ਬੱਬਰ ਖਾਲਸਾ ਦੇ ਅੱਤਵਾਦੀ ਦੀ ਪਤਨੀ ਪੰਜਾਬ ਪੁਲਿਸ ’ਚ ਕਰ ਰਹੀ ਨੌਕਰੀ! ਏਜੰਸੀਆਂ ਦੇ ਸਕੈਨਰ ’ਤੇ
Babbar Khalsa terrorist's wife is working in Punjab Police, under the scanner of agencies

Babbar Khalsa terrorist’s wife is working in Punjab Police, under the scanner of agencies
ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਅੱਤਵਾਦੀ ਪਰਮਿੰਦਰ ਸਿੰਘ ਉਰਫ਼ ਪਿੰਦੀ ਦੀ ਪਤਨੀ ਕਿਰਨਦੀਪ ਕੌਰ ਸੁਰੱਖਿਆ ਏਜੰਸੀਆਂ ਦੇ ਸਕੈਨਰ ਹੇਠ ਹੈ। ਪੰਜਾਬ ਪੁਲਿਸ ਦੇ ਬਰਖਾਸਤ ਅਧਿਕਾਰੀ ਪਿੰਦੀ ਨੂੰ ਆਬੂਧਾਬੀ ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ। ਦੇਸ਼ ਵਿਰੋਧੀ ਗਤੀਵਿਧੀਆਂ ਦਾ ਮੁਲਜ਼ਮ ਕੁਝ ਸਾਲ ਪਹਿਲਾਂ ਬੀਕੇਆਈ ਮੁਖੀ ਹਰਵਿੰਦਰ ਸਿੰਘ ਰਿੰਦਾ ਅਤੇ ਖਤਰਨਾਕ ਗੈਂਗਸਟਰ ਹੈਪੀ ਪਸ਼ੀਆ ਦੇ ਸਮੱਰਥਨ ਨਾਲ ਵਿਦੇਸ਼ ਭੱਜ ਗਿਆ ਸੀ। ਇਹ ਖੁਲਾਸਾ ਹੋਇਆ ਹੈ ਕਿ ਮੁਲਜ਼ਮ ਨੇ ਆਪਣਾ ਜ਼ਿਆਦਾਤਰ ਸਮਾਂ ਅੰਮ੍ਰਿਤਸਰ ਕਮਿਸ਼ਨਰੇਟ ਵਿਚ ਕਾਂਸਟੇਬਲ ਵਜੋਂ ਡਿਊਟੀ ਕੀਤੀ, ਜਦੋਂ ਕਿ ਉਸ ਦੀ ਪਤਨੀ ਕਿਰਨਦੀਪ ਕੌਰ ਅੰਮ੍ਰਿਤਸਰ (ਦਿਹਾਤੀ) ਪੁਲਿਸ ਵਿਚ ਕਾਂਸਟੇਬਲ ਵਜੋਂ ਤਾਇਨਾਤ ਰਹੀ।
2023 ਵਿਚ ਬਟਾਲਾ ਪੁਲਿਸ ਨੇ ਕਿਰਨਦੀਪ ਕੌਰ ਵਿਰੁੱਧ ਕੇਸ ਦਰਜ ਕੀਤਾ ਸੀ। ਉਦੋਂ ਤੋਂ ਉਹ ਲਗਾਤਾਰ ਨਿਗਰਾਨੀ ਹੇਠ ਹੈ। ਪੁਲਿਸ ਨੂੰ ਸ਼ੱਕ ਸੀ ਕਿ ਕਿਰਨਦੀਪ ਕੌਰ ਦੇਸ਼ ਛੱਡ ਕੇ ਭੱਜਣ ਦੀ ਯੋਜਨਾ ਬਣਾ ਰਹੀ ਸੀ। ਲਗਪਗ ਅੱਠ ਮਹੀਨੇ ਪਹਿਲਾਂ ਬਟਾਲਾ ਪੁਲਿਸ ਨੇ ਪਿੰਦੀ ਦੀ ਪਤਨੀ ਵਿਰੁੱਧ ਐੱਲਓਸੀ ਜਾਰੀ ਕੀਤਾ ਸੀ। ਇਸ ਦੌਰਾਨ ਕਿਰਨਦੀਪ ਕੌਰ ਨੇ ਮੌਕਾ ਮਿਲਦੇ ਹੀ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਫਲਾਈਟ ਰਾਹੀਂ ਭੱਜਣ ਦੀ ਕੋਸ਼ਿਸ਼ ਕੀਤੀ।
ਪੰਜਾਬ ਪੁਲਿਸ ਨੇ ਫਰਾਰ ਮੁਲਜ਼ਮ ਪਰਮਿੰਦਰ ਸਿੰਘ ਉਰਫ਼ ਪਿੰਡੀ ਨੂੰ UAE ਤੋਂ ਲਿਆਂਦਾ ਭਾਰਤ
ਸੀਬੀਆਈ ਨੇ ਇੰਟਰਪੋਲ ਚੈਨਲਾਂ ਰਾਹੀਂ ਵੱਡੀ ਸਫਲਤਾ ਹਾਸਲ ਕੀਤੀ ਹੈ। ਪੰਜਾਬ ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ (BKI) ਦੇ ਅੱਤਵਾਦੀ ਪਰਮਿੰਦਰ ਸਿੰਘ ਉਰਫ਼ ਪਿੰਡੀ ਨੂੰ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਅਬੂ ਧਾਬੀ, UAE ਤੋਂ ਭਾਰਤ ਲਿਆਂਦਾ ਗਿਆ। ਪਰਮਿੰਦਰ ਪਿੰਡੀ ਬਟਾਲਾ ਗੁਰਦਾਸਪੁਰ ਖੇਤਰ ਵਿੱਚ ਪੈਟਰੋਲ ਬੰਬ ਹਮਲੇ, ਹਿੰਸਕ ਹਮਲੇ ਅਤੇ ਜਬਰੀ ਵਸੂਲੀ ਸਮੇਤ ਕਈ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਹੈ।
ਪੰਜਾਬ ਪੁਲਿਸ ਨੇ ਪਰਮਿੰਦਰ ਸਿੰਘ ਉਰਫ਼ ਨਿਰਮਲ ਸਿੰਘ ਉਰਫ਼ ਪਿੰਡੀ , ਜੋ ਕਿ ਪੰਜਾਬ ਪੁਲਿਸ ਨੂੰ ਲੋੜੀਂਦਾ ਸੀ, ਨੂੰ ਸੰਯੁਕਤ ਅਰਬ ਅਮੀਰਾਤ ਤੋਂ ਭਾਰਤ ਲਿਆਂਦਾ ਗਿਆ ਹੈ। ਪਰਮਿੰਦਰ ਸਿੰਘ ਉਰਫ਼ ਪਿੰਡੀ ਵਿਦੇਸ਼ ਅਧਾਰਤ ਅੱਤਵਾਦੀ ਹਰਵਿੰਦਰ ਸਿੰਘ ਉਰਫ਼ ਰਿੰਦਾ ਅਤੇ ਹੈਪੀ ਪਾਸੀਆ ਦਾ ਨਜ਼ਦੀਕੀ ਸਾਥੀ ਦੱਸਿਆ ਜਾ ਰਿਹਾ ਹੈ।
