Punjab

ਕੇਂਦਰੀ ਮਾਡਰਨ ਜੇਲ੍ਹ ‘ਚ ਤਾਇਨਾਤ ਹੋਮ ਗਾਰਡ ਦੇ ਜਵਾਨ ਨੇ ਖੁਦ ਨੂੰ ਮਾਰੀ ਗੋਲੀ

ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਵਿੱਚ ਸਕਿਉਰਟੀ ਟਾਵਰ ਉੱਤੇ ਡਿਊਟੀ ਦੇ ਰਹੇ ਪੰਜਾਬ ਹੋਮ ਗਾਰਡ ਦੇ ਜਵਾਨ ਵੱਲੋਂ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਗਈ, ਗੋਲੀ ਲੱਗਣ ਤੋਂ ਬਾਅਦ ਨੌਜਵਾਨ ਨੂੰ ਗੰਭੀਰ ਹਾਲਤ ਵਿੱਚ ਸਾਥੀ ਕਰਮਚਾਰੀਆਂ ਵੱਲੋਂ ਫਰੀਦਕੋਟ ਦੇ ਜੀਜੀਐਸ ਮੈਡੀਕਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਜਿਥੇ ਉਸ ਦਾ ਇਲਾਜ ਚੱਲ ਰਿਹਾ ਹੈ। ਮੌਕੇ ਉੱਤੇ ਪਹੁੰਚੇ ਪੀੜਤ ਨੌਜਵਾਨ ਦੇ ਸਾਥੀ ਕਾਰਮਚਾਰੀ ਨਿਰਮਲ ਸਿੰਘ ਅਤੇ ਕੇਂਦਰੀ ਜੇਲ੍ਹ ਫਰੀਦਕੋਟ ਦੇ ਸੁਪਰਡੈਂਟ ਰਾਜੀਵ ਅਰੋੜਾ ਨੇ ਦੱਸਿਆ ਕਿ ਉਹਨਾਂ ਨੂੰ ਪਤਾ ਚੱਲਿਆ ਸੀ ਕਿ ਟਾਵਰ ਉੱਤੇ ਸਕਿਉਰਟੀ ਵਜੋਂ ਤੈਨਾਤ ਜਵਾਨ ਹਰਜਿੰਦਰ ਸਿੰਘ ਵੱਲੋਂ ਖੁਦ ਨੂੰ ਆਪਣੀ ਸਰਵਿਸ ਗੰਨ ਨਾਲ ਸੂਟ ਕੀਤਾ ਗਿਆ ਹੈ ਜਿਸ ਨੂੰ ਉਸੇ ਵਕਤ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਜੇਲ੍ਹ ਸੁਪਰਡੈਂਟ ਨੇ ਦੱਸਿਆ ਕਿ ਇਹ ਮੁਲਾਜ਼ਮ ਜੇਲ੍ਹ ਅੰਦਰ ਬਹੁਤ ਵਧੀਆ ਢੰਗ ਨਾਲ ਡਿਉਟੀ ਨਿਭਾਉਂਦਾ ਸੀ ਅਤੇ ਚੰਗੀਆ ਸੇਵਾਵਾਂ ਬਦਲੇ ਇਸ ਨੂੰ 15 ਅਗਸਤ ਨੂੰ ਜੇਲ੍ਹ ਪ੍ਰਸ਼ਾਸਨ ਵੱਲੋਂ ਸਨਮਾਨਿਤ ਵੀ ਕੀਤਾ ਗਿਆ ਸੀ

Leave a Reply

Your email address will not be published. Required fields are marked *

Back to top button