JalandharPunjab

50 ਗ੍ਰਾਮ ਹੈਰੋਇਨ ਸਣੇ 3 ਨਸ਼ਾ ਤਸਕਰ ਗ੍ਰਿਫਤਾਰ

ਜਲੰਧਰ, ਐਚ ਐਸ ਚਾਵਲਾ।

ਸ਼੍ਰੀ ਸਵਰਨਦੀਪ ਸਿੰਘ ਪੀ.ਪੀ.ਐਸ , ਸੀਨੀਅਰ ਪੁਲਿਸ ਕਪਤਾਨ , ਜਲੰਧਰ ਦਿਹਾਤੀ , ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ , ਮਾੜੇ ਅਨਸਰਾਂ / ਨਸ਼ਾ ਤਸਕਰਾਂ ਦੇ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸ਼੍ਰੀ ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ ਪੁਲਿਸ ਕਪਤਾਨ , ਇੰਨਵੈਸਟੀਗੇਸ਼ਨ , ਜਲੰਧਰ ਦਿਹਾਤੀ ਅਤੇ ਸ਼੍ਰੀ ਜਗਦੀਸ਼ ਰਾਜ ਪੀ.ਪੀ.ਐਸ ਉਪ ਪੁਲਿਸ ਕਪਤਾਨ , ਸਬ ਡਵੀਜਨ ਫਿਲੌਰ ਜੀ ਦੀ ਅਗਵਾਈ ਹੇਠ ਇੰਸਪੈਕਟਰ ਸੁਰਿੰਦਰ ਕੁਮਾਰ ਮੁੱਖ ਅਫਸਰ ਥਾਣਾ ਫਿਲੌਰ ਦੀ ਪੁਲਿਸ ਟੀਮ ਵੱਲੋਂ 03 ਨਸ਼ਾ ਤਸਕਰਾਂ ਨੂੰ 50 ਗ੍ਰਾਮ ਹੈਰੋਇਨ , ਇੱਕ ਡਿਜੀਟਲ ਕੰਡਾ , ਇੱਕ ਏਅਰ ਪਿਸਟਲ ਅਤੇ ਇਨੋਵਾ ਗੱਡੀ ਸਮੇਤ ਗ੍ਰਿਫਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ।

ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੀ ਜਗਦੀਸ਼ ਰਾਜ ਪੀ.ਪੀ.ਐਸ , ਉਪ ਪੁਲਿਸ ਕਪਤਾਨ , ਸਬ ਡਵੀਜਨ ਫਿਲੌਰ ਜੀ ਨੇ ਦੱਸਿਆ ਕਿ ਮਿਤੀ 12.09.2022 ਨੂੰ ਏ.ਐਸ.ਆਈ ਪਰਮਜੀਤ ਸਿੰਘ ਚੌਂਕੀ ਇੰਚਾਰਜ ਲਸਾੜਾ ਨੇ ਸਮੇਤ ਪੁਲਿਸ ਕਰਮਚਾਰੀਆ ਪਿੰਡ ਸੋਡੋਂ ਮੋੜ ਰਾਹੋਂ ਰੋਡ ਤੋਂ ਸ਼ੱਕੀ ਵਾਹਨਾਂ ਦੀ ਚੈਕਿੰਗ ਦੌਰਾਨ ਇੱਕ ਇਨੋਵਾ ਗੱਡੀ ਦੀ ਚੈਕਿੰਗ ਕਰਨ ਤੇ ਮਨਦੀਪ ਸਿੰਘ ਉਰਫ ਦੀਪਾ ਪੁੱਤਰ ਨਛੱਤਰ ਸਿੰਘ ਵਾਸੀ ਪਿੰਡ ਆਲੋਵਾਲ , ਅਜੇ ਬੈਂਸ ਪੁੱਤਰ ਮਨਜੀਤ ਸਿੰਘ ਵਾਸੀ ਪਿੰਡ ਆਲੋਵਾਲ ਥਾਣਾ ਫਿਲੌਰ ਜਿਲ੍ਹਾ ਜਲੰਧਰ ਅਤੇ ਸੁੱਖਾ ਪੁੱਤਰ ਜਸਵਿੰਦਰ ਪਾਲ ਵਾਸੀ ਪਿੰਡ ਲੰਗੜੋਆ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੂੰ ਪਾਸੋ 50 ਗ੍ਰਾਮ ਹੈਰੋਇਨ , ਇੱਕ ਡਿਜੀਟਲ ਕੰਡਾ , ਇੱਕ ਏਅਰ ਪਿਸਟਲ ਬਰਾਮਦ ਹੋਇਆ।

ਜਿਸ ਤੇ ਦੋਸ਼ੀਆਂ ਦੇ ਖਿਲਾਫ ਮੁਕੱਦਮਾ ਨੰਬਰ 257 ਮਿਤੀ 12.09.2022 ਜੁਰਮ 21 – ਬੀ ਐਨ.ਡੀ.ਪੀ.ਐਸ ਐਕਟ ਥਾਣਾ ਫਿਲੌਰ ਦਰਜ ਰਜਿਸਟਰ ਕੀਤਾ ਗਿਆ। ਦੋਸ਼ੀਆ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।

Leave a Reply

Your email address will not be published.

Back to top button