Jalandhar
ਜਲੰਧਰ ‘ਚ ਪੁਲਿਸ ਮੁਕਾਬਲਾ, ਮੁਲਜ਼ਮ ਗੋਲੀ ਲੱਗਣ ਤੋਂ ਬਾਅਦ ਜ਼ਮੀਨ ‘ਤੇ ਡਿੱਗਿਆ
Police encounter in Jalandhar, accused falls to the ground after being shot

ਜਲੰਧਰ ਵਿੱਚ ਦਿਹਾਤੀ ਪੁਲਿਸ ਨੇ ਆਦਮਪੁਰ ਇਲਾਕੇ ਦੇ ਪਿੰਡ ਹਰੀਪੁਰ ਵਿੱਚ ਇੱਕ ਮੁਲਜ਼ਮ ਦਾ ਪੁਲਿਸ ਨਾਲ ਮੁਕਾਬਲਾ ਹੋ ਗਿਆ ਹੈ। ਪੁਲਿਸ ਦੀ ਗੋਲੀਬਾਰੀ ਨਾਲ ਮੁਲਜ਼ਮ ਜ਼ਖਮੀ ਹੋ ਗਿਆ। ਜਖਮੀ ਹਾਲਾਤ ਵਿੱਚ ਉਸ ਨੂੰ ਨੇੜਲੇ ਹਸਪਤਾਲ ਲਿਜਾਇਆ ਗਿਆ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਹੋਰ ਪੁਲਿਸ ਅਧਿਕਾਰੀ ਜਲਦੀ ਹੀ ਮੌਕੇ ‘ਤੇ ਪਹੁੰਚ ਜਾਣਗੇ।
ਪੁਲਿਸ ਨੂੰ ਮੁਲਜ਼ਮ ਦੇ ਆਉਣ ਦੀ ਪਹਿਲਾਂ ਤੋਂ ਜਾਣਕਾਰੀ ਸੀ। ਪੁਲਿਸ ਨੇ ਉਸਦੀ ਭਾਲ ਵਿੱਚ ਇੱਕ ਨਾਕਾ ਲਗਾਇਆ ਸੀ। ਜਿਵੇਂ ਹੀ ਮੁਲਜ਼ਮ ਮੋਟਰਸਾਈਕਲ ‘ਤੇ ਪਹੁੰਚਿਆ, ਉਸਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ, ਪਰ ਉਸਨੇ ਭੱਜਣ ਦੀ ਕੋਸ਼ਿਸ਼ ਕੀਤੀ।
ਪੁਲਿਸ ਦੇ ਅਨੁਸਾਰ, ਮੁਲਜ਼ਮ ਨੇ ਪੁਲਿਸ ‘ਤੇ ਗੋਲੀਬਾਰੀ ਕੀਤੀ। ਜਵਾਬੀ ਕਾਰਵਾਈ ਵਿੱਚ ਉਸਨੂੰ ਗੋਲੀ ਲੱਗ ਗਈ, ਜਿਸ ਨਾਲ ਉਹ ਜਖਮੀ ਹੋ ਗਿਆ। ਜਿਸ ਤੋਂ ਬਾਅਦ ਮੌਕੇ ਤੇ ਮੌਜੂਦ ਪੁਲਿਸ ਮੁਲਾਜ਼ਮਾਂ ਨੇ ਉਸ ਨੂੰ ਕਾਬੂ ਕਰ ਲਿਆ।
