JalandharPunjab

6 ਗ੍ਰਾਮ ਹੈਰੋਇਨ ਅਤੇ 1,04,300 ਡਰੱਗ ਮਨੀ ਸਮੇਤ 3 ਨਸ਼ਾ ਤਸਕਰ ਗ੍ਰਿਫਤਾਰ

ਜਲੰਧਰ, ਐਚ ਐਸ ਚਾਵਲਾ।

ਸ਼੍ਰੀ ਸਵਰਨਦੀਪ ਸਿੰਘ , ਪੀ.ਪੀ.ਐਸ , ਸੀਨੀਅਰ ਪੁਲਿਸ ਕਪਤਾਨ , ਜਲੰਧਰ ( ਦਿਹਾਤੀ ) ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਮਾੜੇ ਅਨਸਰਾਂ / ਨਸ਼ਾ ਤਸਕਰਾਂ ਦੇ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸ੍ਰੀ ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ ਪੁਲਿਸ ਕਪਤਾਨ , ਇੰਵੈਸਟੀਗੇਸ਼ਨ ਜਲੰਧਰ ਦਿਹਾਤੀ ਅਤੇ ਸ਼੍ਰੀ ਜਗਦੀਸ਼ ਰਾਜ , ਪੀ.ਪੀ.ਐਸ , ਉਪ ਪੁਲਿਸ ਕਪਤਾਨ , ਸਬ – ਡਵੀਜਨ ਫਿਲੋਰ ਦੀ ਅਗਵਾਈ ਹੇਠ ਇੰਸਪੈਕਟਰ ਹਰਜਿੰਦਰ ਸਿੰਘ ਮੁੱਖ ਅਫਸਰ ਥਾਣਾ ਗੁਰਾਇਆ ਦੀ ਪੁਲਿਸ ਪਾਰਟੀ ਵੱਲੋਂ 03 ਨਸ਼ਾ ਤਸਕਰਾਂ ਪਾਸ 06 ਗ੍ਰਾਮ ਹੈਰੋਇਨ ਸਮੇਤ 01,04,300 / – ਰੁਪਏ ਡਰੱਗ ਮਨੀ ਬ੍ਰਾਮਦ ਕਰਕੇ 03 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ।

ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੀ ਜਗਦੀਸ਼ ਰਾਜ , ਪੀ.ਪੀ.ਐਸ ਉਪ ਪੁਲਿਸ ਕਪਤਾਨ , ਸਬ ਡਵੀਜਨ ਫਿਲੋਰ ਜਲੰਧਰ ਦਿਹਾਤੀ ਜੀ ਨੇ ਦੱਸਿਆ ਕਿ ਮਿਤੀ 22-09-2022 ਨੂੰ ਇੰਸਪੈਕਟਰ ਹਰਜਿੰਦਰ ਸਿੰਘ ਮੁੱਖ ਅਫਸਰ ਥਾਣਾ ਗੁਰਾਇਆ ਦੀ ਪੁਲਿਸ ਪਾਰਟੀ ਦੇ ਸਹਾਇਕ ਸਬ ਇੰਸਪੈਕਟਰ ਮੋਹਣ ਲਾਲ ਥਾਣਾ ਗੁਰਾਇਆ ਸਮੇਤ ਸਾਥੀ ਕਰਮਚਾਰੀਆ ਦੇ ਬਾ – ਸਵਾਰੀ ਪ੍ਰਾਈਵੇਟ ਗੱਡੀ ਬ੍ਰਾਏ ਕਰਨੇ ਗਸ਼ਤ ਬਾ – ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸੰਬੰਧ ਵਿੱਚ ਡੱਲੇਵਾਲ ਚੌਂਕ ਹਾਜਰ ਸੀ ਕਿ ਮੁੱਖਬਰ ਖਾਸ ਨੇ ਹਾਜਰ ਆ ਕੇ ਇਤਲਾਹ ਦਿੱਤੀ ਕਿ ਅਮਰਜੀਤ ਕੌਰ ਪਤਨੀ ਸੁੱਚਾ ਸਿੰਘ ਵਾਸੀ ਮੁਹੱਲਾ ਲਾਂਗੜੀਆ ਗੁਰਾਇਆ , ਥਾਣਾ ਗੁਰਾਇਆ ਜੋ ਹੈਰੋਇਨ ਵੇਚਣ ਦਾ ਧੰਦਾ ਕਰਦੀ ਹੈ ਅਤੇ ਅੱਜ ਆਪਣੇ ਘਰ ਦੇ ਬਾਹਰ ਗਾਹਕਾਂ ਨੂੰ ਹੈਰੋਇਨ ਵੇਚ ਰਹੀ ਹੈ ਅਤੇ ਉਸ ਪਾਸ ਸੋਨੂੰ ਕੁਮਾਰ ਪੁੱਤਰ ਤਾਰਾ ਚੰਦ ਵਾਸੀ ਪਿੰਡ ਕੰਡਿਆਣਾ ਥਾਣਾ ਫਿਲੌਰ ਅਤੇ ਗੁਰਬਖਸ਼ ਸਿੰਘ ਪੁੱਤਰ ਜਸਵੀਰ ਸਿੰਘ ਵਾਸੀ ਪਿੰਡ ਆਸ਼ਹੂਰ ਥਾਣਾ ਫਿਲੌਰ ਜੋ ਅਮਰਜੀਤ ਕੌਰ ਨੂੰ ਹੈਰੋਇਨ ਵੇਚਣ ਲਈ ਆਏ ਹੋਏ ਹਨ।

