
ਅਣਪਛਾਤੇ ਕਾਰ ਸਵਾਰਾਂ ਵੱਲੋਂ 3 ਸਾਲਾ ਬੱਚੇ ਨੂੰ ਉਸ ਦੇ ਪਿਤਾ ਦੇ ਸਾਹਮਣੇ ਅਗਵਾ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਪੁਲਿਸ ਵੱਲੋਂ ਜਾਂਚ ਕਰਨ ‘ਤੇ ਇਸ ਮਾਮਲੇ ‘ਚ ਨਵਾਂ ਮੋੜ ਸਾਹਮਣੇ ਆਇਆ ਹੈ, ਜਿਸ ਨਾਲ ਕਿਸੇ ਵੀ ਵਿਅਕਤੀ ਦੀ ਰੂਹ ਨੂੰ ਠੇਸ ਪਹੁੰਚ ਸਕਦੀ ਹੈ। ਸੁਣਨ ‘ਚ ਆਇਆ ਹੈ ਕਿ ਬੱਚੇ ਨੂੰ ਉਸ ਦੇ ਹੀ ਪਿਤਾ ਨੇ ਕਤਲ ਕਰਕੇ ਨਹਿਰ ‘ਚ ਸੁੱਟ ਦਿੱਤਾ ਸੀ, ਬਾਅਦ ‘ਚ ਕਾਤਲ ਪਿਤਾ ਨੇ ਆਪਣੇ ਪੁੱਤਰ ਦੇ ਅਗਵਾ ਹੋਣ ਦੀ ਕਹਾਣੀ ਪੁਲਿਸ ਦੇ ਸਾਹਮਣੇ ਪੇਸ਼ ਕੀਤੀ।
ਇਸ ਵਾਰਦਾਤ ਦਾ ਖੁਲਾਸਾ ਕਰਦਿਆਂ ਪੁਲਿਸ ਵੱਲੋਂ ਪਿਤਾ ਦੀ ਨਿਸ਼ਾਨਦੇਹੀ ‘ਤੇ ਮ੍ਰਿਤਕ ਬੱਚੇ ਦੀ ਲਾਸ਼ ਨੂੰ ਬਰਾਮਦ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।