ਸ਼ਰਮਨਾਕ ਕਰਤੂਤ! ਔਰਤ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜੂਰੀ ‘ਚ ਉਤਾਰੇ ਕੱਪੜੇ
Woman removes clothes in the presence of Sri Guru Granth Sahib

Woman removes clothes in the presence of Sri Guru Granth Sahib
ਲੁਧਿਆਣਾ ਦੇ ਹਲਕਾ ਸਾਹਨੇਵਾਲ ਅਧੀਨ ਪੈਂਦੇ ਪਿੰਡ ਜੁਗਿਆਣਾ ਦੇ ਗੁਰਦੁਆਰਾ ਸਾਹਿਬ ਵਿਖੇ ਇੱਕ ਬੀਬੀ ਵੱਲੋਂ ਗੁਰੂ ਸਾਹਿਬ ਦੀ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਜਿਸ ਤੋਂ ਬਾਅਦ ਉਕਤ ਮੁਲਜ਼ਮ ਔਰਤ ਖਿਲਾਫ ਸਖਤ ਕਾਰਵਾਈ ਦੀ ਮੰਗ ਕਰਦਿਆਂ ਸਿੱਖ ਜਥੇਬੰਦੀਆਂ ਵੱਲੋਂ ਐਫਆਈਆਰ ਦਰਜ ਕਰਵਾਈ ਗਈ ਹੈ ਅਤੇ ਮਾਮਲੇ ‘ਚ ਜਲਦ ਐਕਸ਼ਨ ਲੈਣ ਦੀ ਮੰਗ ਵੀ ਕੀਤੀ ਗਈ ਹੈ।
ਬੀਤੇ ਦਿਨੀਂ ਇੱਕ ਔਰਤ ਦੀ ਗੁਰੂ ਘਰ ਵਿੱਚ ਗ੍ਰੰਥੀ ਸਿੰਘ ਨਾਲ ਕਿਸੇ ਗੱਲ ਤੋਂ ਬਹਿਸਬਾਜ਼ੀ ਹੋ ਗਈ ਤਾਂ ਇਸੇ ਦੌਰਾਨ ਇਸਨੇ ਆਪਣੇ ਕੱਪੜੇ ਉਤਾਰ ਕੇ ਗੁਰੂ ਸਾਹਿਬ ਦੀ ਹਜ਼ੂਰੀ ਵਿੱਚ ਗੁਰੂ ਸਾਹਿਬ ਦੇ ਵੱਲ ਸੁੱਟ ਦਿੱਤੇ। ਜਿਸ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਲਗਾਤਾਰ ਸਿੱਖ ਜਥੇਬੰਦੀਆਂ ਅਤੇ ਸਮੁੱਚੀ ਕੌਮ ਵਿੱਚ ਰੋਸ ਦੀ ਲਹਿਰ ਸੀ। ਮਾਮਲੇ ਸਬੰਧੀ ਹਰ ਕਿਸੇ ਵੱਲੋਂ ਮੰਗ ਕੀਤੀ ਜਾ ਰਹੀ ਸੀ ਕਿ ਇਸ ਉਕਤ ਬੀਬੀ ਉੱਪਰ ਸਖ਼ਤ ਤੋਂ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਉਧਰ ਮਾਮਲਾ ਭਖ਼ਦਾ ਦੇਖ ਪੁਲਿਸ ਨੇ ਬੇਅਦਬੀ ਕਰਨ ਵਾਲੀ ਔਰਤ ਦੇ ਉੱਪਰ ਐਫਆਈਆਰ ਦਰਜ ਕਰ ਲਈ ਹੈ। ਥਾਣਾ ਸਾਹਨੇਵਾਲ ਦੇ ਮੁਖੀ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਕਤ ਮੁਲਜ਼ਮ ਔਰਤ ਖਿਲਾਫ ਮੁਕਦਮਾ ਦਰਜ ਕਰ ਦਿੱਤਾ ਗਿਆ ਹੈ ਅਤੇ ਜਲਦ ਹੀ ਬੀਬੀ ਨੂੰ ਗ੍ਰਿਫਤਾਰ ਕੀਤਾ ਜਾਵੇਗਾ।