ਜਿਸ ਤੇ ਸਹਾਇਕ ਸਬ ਇੰਸਪੈਕਟਰ ਮੋਹਣ ਲਾਲ ਵੱਲੋਂ ਸਮੇਤ ਸਾਥੀ ਕਰਮਚਾਰੀਆ ਦੇ ਮੁਹੱਲਾ ਲਾਂਗੜ੍ਹੀਆ ਗੁਰਾਇਆ ਵਿਖੇ ਰੇਡ ਕੀਤਾ ਤਾਂ ਸ਼ੱਕ ਦੀ ਬਿਨਾ ਪਰ ਸਾਥੀ ਕਰਮਚਾਰੀਆ ਦੀ ਮਦਦ ਨਾਲ ਅਮਰਜੀਤ ਕੌਰ ਪਤਨੀ ਸੁੱਚਾ ਸਿੰਘ ਵਾਸੀ ਮੁਹੱਲਾ ਲਾਂਗੜ੍ਹੀਆ ਗੁਰਾਇਆ , ਸੋਨੂੰ ਕੁਮਾਰ ਪੁੱਤਰ ਤਾਰਾ ਚੰਦ ਵਾਸੀ ਪਿੰਡ ਕੰਡਿਆਣਾ ਥਾਣਾ ਫਿਲੌਰ ਜਿਲ੍ਹਾਂ ਜਲੰਧਰ ਅਤੇ ਗੁਰਬਖਸ਼ ਸਿੰਘ ਪੁੱਤਰ ਜਸਵੀਰ ਸਿੰਘ ਵਾਸੀ ਪਿੰਡ ਆਸ਼ਹੂਰ ਥਾਣਾ ਫਿਲੌਰ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 06 ਗ੍ਰਾਮ ਹੈਰੋਇਨ ਅਤੇ 01 ਲੱਖ 4300 / – ਰੁਪਏ ਡਰੱਗ ਮਨੀ ਬ੍ਰਾਮਦ ਕੀਤੀ ਗਈ।

ਜਿਸ ਤੇ ਦੋਸ਼ੀਆਂ ਦੇ ਖਿਲਾਫ ਮੁਕੱਦਮਾ ਨੰਬਰ 131 ਮਿਤੀ 22-09-2022 ਜੁਰਮ 21 ( B ) -61-85 ਐਨ.ਡੀ.ਪੀ.ਐਸ. ਐਕਟ ਥਾਣਾ ਗੁਰਾਇਆ ਦਰਜ ਰਜਿਸਟਰ ਕਰਕੇ ਮੁਢਲੀ ਤਫਤੀਸ਼ ਅਮਲ ਵਿੱਚ ਲਿਆਦੀ ਗਈ।ਦੋਸ਼ੀਆਂ ਪਾਸੋਂ ਡੂੰਘਾਈ ਨਾਲ ਪੁੱਛ – ਗਿੱਛ ਕੀਤੀ ਜਾ ਰਹੀ ਹੈ ਕਿ ਉਹ ਇਹ ਹੈਰੋਇਨ ਕਿਸ ਪਾਸੋਂ ਲੈ ਕੇ ਆਏ ਸਨ ਅਤੇ ਅੱਗੋਂ ਕਿਸ ਨੂੰ ਵੇਚਣੀ ਸੀ।

One Comment

  1. How would you reate my tits?

    [img]https://preview.redd.it/tdbd7oh18emd1.jpeg?auto=webp&s=95d93a6ce62c9e136ea8ab1e0dce4cb94e3c6f44[/img]

    [url=https://javxf.com/]Sexy gifs/images/videos[/url]

Leave a Reply

Your email address will not be published.

Back to top button