Jalandhar

ਸ੍ਰੀ ਦਰਬਾਰ ਸਾਹਿਬ ਨੇੜੇ ਗੁੰਡਾਗਰਦੀ ਦਾ ਨੰਗਾ ਨਾਚ, ਚੱਲੀਆਂ ਗੋਲੀਆਂ, ਮਚੀ ਹਫੜਾ-ਦਫੜੀ

Naked dance of hooligans near Sri Darbar Sahib, shots fired, chaos ensues

ਸ੍ਰੀ ਦਰਬਾਰ ਸਾਹਿਬ ਨੇੜੇ ਇਕ ਹੋਟਲ ਵਿਚ ਗੁੰਡਾਗਰਦੀ ਦਾ ਨੰਗਾ ਨਾਚ ਦੇਖਣ ਨੂੰ ਮਿਲਿਆ ਹੈ। ਸ਼ੀਸ਼ੇ ਭੰਨ ਦਿੱਤੇ ਗਏ ਹਨ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ। ਜ਼ਖਮੀ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਹਾਲਾਂਕਿ ਇਹ ਹਮਲਾ ਕਿੰਨ੍ਹਾਂ ਵੱਲੋਂ ਕੀਤਾ ਗਿਆ ਹੈ, ਇਹ ਜਾਂਚ ਦਾ ਵਿਸ਼ਾ ਹੈ।

ਜਾਣਕਾਰੀ ਮੁਤਾਬਕ ਕੁਝ ਦਿਨ ਪਹਿਲਾਂ ਇਕ ਵਿਅਕਤੀ ਵੱਲੋਂ ਕਿਰਾਏ ‘ਤੇ ਹੋਟਲ ਲਿਆ ਗਿਆ ਸੀ ਤੇ ਅੱਜ 7-8 ਹਮਲਾਵਰ ਹਥਿਆਰਾਂ ਨਾਲ ਲੈਸ ਹੋ ਕੇ ਆਏ ਤੇ ਰਿਸੈਪਸ਼ਨ ‘ਤੇ ਖੜ੍ਹੇ ਨੌਜਵਾਨ ‘ਤੇ ਹਮਲਾ ਕਰ ਦਿੱਤਾ ਹੈ ਤੇ ਅਣਪਛਾਤੇ ਹਮਲਾਵਰਾਂ ਨੇ ਗੋਲੀ ਵੀ ਚਲਾਈ ਜੋ ਹੋਟਲ ਦੇ ਸ਼ੀਸ਼ੇ ਵਿਚ ਜਾ ਵੱਜੀ। ਹੋਟਲ ਵਿਚ ਹਫੜਾ-ਦਫੜੀ ਮਚ ਗਈ ਤੇ ਫਿਰ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

 

ਹਮਲੇ ਦਾ ਕਾਰਨ ਨਿੱਜੀ ਰੰਜਿਸ਼ ਹੈ ਜਾਂ ਕੋਈ ਹੋਰ ਕਾਰਨ ਹੈ, ਇਹ ਅਜੇ ਸਪੱਸ਼ਟ ਨਹੀਂ ਹੋ ਸਕਿਆ ਹੈ ਪਰ ਹਮਲਾਵਰਾਂ ਵੱਲੋਂ ਇਸ ਤਰ੍ਹਾਂ ਸ਼ਰੇਆਮ ਗੁੰਡਾਗਰਦੀ ਕਰਨੀ ਸੁਰੱਖਿਆ ‘ਤੇ ਕਈ ਸਵਾਲ ਖੜ੍ਹੇ ਕਰਦਾ ਹੈ। 

Back to top button