ਜਲੰਧਰ :ਸ਼ਿੰਦਰਪਾਲ ਸਿੰਘ ਚਾਹਲ
ਸਮੂਹ ਸਿੰਘ ਸਭਾਵਾਂ ਧਾਰਮਿਕ ਜਥੇਬੰਦੀਆਂ, ਇਸਤਰੀ ਸਤਸੰਗ ਸਭਾਵਾਂ, ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ, ਗੱਤਕਾ ਅਖਾੜੇ ਤੇ ਸਮੂਹ ਸੰਗਤ ਦੇ ਸਹਿਯੋਗ ਨਾਲ ਦੁਆਬੇ ਦੇ ਕੇਂਦਰੀ ਅਸਥਾਨ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਦੀ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸ਼ਾਨੋ ਸ਼ੌਕਤ ਨਾਲ ਸਜਾਇਆ ਗਿਆ। ਫੁੱਲਾਂ ਨਾਲ ਸਜੀ ਪਾਲਕੀ ‘ਚ ਸ਼ੁਸੋਬਤ ਸ੍ਰੀ ਗੁਰੂ ਗੰ੍ਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ ‘ਚ ਨਗਾਰੇ ਦੀ ਗੂੰਜ ਨਾਲ ਤੇ ਬੈਂਡ ਵਾਜਿਆਂ ਦੀ ਧੁੰਨਾਂ ਨਾਲ ਨਗਰ ਕੀਰਤਨ ਸਵੇਰੇ 11 ਵਜੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮੁਹੱਲਾ ਗੋਬਿੰਦਗੜ੍ਹ ਤੋਂ ਆਰੰਭ ਹੋ ਕੇ ਐੱਸਡੀ ਕਾਲਜ, ਭਾਰਤ ਸੋਡਾ ਵਾਟਰ, ਦਾਣਾ ਮੰਡੀ ਰੋਡ, ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਤੋਂ ਮਿਲਾਪ ਚੌਕ, ਫਗਵਾੜਾ ਗੇਟ, ਭਗਤ ਸਿੰਘ ਚੌਕ, ਖਿੰਗਰਾਂ ਗੇਟ, ਗੁਰਦੁਆਰਾ ਸਾਹਿਬ ਅੱਡਾ ਹੁਸ਼ਿਆਰਪੁਰ, ਮਾਈ ਹੀਰਾਂ ਗੇਟ, ਪਟੇਲ ਚੌਕ, ਜੀਟੀ ਰੋਡ, ਜੋਤੀ ਚੌਕ, ਰੈਣਕ ਬਜ਼ਾਰ, ਨਯਾ ਬਾਜ਼ਾਰ, ਮਿਲਾਪ ਰੋਡ ਤੋਂ ਹੁੰਦਾ ਹੋਇਆ ਰਾਤ ਨੂੰ ਗੁਰਦੁਆਰਾ ਦੀਵਾਨ ਅਸਥਾਨ ਵਿਖੇ ਸਮਾਪਤ ਹੋਇਆ।




ਫੁੱਲਾਂ ਨਾਲ ਸਜੀ ਸ੍ਰੀ ਗੁਰੂ ਗੰ੍ਥ ਸਾਹਿਬ ਦੀ ਪਾਲਕੀ ਸਾਹਿਬ ਤੇ ਚੌਰ ਕਰਨ ਦੀ ਸੇਵਾ ਨਿਰਮਲ ਕੁਟੀਆ ਜੌਹਲਾਂ ਦੇ ਮੌਜੂਦਾ ਸੰਤ ਮਹਾਪੁਰਸ਼ ਬਾਬਾ ਜੀਤ ਸਿੰਘ ਦੇ ਸੇਵਕਾਂ ਵੱਲੋਂ ਨਿਭਾਈ ਗਈ। ਫੁੱਲਾਂ ਨਾਲ ਸਜੀ ਪਾਲਕੀ ਸਾਹਿਬ ਦੇ ਅੱਗੇ ਸਫ਼ਾਈ ਤੇ ਫੁੱਲਾਂ ਦੀ ਵਰਖਾ ਦੀ ਸੇਵਾ ਦਸਮੇਸ਼ ਸੇਵਕ ਸਭਾ ਚਹਾਰ ਬਾਗ ਵੱਲੋਂ ਨਿਭਾਈ ਗਈ। ਪ੍ਰਦੂਸ਼ਣ ਰਹਿਤ ਨਗਰ ਕੀਰਤਨ ‘ਚ ਕੇਸਰੀ ਦਸਤਾਰਾਂ ਤੇ ਕੇਸਰੀ ਚੁੰਨੀਆਂ ਸਜਾ ਕੇ ਨਗਰ ਕੀਰਤਨ ‘ਚ ਸ਼ਾਮਲ ਸੰਗਤ ਦੇ ਠਾਠਾਂ ਮਾਰਦੇ ਇਕੱਠ ਨੇ ਪਾਲਕੀ ਸਾਹਿਬ ਦੇ ਪਿੱਛੇ ਪੈਦਲ ਚੱਲ ਕੇ ਸ਼ਬਦ ਚੌਂਕੀ ਦੀ ਹਾਜ਼ਰੀ ਭਰ ਕੇ ਗੁਰੂ ਦੀਆਂ ਖੁਸ਼ੀਆਂ ਪ੍ਰਰਾਪਤ ਕੀਤੀਆਂ। ਬਜ਼ੁਰਗਾਂ ਲਈ ਨਗਰ ਕੀਰਤਨ ਵਿੱਚ ਈ-ਰਿਕਸ਼ੇ ਦਾ ਪ੍ਰਬੰਧ ਸੀ। ਨਗਰ ਕੀਰਤਨ ‘ਚ ਰਾਗੀ ਜਥਿਆਂ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਰਾਹੀਂ ਤੇ ਢਾਡੀ ਜਥਿਆਂ ਵੱਲੋਂ ਗੁਰੂ ਸਾਹਿਬ ਦੀ ਜੀਵਨੀ ਤੇ ਢਾਡੀ ਵਾਰਾਂ ਰਾਹੀਂ ਹਾਜ਼ਰੀ ਲਵਾਈ। ਸਕੂਲੀ ਬੱਚਿਆਂ ਤੇ ਬੈਂਡ ਵਾਜਿਆਂ ਦੀਆਂ ਟੀਮਾਂ, ਨਿਹੰਗ ਜਥੇਬੰਦੀਆਂ ਤੇ ਘੋੜ ਸਵਾਰਾਂ ਨੇ ਨਗਰ ਕੀਰਤਨ ਦੀ ਸ਼ੋਭਾ ਵਧਾਈ। ਗੱਤਕਾ ਪਾਰਟੀਆਂ ਵੱਲੋਂ ਗਤਕੇ ਦੇ ਜੌਹਰ ਵਿਖਾਏ ਗਏ।

ਨਗਰ ਕੀਰਤਨ ‘ਚ ਸਿੱਖ ਇਤਿਹਾਸ ਤੇ ਗੁਰੂ ਸਾਹਿਬ ਜੀ ਦੀ ਜੀਵਨੀ ਸਬੰਧੀ ਲਾਈ ਗਈ ਪ੍ਰਦਰਸ਼ਨੀ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀ। ਸ਼ਰਧਾਲੂਆਂ ਵੱਲੋਂ ਨਗਰ ਕੀਰਤਨ ‘ਚ ਥਾਂ-ਥਾਂ ਸਵਾਗਤੀ ਗੇਟ ਬਣਾ ਕੇ ਸੰਗਤ ਵਾਸਤੇ ਬੇਅੰਤ ਪਦਾਰਥਾਂ ਦੇ ਲੰਗਰ ਲਾਏ ਗਏ ਸਨ। ਇਸ ਮੌਕੇ ਨਿਰਮਲ ਕੁਟੀਆ ਜੌਹਲਾਂ ਤੋਂ ਬਾਬਾ ਸੁਖਵਿੰਦਰ ਸਿੰਘ ਅਰਜਨ ਨਗਰ, ਬਾਬਾ ਜਸਵਿੰਦਰ ਸਿੰਘ ਬਸ਼ੀਰਪੁਰਾ ਤੇ ਸੰਤ ਮਹਾਪੁਰਸ਼, ਗੁਰਦੁਆਰਾ ਦੀਵਾਨ ਅਸਥਾਨ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਮੋਹਨ ਸਿੰਘ ਢੀਂਡਸਾ, ਗੁਰਦੁਆਰਾ ਨੌਵੀਂ ਪਾਤਸ਼ਾਹੀ ਦੂਖ ਨਿਵਾਰਨ ਸਾਹਿਬ ਦੇ ਮੁੱਖ ਸੇਵਾਦਾਰ ਜਗਜੀਤ ਸਿੰਘ ਗਾਬਾ, ਸਕੱਤਰ ਗੁਰਮੀਤ ਸਿੰਘ ਬਿੱਟੂ, ਸੱਤਪਾਲ ਸਿੰਘ ਸਿਦਕੀ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮੁਹੱਲਾ ਗੋਬਿੰਦਗੜ੍ਹ ਦੇ ਪ੍ਰਧਾਨ ਬਲਵੰਤ ਸਿੰਘ, ਸਕੱਤਰ ਸਿੰਘ, ਪਰਮਿੰਦਰ ਸਿੰਘ ਦਸਮੇਸ਼ ਨਗਰ, ਗੁਰਬਖਸ਼ ਸਿੰਘ ਜੁਨੇਜਾ, ਜਨਰਲ ਸਕੱਤਰ ਗੁਰਮੀਤ ਸਿੰਘ ਬਿੱਟੂ, ਹਰਜੋਤ ਸਿੰਘ ਲੱਕੀ, ਸਰਬਜੀਤ ਸਿੰਘ ਰਾਜਪਾਲ, ਅਜੀਤ ਸਿੰਘ ਸੇਠੀ, ਦਵਿੰਦਰ ਸਿੰਘ ਰਹੇਜਾ, ਕੰਵਲਜੀਤ ਸਿੰਘ ਟੋਨੀ, ਭਾਈ ਕੰਵਲਜੀਤ ਸਿੰਘ, ਦਵਿੰਦਰ ਸਿੰਘ ਰਿਆਤ, ਭੁਪਿੰਦਰ ਪਾਲ ਸਿੰਘ ਖਾਲਸਾ, ਸਤਪਾਲ ਸਿੰਘ ਸਿੱਦਕੀ,

ਰਣਜੀਤ ਸਿੰਘ ਗੋਲਡੀ ਮਕਸੂਦਾਂ, ਜਸਬੀਰ ਸਿੰਘ ਦਕੋਹਾ, ਗੁਰਬਚਨ ਸਿੰਘ ਮੱਕੜ, ਮਨਜੀਤ ਸਿੰਘ ਟਰਾਂਸਪੋਰਟਰ, ਗੁਰਿੰਦਰ ਸਿੰਘ ਮਝੈਲ, ਇਕਬਾਲ ਸਿੰਘ ਢੀਂਡਸਾ, ਆਤਮ ਪ੍ਰਕਾਸ਼ ਸਿੰਘ ਬੱਬਲੂ, ਹਰਜਿੰਦਰ ਸਿੰਘ ਏਕਤਾ ਵਿਹਾਰ, ਮਨਜੀਤ ਸਿੰਘ ਕਰਤਾਰਪੁਰ, ਜੋਗਿੰਦਰ ਸਿੰਘ ਟੀਟੂ, ਸਤਵਿੰਦਰ ਸਿੰਘ ਮਿੰਟੂ, ਬਾਬਾ ਜਸਵਿੰਦਰ ਸਿੰਘ, ਪਰਮਿੰਦਰ ਸਿੰਘ ਡਿੰਪੀ, ਜਤਿੰਦਰ ਸਿੰਘ, ਜਸਬੀਰ ਸਿੰਘ ਰੰਧਾਵਾ, ਹਰਭਜਨ ਸਿੰਘ ਸੈਣੀ, ਗੁਰਮੇਲ ਸਿੰਘ, ਸੁਰਿੰਦਰ ਸਿੰਘ ,ਨਿਰਮਲ ਸਿੰਘ ਬੇਦੀ, ਅਮਰਜੀਤ ਸਿੰਘ ਕਿਸ਼ਨਪੁਰਾ, ਦਿਲਬਾਗ ਸਿੰਘ, ਸੁਖਮਿੰਦਰ ਸਿੰਘ ਰਾਜਪਾਲ, ਵਰਿੰਦਰ ਸਿੰਘ ਬਿੰਦਰਾ, ਜਤਿੰਦਰਪਾਲ ਸਿੰਘ ਮਝੈਲ, ਬਲਦੇਵ ਸਿੰਘ ਗੱਤਕਾ ਮਾਸਟਰ, ਚਰਨਜੀਤ ਸਿੰਘ ਮਿੰਟਾ, ਜਗਮੋਹਨ ਸਿੰਘ, ਚਰਨਜੀਤ ਸਿੰਘ ਮੱਕੜ, ਨਵਦੀਪ ਸਿੰਘ ਗੁਲਾਟੀ, ਮਨਦੀਪ ਸਿੰਘ ਬਹਿਲ, ਜਗਦੇਵ ਸਿੰਘ ਜੰਗੀ, ਜਸਦੀਪ ਸਿੰਘ, ਇੰਦਰਪਾਲ ਸਿੰਘ, ਰਣਜੀਤ ਸਿੰਘ ਗੋਲਡੀ, ਅਮਨਦੀਪ ਸਿੰਘ ਆਲੂਵਾਲੀਆ, ਜਸਵਿੰਦਰ ਸਿੰਘ, ਮੱਖਣ ਸਿੰਘ ਭੋਗਲ, ਰਾਜਬੀਰ ਸਿੰਘ ਸ਼ੰਟੀ, ਮਨਬੀਰ ਸਿੰਘ ਅਕਾਲੀ, ਗਗਨਦੀਪ ਸਿੰਘ ਗੱਗੀ, ਗੁਰਜੀਤ ਸਿੰਘ ਟੱਕਰ ਤੇ ਜਸਵੰਤ ਸਿੰਘ ਸੁਭਾਣਾ ਆਦਿ ਨਗਰ ਕੀਰਤਨ ‘ਚ ਸ਼ਾਮਲ ਹੋੲੋ।
