
ਕੈਨੇਡਾ ‘ਚ ਡਿਪੋਰਟੇਸ਼ਨ ਦਾ ਸਾਹਮਣਾ ਕਰ ਰਹੇ 700 ਪੰਜਾਬੀ ਵਿਦਿਆਰਥੀਆਂ ਦੇ ਹੱਕ ਵਿੱਚ ਆਵਾਜ਼ ਉਠਣੀ ਸ਼ੁਰੂ ਹੋ ਗਈ ਹੈ। ਕੌਮੀ ਘੱਟ ਗਿਣਤੀ ਕਮਿਸ਼ਨਰ ਦੇ ਸਲਾਹਕਾਰ ਅਤੇ ਭਾਜਪਾ ਦੇ ਸਿੱਖ ਆਗੂ ਪ੍ਰੋ. ਸਰਚਾਂਦ ਸਿੰਘ ਖਿਆਲਾ, ਅਮਨਦੀਪ ਨੇ ਮੰਗ ਕੀਤੀ ਐ ਕਿ ਭਾਰਤ ਸਰਕਾਰ ਇਸ ਮਸਲੇ ਵਿੱਚ ਤੁਰੰਤ ਦਖਲ਼ ਦੇ ਕੇ ਕੈਨੇਡਾ ਸਰਕਾਰ ਕੋਲ ਇਹ ਮੁੱਦਾ ਚੁੱਕੇ।