱਗਿਆ ਕਿ ਉਸ ਨੂੰ ਪੰਜਾਬ ਵਿੱਚ ਸਬ ਇੰਸਪੈਕਟਰ ਦੀ ਨੌਕਰੀ ਲਈ ਲੈਟਰ ਆਇਆ ਹੈ, ਅੱਜ ਉਹ ਪੰਜਾਬ ਪੁਲਿਸ ਵਿਚ ਬਤੌਰ ਇੰਸਪੈਕਟਰ ਵੱਜੋਂ ਠਾਠ ਭਰੀ ਜ਼ਿੰਦਗੀ ਗੁਜ਼ਾਰ ਰਿਹਾ ਹੈ।

ਸਿਕੰਦਰ ਸਿੰਘ ਦਾ ਕਹਿਣਾ ਹੈ ਕਿ ਜੇਕਰ ਉਹ ਕੈਨੇਡਾ ਹੁੰਦਾ ਤਾਂ ਡਾਲਰ ਤਾਂ ਜ਼ਰੂਰ ਕਮਾਉਂਦਾ ਪਰ ਉਹ ਵੀ ਇਕ ਮਜ਼ਦੂਰ ਦੀ ਤਰ੍ਹਾਂ ਕੰਮ ਕਰਨਾ ਪੈਂਦਾ। ਉਸ ਨੂੰ ਪੰਜਾਬ ਦੀ ਧਰਤੀ ਨੇ ਮੁਕੱਦਰ ਦਾ ਸਿੰਕਦਰ ਬਣਾ ਦਿੱਤਾ ਹੈ। ਸਿਕੰਦਰ ਸਿੰਘ ਦੱਸਦਾ ਹੈ ਕਿ ਉਸਦੇ ਪਰਿਵਾਰ ਵੱਲੋਂ ਜੁਲਾਈ 2023 ‘ਚ 20 ਲੱਖ ਰੁਪਏ ਦਾ ਕਰਜ਼ਾ ਚੁੱਕ ਕੇ ਉਸਨੂੰ ਪੜਾਈ ਲਈ ਕੈਨੇਡਾ ਭੇਜਿਆ ਸੀ। ਹਾਲਾਂਕਿ ਉਸ ਨੇ ਪੰਜਾਬ ਵਿਚ ਪਹਿਲਾਂ ਹੀ ਐੱਮਟੈੱਕ ਦੀ ਪੜ੍ਹਾਈ ਕੀਤੀ ਹੋਈ ਸੀ। ਜਦੋਂ ਉਹ ਕੈਨੇਡਾ ਪਹੁੰਚਿਆਂ ਤਾਂ ਅਕਤੂਬਰ ਮਹੀਨੇ ਘਰ ਤੋਂ ਬਾਪੂ ਕੁਲਦੀਪ ਸਿੰਘ ਨੇ ਫੋਨ ਕਰਕੇ ਉਸਨੂੰ ਦੱਸਿਆ ਕਿ ਜੋ ਤੂੰ ਕੈਨੇਡਾ ਜਾਣ ਤੋਂ ਪਹਿਲਾਂ ਪੰਜਾਬ ਪੁਲਿਸ ਵਿਚ ਸਬ–ਇੰਸਪੈਕਟਰ ਦੀ ਭਰਤੀ ਲਈ ਟੈਸਟ ਦਿੱਤਾ ਸੀ ਉਸ ਵਿਚੋਂ ਤੂੰ ਪਾਸ ਹੋ ਗਿਆ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੈਸੇਜ ਆਇਆ ਹੈ ਕਿ ਉਨ੍ਹਾਂ ਨੇ ਆਪਣੇ ਹੱਥੀ ਜੁਆਇੰਨਿੰਗ ਲੈਂਟਰ ਤੁਹਾਨੂੰ ਸੌਪਣੇ ਹਨ। 

Back to top button