Jalandhar

ਹਿਓਮਨ ਰਾਇਟਸ ਐਂਡ ਐਂਟੀ ਡਰੱਗਸ ਮੂਵਮੈਂਟ ਪੰਜਾਬ ਦੇ ਕੰਮਾਂ ਦੀ ‘ਆਪ’ ਦੇ ਕੌਮੀ ਜਨਰਲ ਸਕੱਤਰ ਵਲੋਂ ਭਰਭੂਰ ਸ਼ਲਾਘਾ

AAP's National General Secretary lauds the work of Human Rights and Anti Drugs Movement Punjab

AAP’s National General Secretary lauds the work of Human Rights and Anti Drugs Movement Punjab

ਹਿਓਮਨ ਰਾਇਟਸ ਐਂਡ ਐਂਟੀ ਡਰੱਗਸ ਮੂਵਮੈਂਟ ਪੰਜਾਬ ਦੇ ਕੰਮਾਂ ਦੀ ਆਪ ਦੇ ਕੌਮੀ ਜਨਰਲ ਸਕੱਤਰ ਵਲੋਂ ਭਰਭੂਰ ਸਲਾਘਾ
ਜਲੰਧਰ / ਅਮਨਦੀਪ ਸਿੰਘ ਰਾਜਾ
ਪੰਜਾਬ ਪੁਲਿਸ ਦੇ ਨਿਧੜਕ ਅਤੇ ਉਘੇ ਸਮਾਜ ਸੇਵਕ ਸਾਬਕਾ ਡੀ ਜੀ ਪੀ ਸ਼ਸ਼ੀ ਕਾਂਤ IPS ਦੀ ਯੋਗ ਅਗਵਾਈ ਹੇਠ ਚੱਲ ਰਹੀ ਸੰਸਥਾ ਹਿਓਮਨ ਰਾਇਟਸ ਐਂਡ ਐਂਟੀ ਡਰੱਗਸ ਮੂਵਮੈਂਟ ਪੰਜਾਬ ਦੇ ਕਨਵੀਨਰ ਹਰਮਨ ਸਿੰਘ ਅਤੇ ਦੁਆਬਾ ਜੋਨ ਦੇ ਪ੍ਰਧਾਨ ਸ਼ਿੰਦਰਪਾਲ ਸਿੰਘ ਚਾਹਲ ਨੇ ਦਸਿਆ ਕਿ ਉਕਤ ਸਮਾਜ ਸੇਵੀ ਸੰਸਥਾ ਨੂੰ ਉਸ ਸਮੇ ਬਹੁਤ ਵੱਡਾ ਹੁੰਗਾਰਾ ਮਿਲਿਆ ਜਦ ਆਮ ਆਦਮੀ ਪਾਰਟੀ ਪੰਜਾਬ ਦੇ ਕੌਮੀ ਜਨਰਲ ਸਕੱਤਰ ਅਤੇ ਸਭਿਆਚਾਰ, ਸੈਰ -ਸਪਾਟਾ ਵਿਭਾਗ ਪੰਜਾਬ ਸਰਕਾਰ ਦੇ ਮੁੱਖ ਸਲਾਹਕਾਰ ਸ਼੍ਰੀ ਦੀਪਕ ਬਾਲੀ ਵਲੋਂ ਹਿਓਮਨ ਰਾਇਟਸ ਐਂਡ ਐਂਟੀ ਡਰੱਗਸ ਮੂਵਮੈਂਟ ਪੰਜਾਬ ਨੂੰ ਪੂਰਨ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ।

ਕਨਵੀਨਰ ਹਰਮਨ ਸਿੰਘ ਨੇ ਦਸਿਆ ਕਿ ਪੰਜਾਬ ਸਰਕਾਰ ਵਲੋਂ ਯੁੱਧ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਵਿਚ ਹਿਓਮਨ ਰਾਇਟਸ ਐਂਡ ਐਂਟੀ ਡਰੱਗਸ ਮੂਵਮੈਂਟ ਪੰਜਾਬ ਪੂਰਨ ਸਹਿਯੋਗ ਦੇ ਕੇ ਪੰਜਾਬ ਦੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਦਲਦਲ ‘ਚੋਂ ਕੱਢਣ ਲਈ ਵਿਸ਼ੇਸ਼ ਮੁਹਿੰਮ ਚਲਾਏਗੀ ਅਤੇ ਸਕੂਲਾਂ, ਕਾਲਜਾਂ ਵਿਚ ਜਾ ਕਰਕੇ ਵਿਸ਼ੇਸ਼ ਤੋਰ ਤੇ ਵਿਦਿਆਰਥੀਆਂ ਨੂੰ ਜਾਗਰੂਕ ਕਰੇਗੀ

Back to top button