Uncategorized
Trending

ਸੱਚਖੰਡ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦੇ ਪਾਵਨ ਪਵਿੱਤਰ ਅੰਮ੍ਰਿਤ ਵੇਲੇ ਦਾ ਮੁੱਖਵਾਕ

ਦੇਵਗੰਧਾਰੀ ੫ ॥ ਮਾਈ ਜੋ ਪ੍ਰਭ ਕੇ ਗੁਨ ਗਾਵੈ ॥ ਸਫਲ ਆਇਆ ਜੀਵਨ ਫਲੁ ਤਾ ਕੋ ਪਾਰਬ੍ਰਹਮ ਲਿਵ ਲਾਵੈ ॥੧॥ ਰਹਾਉ ॥ ਸੁੰਦਰੁ ਸੁਘੜੁ ਸੂਰੁ ਸੋ ਬੇਤਾ ਜੋ ਸਾਧੂ ਸੰਗੁ ਪਾਵੈ ॥ ਨਾਮੁ ਉਚਾਰੁ ਕਰੇ ਹਰਿ ਰਸਨਾ ਬਹੁੜਿ ਨ ਜੋਨੀ ਧਾਵੈ ॥੧॥ ਪੂਰਨ ਬ੍ਰਹਮੁ ਰਵਿਆ ਮਨ ਤਨ ਮਹਿ ਆਨ ਨ ਦ੍ਰਿਸਟੀ ਆਵੈ ॥ ਨਰਕ ਰੋਗ ਨਹੀ ਹੋਵਤ ਜਨ ਸੰਗਿ ਨਾਨਕ ਜਿਸੁ ਲੜਿ ਲਾਵੈ ॥੨॥੧੪॥
ਮਾਈ = ਹੇ ਮਾਂ! ਤਾ ਕੋ ਆਇਆ ਸਫਲ = ਜਗਤ ਵਿਚ ਉਸ ਦਾ ਆਉਣਾ ਕਾਮਯਾਬ ਹੋ ਜਾਂਦਾ ਹੈ। ਲਿਵ = ਲਗਨ।੧।ਰਹਾਉ। ਸੁਘੜੁ = ਸੁਚੱਜਾ। ਸੂਰੁ = ਸੂਰਮਾ। ਬੇਤਾ = ਗਿਆਨਵਾਨ। ਸਾਧੂ = ਗੁਰੂ। ਸੰਗੁ = ਸਾਥ। ਉਚਾਰੁ ਕਰੇ = ਉਚਾਰਨ ਕਰਦਾ ਹੈ। ਰਸਨਾ = ਜੀਭ (ਨਾਲ)। ਬਹੁੜਿ = ਮੁੜ। ਧਾਵੈ = ਭਟਕਦਾ।੧। ਰਵਿਆ = ਹਰ ਵੇਲੇ ਮੌਜੂਦ। ਆਨ = ਕੋਈ ਹੋਰ। ਜਨ ਸੰਗਿ = ਸੰਤ ਜਨਾਂ ਦੀ ਸੰਗਤਿ ਵਿਚ। ਜਿਸੁ ਲੜਿ = ਜਿਸ ਮਨੁੱਖ ਨੂੰ ਸੰਤ ਜਨਾਂ ਦੇ ਲੜ ਨਾਲ।੨।
ਹੇ ਮਾਂ! ਜੇਹੜਾ ਮਨੁੱਖ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ, ਪਰਮਾਤਮਾ ਦੇ ਚਰਨਾਂ ਵਿਚ ਪ੍ਰੇਮ ਬਣਾਈ ਰੱਖਦਾ ਹੈ, ਉਸ ਦਾ ਜਗਤ ਵਿਚ ਆਉਣਾ ਕਾਮਯਾਬ ਹੋ ਜਾਂਦਾ ਹੈ, ਉਸ ਨੂੰ ਜ਼ਿੰਦਗੀ ਦਾ ਫਲ ਮਿਲ ਜਾਂਦਾ ਹੈ।੧।ਰਹਾਉ। ਹੇ ਮਾਂ! ਜੇਹੜਾ ਮਨੁੱਖ ਗੁਰੂ ਦਾ ਸਾਥ ਪ੍ਰਾਪਤ ਕਰ ਲੈਂਦਾ ਹੈ, ਉਹ ਮਨੁੱਖ ਸੋਹਣੇ ਜੀਵਨ ਵਾਲਾ ਸੁਚੱਜਾ ਸੂਰਮਾ ਬਣ ਜਾਂਦਾ ਹੈ, ਉਹ ਆਪਣੀ ਜੀਭ ਨਾਲ ਪਰਮਾਤਮਾ ਦਾ ਨਾਮ ਉਚਾਰਦਾ ਰਹਿੰਦਾ ਹੈ, ਤੇ, ਮੁੜ ਮੁੜ ਜੂਨਾਂ ਵਿਚ ਨਹੀਂ ਭਟਕਦਾ।੧। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! (ਆਖ-) ਜਿਸ ਮਨੁੱਖ ਨੂੰ ਪਰਮਾਤਮਾ ਸੰਤ ਜਨਾਂ ਦੇ ਲੜ ਲਾ ਦੇਂਦਾ ਹੈ, ਉਸ ਨੂੰ ਸੰਤ ਜਨਾਂ ਦੀ ਸੰਗਤਿ ਵਿਚ ਨਰਕ ਤੇ ਰੋਗ ਨਹੀਂ ਵਿਆਪਦੇ, ਸਰਬ-ਵਿਆਪਕ ਪ੍ਰਭੂ ਹਰ ਵੇਲੇ ਉਸ ਦੇ ਮਨ ਵਿਚ ਉਸ ਦੇ ਹਿਰਦੇ ਵਿਚ ਵੱਸਿਆ ਰਹਿੰਦਾ ਹੈ, ਪ੍ਰਭੂ ਤੋਂ ਬਿਨਾ ਉਸ ਨੂੰ (ਕਿਤੇ ਭੀ) ਕੋਈ ਹੋਰ ਨਹੀਂ ਦਿੱਸਦਾ।੨।੧੪।
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

 

Leave a Reply

Your email address will not be published. Required fields are marked *

Back to top button