
ਫਰਾਂਸ ਦੇ ਸ਼ਹਿਰ ਲਿਓਨ ਨੇੜੇ ਵੌਲਕਸ-ਐਨ-ਵੇਲਿਨ ‘ਤੋਂ ਇਕ ਰਿਹਾਇਸ਼ੀ ਇਮਾਰਤ ਵਿੱਚ ਅੱਗ ਲੱਗਣ ਦੀ ਖਬਰ ਸਾਹਮਣੇ ਆਈ ਹੈ। ਇਥੇ ਸ਼ੁੱਕਰਵਾਰ ਸਵੇਰੇ ਇੱਕ 7 ਮੰਜ਼ਿਲਾ ਇਮਾਰਤ ‘ਚ ਅੱਗ ਲੱਗਣ ਕਾਰਨ ਪੰਜ ਬੱਚਿਆਂ ਸਮੇਤ 10 ਲੋਕਾਂ ਦੀ ਮੌਤ ਹੋ ਗਈ ਹੈ। ਅੱਗ ‘ਤੇ ਕਾਬੂ ਪਾਉਣ ਲਈ ਐਮਰਜੈਂਸੀ ਸੇਵਾਵਾਂ ਭੇਜ ਦਿੱਤੀਆਂ ਗਿਆ ਹਨ।