Read Next
5 hours ago
ਜਲੰਧਰ ‘ਚ ਪੱਤਰਕਾਰ ਨੂੰ ਕਤਲ ਕਰਕੇ ਲਾਸ਼ ਛਪਾਉਣ ਦੇ ਦੋਸ਼ ‘ਚ ਹਾਈ ਕੋਰਟ ਦੇ ਵਾਰੰਟ ਅਫਸਰ ਵਲੋਂ ਥਾਣੇ ਚ ਰੇਡ
6 hours ago
ਜਲੰਧਰ ਨੈਸ਼ਨਲ ਹਾਈਵੇ ’ਤੇ ਗੁਰਦੁਆਰਾ ਬਾਬੇ ਸ਼ਹੀਦਾਂ ਪੁੱਲ ਤੇ ਸੜਕ ਹਾਦਸਾ, ਕਈ ਸਵਾਰੀਆਂ ਜ਼ਖ਼ਮੀ
6 hours ago
ਜਲੰਧਰ ‘ਚ ਵੱਡਾ ਧਮਾਕਾ, ਅਚਾਨਕ ਕਿਵੇਂ ਮੱਚ ਗਈ ਤਰਥੱਲੀ, ਘਟਨਾ ਸੀਸੀਟੀਵੀ ਕੈਮਰੇ ‘ਚ ਕੈਦ
21 hours ago
ਜਲੰਧਰ ਪੁਲਿਸ ਕਮਿਸ਼ਨਰ ਸਮੇਤ 21 ਅਧਿਕਾਰੀਆਂ ਦੇ ਤਬਦਲੇ, ਦੇਖੋ ਲਿਸਟ
1 day ago
ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ 25 ਮਈ ਨੂੰ ਖੁੱਲ੍ਹਣਗੇ
1 day ago
ਨਗਰ ਨਿਗਮ ਦੇ ਇਸ ਦਬੰਗ ਅਧਿਕਾਰੀ ਨੂੰ ਸੌਂਪਿਆ ਜਲੰਧਰ ਦਾ ਵਾਧੂ ਚਾਰਜ, ਹੁਣ ਨਹੀਂ ਖ਼ੈਰ..!
1 day ago
ਇੰਨੋਸੈਂਟ ਹਾਰਟਸ ਗਰੁੱਪ ਆਫ ਇੰਸਟੀਟਿਊਸ਼ਨਜ਼ ਵੱਲੋਂ ਵਿੱਤੀ ਸਾਖਰਤਾ ਅਤੇ ਕਰੀਅਰ ਜਾਗਰੂਕਤਾ ‘ਤੇ ਦੋ ਦਿਨਾਂ ਦੀ ਵਰਕਸ਼ਾਪ ਦਾ ਆਯੋਜਨ
1 day ago
ਪਿੰਡ ਸੰਗਵਾਲ ‘ਚ ਸਵ.ਹਰਮਨ ਸਿੰਘ ਦੀ ਨਿੱਘੀ ਯਾਦ ਸਮਾਰੋਹ ‘ਚ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਜੀ ਕਰਨਗੇ ਕਥਾ ਵਿਚਾਰ
2 days ago
ਦਿੱਲੀ ਦੀ ਭਾਜਪਾ ਦੀ ਮੁੱਖ ਮੰਤਰੀ ਬਣੀ ਰੇਖਾ ਗੁਪਤਾ! ਸੋਂਹ ਖਾਂਦੇ ਸਿਰਸਾ ਅੜ ਗਏ ਕਿਹਾ?
3 days ago
ਇੰਨੋਸੈਂਟ ਹਾਰਟਸ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਮੈਰਿਟ ਲਿਸਟ 2024 ‘ਚ ਆਪਣਾ ਨਾਂ ਚਮਕਾਇਆ
Back to top button