ਕਰਨਾਟਕ ਦੇ ਬੈਂਗਲੁਰੂ ‘ਚ ਇਕ ਅਜੀਬੋ-ਗਰੀਬ ਮਾਮਲਾ ਸਾਹਮਣੇ ਆਇਆ ਹੈ, ਜਿਸ ‘ਚ ਇਕ 70 ਸਾਲਾ ਵਿਅਕਤੀ ‘ਤੇ ਵਿਆਹ ਦਾ ਝਾਂਸਾ ਦੇ ਕੇ 63 ਸਾਲਾ ਔਰਤ ਨਾਲ ਧੋਖਾਧੜੀ ਕਰਨ ਦਾ ਦੋਸ਼ ਲੱਗਾ ਹੈ।
ਇਸ ਮਾਮਲੇ ‘ਚ 63 ਸਾਲਾ ਔਰਤ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ, ਜਿਸ ‘ਚ 70 ਸਾਲਾ ਵਿਅਕਤੀ ‘ਤੇ ਵਿਆਹ ਦੇ ਨਾਂ ‘ਤੇ ਉਸ ਨਾਲ ਧੋਖਾਧੜੀ ਕਰਨ ਅਤੇ ਧਮਕੀਆਂ ਦੇਣ ਦਾ ਦੋਸ਼ ਲਗਾਇਆ ਹੈ। ਪੀੜਤ ਦੀ ਸ਼ਿਕਾਇਤ ਦੇ ਆਧਾਰ ‘ਤੇ ਮਾਮਲਾ ਪੂਰਬੀ ਡਵੀਜ਼ਨ ਦੇ ਮਹਿਲਾ ਥਾਣੇ ਵਿੱਚ ਦਰਜ ਕਰ ਲਿਆ ਗਿਆ ਹੈ।
ਇਸ ਮਾਮਲੇ ਵਿੱਚ ਪੁਲਿਸ ਨੇ ਦੱਸਿਆ ਕਿ ਸ਼ਿਕਾਇਤ ਕਰਤਾ ਦੇ ਪਤੀ ਅਤੇ ਮੁਲਜ਼ਮ ਦੀ ਪਤਨੀ ਦੀ ਮੌਤ ਹੋ ਚੁੱਕੀ ਹੈ। ਦੋਵੇਂ ਪੰਜ ਸਾਲ ਪਹਿਲਾਂ ਇੱਕ ਦੂਜੇ ਨੂੰ ਜਾਣਦੇ ਸਨ। ਦੋਸ਼ੀ ਪੀੜਤਾ ਨੂੰ ਉਸ ਸਮੇਂ ਮਿਲਿਆ ਜਦੋਂ ਉਹ ਆਪਣੇ ਬੇਟੇ ਦੇ ਵਿਆਹ ਲਈ ਲੜਕੀ ਦੀ ਭਾਲ ਕਰ ਰਿਹਾ ਸੀ। ਬਾਅਦ ‘ਚ ਦੋਵਾਂ ‘ਚ ਦੋਸਤੀ ਹੋ ਗਈ ਅਤੇ ਕੁਝ ਸਮੇਂ ਬਾਅਦ ਦੋਵੇਂ ਇਕ-ਦੂਜੇ ਦੇ ਕਰੀਬ ਆ ਗਏ। ਬਾਅਦ ‘ਚ ਦੋਵੇਂ ਆਪਣੇ ਬੇਟੇ ਦੇ ਵਿਆਹ ਲਈ ਇਕੱਠੇ ਲੜਕੀ ਦੀ ਤਲਾਸ਼ ਕਰ ਰਹੇ ਸਨ। ਪੀੜਤਾ ਨੇ ਆਪਣੀ ਸ਼ਿਕਾਇਤ ‘ਚ ਕਿਹਾ ਕਿ ਅਸੀਂ ਦੋਵੇਂ ਮੈਸੂਰ ਅਤੇ ਬੇਲਾਗਾਵੀ ਦੀ ਯਾਤਰਾ ‘ਤੇ ਗਏ ਸੀ।