
ਜਲੰਧਰ / ਐਸ ਐਸ ਚਾਹਲ
ਇਸ ਵੇਲੇ ਦੀ ਵੱਡੀ ਖਬਰ ਪੰਜਾਬ ਤੋਂ ਆ ਰਹੀ ਹੈ। ਖ਼ਬਰ ਹੈ ਕਿ ਪੰਜਾਬ ‘ਚ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਸੂਬੇ ‘ਚ ਸੱਤਾਧਾਰੀ ਆਮ ਆਦਮੀ ਪਾਰਟੀ ਅਤੇ ਕਾਂਗਰਸ ਨੂੰ ਝਟਕਾ ਦਿੰਦਿਆਂ ਜਲੰਧਰ ਸ਼ਹਿਰ ਦੇ ਕਈ ਵੱਡੇ ਲੋਕ ਆਗੂਆਂ ਨੇ ਭਾਜਪਾ ਦੇ ਕਮਲ ਫੜ ਲਿਆ । ਕਾਂਗਰਸ ਪਾਰਟੀ ‘ਚ ਪਿਛਲੇ 25 ਸਾਲਾਂ ਤੋਂ ਵੱਖ-ਵੱਖ ਅਹੁੱਦਿਆਂ ‘ਤੇ ਸੇਵਾ ਨਿਭਾਅ ਚੁੱਕੇ ਮਨੋਜ ਅਗਰਵਾਲ, ਸੀਨੀਅਰ ਕਾਂਗਰਸੀ ਆਗੂ ਮੇਜਰ ਸਿੰਘ ਸਾਥੀਆਂ ਸਮੇਤ, ਸੀਨੀਅਰ ਕਾਂਗਰਸੀ ਆਗੂ ਰਾਜੀਵ ਦੁੱਗਲ, ਬੂਟਾ ਮੰਡੀ ਤੋਂ ਰਵਿਦਾਸੀਆ ਸਮਾਜ ਦੇ ਸੀਨੀਅਰ ਲੀਡਰ ਸੇਠ ਸੱਤਪਾਲ ਮੱਲ, ਵਿਪਨ ਕੁਮਾਰ, ਬੀ.ਐਸ.ਪੀ ਆਗੂ ਅਨਿਲ ਮੰਨਿਆ ਅਤੇ ਸੱਤਾਧਾਰੀ ਆਮ ਆਦਮੀ ਪਾਰਟੀਆਂ ਦੇ ਸੀਨੀਅਰ ਲੀਡਰ ਅਤੇ ਸਪੋਕਸਮੈਨ ਡਾ. ਸ਼ਿਵ ਦਿਆਲ ਮਾਲੀ ਨੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਅਤੇ ਭਾਜਪਾ ਸੂਬਾ ਪ੍ਰਧਾਨ ਡਾ. ਅਸ਼ਵਨੀ ਸ਼ਰਮਾ ਦੀ ਮੌਜੂਦਗੀ ‘ਚ ਭਾਜਪਾ ਦਾ ਪੱਲਾ ਫੜ ਲਿਆ ।
ਇਸ ਮੌਕੇ ਸ਼ੇਖਾਵਤ ਨੇ ਕਿਹਾ ਕਿ ਪੰਜਾਬ ਵਿੱਚ ਭਾਜਪਾ ਦਾ ਪਰਿਵਾਰ ਲਗਾਤਾਰ ਵੱਧ ਰਿਹਾ ਹੈ ਅਤੇ ਲੋਕ ਭਾਜਪਾ ਦੀ ਸੋਚ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਭਾਜਪਾ ਵਿੱਚ ਲੋਕਾਂ ਦੀ ਵੱਧ ਰਹੀ ਆਮਦ ਤੋਂ ਸਪੱਸ਼ਟ ਹੈ ਕਿ ਆਉਣ ਵਾਲੀਆਂ ਸਥਾਨਕ ਚੋਣਾਂ ਵਿੱਚ ਭਾਜਪਾ ਦੀ ਹੀ ਜਿੱਤ ਹੋਵੇਗੀ।