5 ਹਜ਼ਾਰ ਕਰੋੜ ਦੇ ਡਰੱਗ ਮਾਮਲੇ ‘ਚ ਅੰਮ੍ਰਿਤਸਰ ਏਅਰਪੋਰਟ ਤੋਂ ਮੁਲਜ਼ਮ ਜੱਸੀ ਗ੍ਰਿਫਤਾਰ
Accused Jassi arrested from Amritsar airport in drug case worth 5 thousand crores
ਦਿੱਲੀ ਪੁਲਿਸ ਨੂੰ 5 ਹਜ਼ਾਰ ਕਰੋੜ ਰੁਪਏ ਦੇ ਡਰੱਗਜ਼ ਮਾਮਲੇ ਵਿੱਚ ਵੱਡੀ ਕਾਮਯਾਬੀ ਮਿਲੀ ਹੈ। ਦਿੱਲੀ ਪੁਲਿਸ ਨੇ ਇਸ ਮਾਮਲੇ ਵਿੱਚ ਪੰਜਵੀਂ ਗ੍ਰਿਫ਼ਤਾਰੀ ਕੀਤੀ ਹੈ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਜਤਿੰਦਰ ਪਾਲ ਸਿੰਘ ਉਰਫ ਜੱਸੀ ਨੂੰ ਅੰਮ੍ਰਿਤਸਰ ਏਅਰਪੋਰਟ ਤੋਂ ਗ੍ਰਿਫਤਾਰ ਕੀਤਾ ਹੈ।
ਜੱਸੀ ਬਰਤਾਨੀਆ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ ਪਰ ਸਪੈਸ਼ਲ ਸੈੱਲ ਨੇ ਉਸ ਵਿਰੁੱਧ ਲੁੱਕ ਆਊਟ ਸਰਕੂਲਰ ਜਾਰੀ ਕਰ ਦਿੱਤਾ ਸੀ। ਨਾਲ ਹੀ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੀ ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਕਈ ਅਹਿਮ ਖੁਲਾਸੇ ਕੀਤੇ ਹਨ।
ਪੁਲਿਸ ਨੇ ਦੱਸਿਆ ਕਿ ਅੱਜ ਜਿਵੇਂ ਹੀ ਜੱਸੀ ਦਿੱਲੀ ਤੋਂ ਪੰਜਾਬ ਪਹੁੰਚਿਆ ਤਾਂ ਸਪੈਸ਼ਲ ਸੈੱਲ ਨੇ ਪਹਿਲਾਂ ਹੀ ਲੁੱਕ ਆਊਟ ਸਰਕੂਲਰ ਜਾਰੀ ਕੀਤਾ ਹੋਇਆ ਸੀ ਅਤੇ ਫਿਰ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਜੱਸੀ ਪਿਛਲੇ 17 ਸਾਲਾਂ ਤੋਂ ਬਰਤਾਨੀਆ ਵਿਚ ਰਹਿ ਰਿਹਾ ਹੈ ਅਤੇ ਉਸ ਕੋਲ ਬ੍ਰਿਟਿਸ਼ ਗ੍ਰੀਨ ਕਾਰਡ ਹੈ।
ਦਿੱਲੀ ਪੁਲਸ ਨੇ 2 ਅਕਤੂਬਰ ਨੂੰ 5 ਹਜ਼ਾਰ ਕਰੋੜ ਰੁਪਏ ਦੀ ਕੋਕੀਨ ਜ਼ਬਤ ਕੀਤੀ ਸੀ ਅਤੇ ਇਸ ਮਾਮਲੇ ‘ਚ ਹੁਣ ਤੱਕ 4 ਲੋਕਾਂ ਨੂੰ ਗ੍ਰਿਫਤਾਰ ਕੀਤਾ ਸੀ। ਜੱਸੀ ਦੀ ਗੱਲ ਕਰੀਏ ਤਾਂ ਇਸ ਮਾਮਲੇ ਵਿੱਚ ਇਹ 5ਵੀਂ ਗ੍ਰਿਫ਼ਤਾਰੀ ਹੈ। ਸਪੈਸ਼ਲ ਸੈੱਲ ਮਾਮਲੇ ਨੂੰ ਲੈਕੇ ਕਾਫ਼ੀ ਐਕਟਿਵ ਨਜ਼ਰ ਆ ਰਹੀ ਹੈ ਅਤੇ ਮੁਲਜ਼ਮਾਂ ਦੀ ਭਾਲ ਲਈ ਦਬਿਸ਼ ਵੀ ਕੀਤੀ ਜਾ ਰਹੀ ਹੈ।