Uncategorized
ਅੰਮ੍ਰਿਤਪਾਲ ਦੀ ਵੀਡੀਓ ਆਈ ਸਾਹਮਣੇ, ਕਿਹਾ ਮੇਰਾ ਕੋਈ ਵਾਲ ਵਿੰਗਾ ਨਹੀਂ ਕਰ ਸਕਿਆ,ਮੈ ਚੜ੍ਹਦੀਕਲਾ ‘ਚ ਹਾਂ, ਜਥੇਦਾਰ ਨੂੰ ਕੀਤੀ ਅਪੀਲ, ਦੇਖੋ ਦੋਵੇ ਵੀਡੀਓ

‘ਵਾਰਿਸ ਪੰਜਾਬ ਦੇ’ ਦੇ ਮੁਖੀ ਅਤੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੇ ਆਪਣੀ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਜਾਰੀ ਕੀਤੀ ਹੈ। ਉਸ ਨੇ ਵੀਡੀਓ ‘ਚ ਕਈ ਗੱਲਾਂ ਕਹੀਆਂ ਹਨ। ਉਨ੍ਹਾਂ ਪੰਜਾਬ ਸਰਕਾਰ ਅਤੇ ਪੁਲਿਸ ਦੀ ਆਲੋਚਨਾ ਕਰਨ ਦੇ ਨਾਲ-ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਵੀ ਅਪੀਲ ਕੀਤੀ ਹੈ।
ਵੀਡੀਓ ਵਿੱਚ ਅੰਮ੍ਰਿਤਪਾਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਵਿਸਾਖੀ ਮੌਕੇ ਸਰਬੱਤ ਖ਼ਾਲਸਾ ਸੱਦਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਹੈ ਕਿ ਫਿਰਕੂ ਮਸਲਿਆਂ ਦੇ ਹੱਲ ਲਈ ਸਰਬੱਤ ਖਾਲਸਾ ਬੁਲਾਇਆ ਜਾਣਾ ਚਾਹੀਦਾ ਹੈ। ਦੱਸ ਦੇਈਏ ਕਿ ਸੋਸ਼ਲ ਮੀਡੀਆ ‘ਤੇ ਜਾਰੀ ਵੀਡੀਓ ‘ਚ ਅੰਮ੍ਰਿਤਪਾਲ ਸਿੰਘ ਕਾਲੀ ਪੱਗ ਅਤੇ ਸ਼ਾਲ ਪਹਿਨੇ ਨਜ਼ਰ ਆ ਰਹੇ ਹਨ।








