Punjab

ਐਸ ਸੀ ਐਸ ਟੀ ਕਮਿਸ਼ਨ ਦੇ ਚੇਅਰਮੈਨ ਵਲੋਂ ਚੰਡੀਗੜ੍ਹ ਪੰਜਾਬ ਜਰਨਲਿਸਟਸ ਐਸੋਸੀਏਸ਼ਨ ਨੂੰ ਪੂਰਨ ਸਹਿਯੋਗ ਦਾ ਐਲਾਨ

SCST Commission Chairman announces full support to Chandigarh Punjab Journalists Association

SCST Commission Chairman announces full support to Chandigarh Punjab Journalists Association

ਐਸ ਸੀ ਐਸ ਟੀ ਕਮਿਸ਼ਨ ਦੇ ਚੇਅਰਮੈਨ ਵਲੋਂ ਚੰਡੀਗੜ੍ਹ ਪੰਜਾਬ ਜਰਨਲਿਸਟਸ ਐਸੋਸੀਏਸ਼ਨ ਨੂੰ ਪੂਰਨ ਸਹਿਯੋਗ ਦਾ ਐਲਾਨ
ਚੰਡੀਗੜ੍ਹ / ਬਿਓਰੋ
ਪੰਜਾਬ ਦੇ ਸਮੂਹ ਪੱਤਰਕਾਰ ਭਾਈਚਾਰੇ ਦੀਆਂ ਹੱਕੀ ਮੰਗਾਂ ਲਈ ਲੰਬੇ ਸਮੇ ਤੋਂ ਸੰਘਰਸ਼ ਕਰਨ ਅਤੇ ਸਮਾਜ ਸੇਵਾ ਲਈ ਵੱਡੇ ਪੱਧਰ ਤੇ ਕਾਰਜ ਕਰਨ ਵਾਲੀ ਪੱਤਰਕਾਰਾਂ ਦੀ ਸਭ ਤੋਂ ਵੱਡੀ ਜਥੇਬੰਦੀ ਚੰਡੀਗੜ੍ਹ ਪੰਜਾਬ ਜਰਨਲਿਸਟਸ ਐਸੋਸੀਏਸ਼ਨ ਰਜਿ. ਦੇ ਕੌਮੀ ਪ੍ਰਧਾਨ ਜਸਵੀਰ ਸਿੰਘ ਪੱਟੀ , ਵਾਈਸ ਪ੍ਰਧਾਨ ਹਰਮਨ ਸਿੰਘ , ਦੁਆਬਾ ਜ਼ੋਨ ਪ੍ਰਧਾਨ ਸਿੰਦਰਪਾਲ ਸਿੰਘ ਚਾਹਲ ਵਲੋਂ ਨਵ-ਨਿਯੁਕਤ ਕੀਤੇ ਗਏ ਚੰਡੀਗੜ੍ਹ-ਮੋਹਾਲੀ ਯੂਨਿਟ ਦੇ ਪ੍ਰਧਾਨ ਰਾਮ ਸਿੰਘ ਆਜ਼ਾਦ ਵਲੋਂ ਐਸ ਸੀ ਐਸ ਟੀ ਕਮਿਸ਼ਨ ਦੇ ਚੇਅਰਮੈਨ ਸ ਜਸਵੀਰ ਸਿੰਘ ਗੜ੍ਹੀ ਨਾਲ ਚੰਡੀਗੜ੍ਹ ਸੈਕਟਰੀਏਟ ਵਿਖੇ ਵਿਸ਼ੇਸ਼ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤੇ ਗਿਆ

ਇਸ ਮੌਕੇ ਕਮਿਸ਼ਨ ਦੇ ਚੇਅਰਮੈਨ ਸ ਜਸਵੀਰ ਸਿੰਘ ਗੜ੍ਹੀ ਨੇ ਓਨਾ ਨੂੰ ਵਿਸ਼ਵਾਸ਼ ਦਿਵਾਇਆ ਕਿ ਉਹ ਚੰਡੀਗੜ੍ਹ ਪੰਜਾਬ ਜਰਨਲਿਸਟਸ ਐਸੋਸੀਏਸ਼ਨ ਨੂੰ ਪੂਰਨ ਸਹਿਯੋਗ ਦੇਣਗੇ ਅਤੇ ਸੰਸਥਾ ਦੇ ਜਿਹੜੇ ਵੀ ਪੱਤਰਕਾਰ ਨੂੰ ਕੋਈ ਵੀ ਮੁਸ਼ਕਲ ਆਓਂਦੀ ਹੈ ਤਾਂ ਕਮਿਸ਼ਨ ਵਲੋਂ ਉਨ੍ਹਾਂ ਦੀ ਹਰ ਮਦਦ ਲਈ ਤਤਪਰ ਰਹੇਗਾ।

Back to top button