ਜਲੰਧਰ ਵਿਚ ਪੈਂਦੀ ਇਕ ਨਿੱਜੀ ਯੂਨੀਵਰਸਿਟੀ ਦੇ ਗੇਟ ’ਤੇ ਖੜ੍ਹੇ ਨੌਜਵਾਨਾਂ ਦੇ ਦੋ ਗੁੱਟਾਂ ਵਿਚ ਝੜਪ ਹੋ ਗਈ। ਇਸ ਝੜਪ ਦੌਰਾਨ ਇਕ ਨੌਜਵਾਨ ਦੇ ਸਿਰ ਵਿਚ ਸੱਟ ਲੱਗਣ ਕਾਰਣ ਮੌਤ ਹੋ ਗਈ।
ਫਗਵਾੜਾ ਦੇ ਐੱਸ. ਪੀ. ਗੁਰਪ੍ਰੀਤ ਸਿੰਘ ਗਿੱਲ ਨੇ ਦੱਸਿਆ ਕਿ ਇਸ ਘਟਨਾ ਦੌਰਾਨ ਕਿਸੇ ਤਰ੍ਹਾਂ ਦੀ ਗੋਲ਼ੀ ਨਹੀਂ ਚੱਲੀ ਹੈ। ਉਨ੍ਹਾਂ ਖੁਲਾਸਾ ਕੀਤਾ ਕਿ ਇਹ ਵਿਵਾਦ ਇਕ ਕੁੜੀ ਨੂੰ ਛੇੜਨ ਕਰਕੇ ਪੈਦਾ ਹੋਇਆ। ਜਿਸ ਵਿਚ ਕੁੜੀ ਦੇ ਭਰਾ ਵਲੋਂ ਨੌਜਵਾਨਾਂ ਨਾਲ ਦੂਜੀ ਧਿਰ ਦੇ ਮੁੰਡਿਆਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਜਿਸ ਵਿਚ ਮ੍ਰਿਤਕ ਨੌਜਵਾਨ ਦੀ ਪਛਾਣ ਹਰਪ੍ਰੀਤ ਸਿੰਘ ਉਰਫ ਹੈਪੀ ਵਜੋਂ ਹੋਈ।