Uncategorized

31 ਜਨਵਰੀ ਤੱਕ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਟਾਈਮ ਸਵੇਰੇ 10:00 ਵਜੇ ਤੈਅ !

All government and private schools to start at 10:00 AM till January 31

ਮੌਸਮ ਵਿਭਾਗ ਨੇ ਅਗਲੇ 24 ਤੋਂ 48 ਘੰਟਿਆਂ ਵਿੱਚ ਦਿੱਲੀ ਐਨਸੀਆਰ ਸਮੇਤ ਦੇਸ਼ ਦੇ ਵੱਖ-ਵੱਖ ਇਲਾਕਿਆਂ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਨੇ ਕਿਹਾ ਕਿ ਉੱਤਰ-ਪੱਛਮੀ ਭਾਰਤ ਵਿੱਚ 10 ਤੋਂ 12 ਜਨਵਰੀ ਦਰਮਿਆਨ ਇੱਕ ਨਵੀਂ ਪੱਛਮੀ ਗੜਬੜੀ ਬਣ ਰਹੀ ਹੈ। ਇਸ ਕਾਰਨ 10 ਅਤੇ 11 ਤਰੀਕ ਨੂੰ ਹਿਮਾਚਲ ਪ੍ਰਦੇਸ਼, ਪੰਜਾਬ, ਹਰਿਆਣਾ, ਚੰਡੀਗੜ੍ਹ, ਉੱਤਰ ਪ੍ਰਦੇਸ਼, ਰਾਜਸਥਾਨ ਅਤੇ ਦਿੱਲੀ ਦੇ ਕਈ ਇਲਾਕਿਆਂ ਵਿੱਚ ਮੀਂਹ ਪੈ ਸਕਦਾ ਹੈ। ਦੱਖਣੀ ਭਾਰਤ ‘ਚ ਵੀ 12 ਜਨਵਰੀ ਤੋਂ ਤਾਮਿਲਨਾਡੂ, ਪੁਡੂਚੇਰੀ ਅਤੇ ਕਰਾਈਕਲ ਦੇ ਨਾਲ-ਨਾਲ ਕੇਰਲ ‘ਚ ਭਾਰੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

 

 ਪੰਜਾਬ ਵਿਚ ਠੰਢ ਅਤੇ ਧੁੰਦ ਦੇ ਕਹਿਰ ਦੇ ਮੱਦੇਨਜ਼ਰ ਪੰਜਾਬ ਬਾਲ ਅਧਿਕਾਰ ਕਮਿਸ਼ਨ ਨੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਨੂੰ ਸਮਾਂ ਬਦਲਣ ਲਈ ਪੱਤਰ ਲਿਖਿਆ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਪਿਛਲੇ ਸਮੇਂ ਦੌਰਾਨ ਦੇਖਣ ਵਿੱਚ ਆਇਆ ਹੈ ਕਿ ਧੂੰਦ ਕਾਰਨ ਕਈ ਸਕੂਲੀ ਬੱਸਾਂ ਦੁਰਘਟਨਾਵਾਂ ਦਾ ਸ਼ਿਕਾਰ ਹੋ ਚੁੱਕੀਆਂ ਹਨ, ਜਿਸ ਕਾਰਨ ਉਨ੍ਹਾਂ ਦਾ ਭਾਰੀ ਨੁਕਸਾਨ ਵੀ ਹੋਇਆ ਹੈ। ਇਸ ਲਈ 31 ਜਨਵਰੀ ਤੱਕ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਟਾਈਮ ਸਵੇਰੇ 10:00 ਵਜੇ ਤੈਅ ਕੀਤੇ ਜਾਣ।

Back to top button