50 ਹਜ਼ਾਰ ਰਿਸ਼ਵਤ ਮਾਮਲੇ ‘ਚ ਐਸ.ਐਚ.ਓ ਅਤੇ ਉਸਦਾ ਗੰਨਮੈਨ ਗ੍ਰਿਫਤਾਰ
SHO and his gunman arrested in ₹50,000 bribery case.

SHO and his gunman arrested in ₹50,000 bribery case.
ਵਿਜੀਲੈਂਸ ਬਿਊਰੋ ਫਿਰੋਜ਼ਪੁਰ ਰੇਂਜ ਦੀ ਟੀਮ ਨੇ ਭ੍ਰਿਸ਼ਟਾਚਾਰ ਖ਼ਿਲਾਫ਼ ਕਾਰਵਾਈ ਕਰਦਿਆਂ ਮੋਗਾ ਜ਼ਿਲ੍ਹੇ ਦੇ ਥਾਣਾ ਕੋਟ ਈਸੇ ਖਾਂ ਦੀ ਮੌਜੂਦਾ SHO ਸੁਨੀਤਾ ਰਾਣੀ ਅਤੇ ਉਸਦੇ ਸਾਥੀ ਹੋਮਗਾਰਡ ਮੁਲਾਜ਼ਮ ਗੁਰਅਵਤਾਰ ਸਿੰਘ ਨੂੰ 50 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।
50 ਹਜ਼ਾਰ ਦੀ ਰਿਸ਼ਵਤ ਲੈਣ ਦੇ ਇਲਜ਼ਾਮ
ਵਿਜੀਲੈਂਸ ਵੱਲੋਂ ਇਹ ਕਾਰਵਾਈ ਰਾਜਵਿੰਦਰ ਸਿੰਘ ਨਾਮ ਦੇ ਸ਼ਖ਼ਸ ਦੀ ਸ਼ਿਕਾਇਤ ‘ਤੇ ਕੀਤੀ ਗਈ ਹੈ। ਮਾਮਲਾ ਮੋਗਾ ਜ਼ਿਲ੍ਹੇ ਦੇ ਕੋਟ ਇੱਸੇ ਖਾਂ ਥਾਣੇ ਨਾਲ ਸਬੰਧਤ ਹੈ, ਜਿੱਥੇ ਤਾਇਨਾਤ ਐਸਐਚਓ ਸੁਨੀਤਾ ਬਾਵਾ ਅਤੇ ਉਸ ਦੇ ਗੰਨਮੈਨ ਨੂੰ ਫਿਰੋਜ਼ਪੁਰ ਵਿਜੀਲੈਂਸ ਬਿਊਰੋ ਦੀ ਟੀਮ ਨੇ 50 ਹਜ਼ਾਰ ਰੁਪਏ ਦੀ ਕਥਿਤ ਰਿਸ਼ਵਤ ਲੈਂਦੇ ਹੋਏ ਕਾਬੂ ਕੀਤਾ ਹੈ।
ਐਸਐਚਓ ਅਤੇ ਉਸਦਾ ਗੰਨਮੈਨ ਗ੍ਰਿਫਤਾਰ
ਵਿਜੀਲੈਂਸ ਬਿਊਰੋ ਫਿਰੋਜ਼ਪੁਰ ਦੀ ਟੀਮ ਵੱਲੋਂ ਕੀਤੀ ਗਈ ਇਸ ਕਾਰਵਾਈ ਤੋਂ ਬਾਅਦ ਪੁਲਿਸ ਵਿਭਾਗ ਵਿੱਚ ਵੀ ਹਲਚਲ ਦੇਖਣ ਨੂੰ ਮਿਲੀ। ਵਿਜੀਲੈਂਸ ਅਧਿਕਾਰੀਆਂ ਮੁਤਾਬਕ ਟੀਮ ਨੇ ਕਾਰਵਾਈ ਦੌਰਾਨ 50 ਹਜ਼ਾਰ ਰੁਪਏ ਦੀ ਰਕਮ ਬਰਾਮਦ ਕੀਤੀ ਅਤੇ ਐਸਐਚਓ ਸੁਨੀਤਾ ਬਾਵਾ ਸਮੇਤ ਉਸ ਦੇ ਗੰਨਮੈਨ ਨੂੰ ਮੌਕੇ ’ਤੇ ਹੀ ਗ੍ਰਿਫ਼ਤਾਰ ਕਰ ਲਿਆ ਗਿਆ।
ਵਿਜੀਲੈਂਸ ਨੇ ਅਗਲੇਰੀ ਜਾਂਚ ਕੀਤੀ ਸ਼ੁਰੂ
ਵਿਜੀਲੈਂਸ ਬਿਊਰੋ ਫਿਰੋਜ਼ਪੁਰ ਦੀ ਟੀਮ ਦੀ ਇੰਚਾਰਜ ਨੇ ਦੱਸਿਆ ਕਿ ਦੋਵਾਂ ਨੂੰ 50 ਹਜ਼ਾਰ ਰੁਪਏ ਦੀ ਰਿਸ਼ਵਤ ਦੀ ਰਕਮ ਸਮੇਤ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮਾਮਲੇ ਵਿੱਚ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਅਧਾਰ ’ਤੇ ਕਾਰਵਾਈ ਅੱਗੇ ਵਧਾਈ ਜਾਵੇਗੀ।









