
ਗਿਆਨੀ ਰਘਬੀਰ ਸਿੰਘ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਅੱਜ ਪਟਿਆਲਾ ਕੇਂਦਰੀ ਜੇਲ੍ਹ ਵਿਚ ਭੁੱਖ ਹੜਤਾਲ ’ਤੇ ਬੈਠੇ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਲਈ ਪਹੁੰਚੇ ਹਨ। ਉਹਨਾਂ ਦੇ ਨਾਲ ਗਿਆਨੀ ਸੁਲਤਾਨ ਸਿੰਘ ਜਥੇਦਾਰ ਤਖਤ ਸ੍ਰੀ ਕੇਸਗੜ੍ਹ ਸਾਹਿਬ ਵੀ ਪਹੁੰਚੇ ਹਨ। ਪਤਾ ਲੱਗਾ ਹੈ ਕਿ ਮੁਲਾਕਾਤ ਇਕ ਘੰਟੇ ਲਈ ਹੋਵੇਗੀ। ਰਾਜੋਆਣਾ ਦੀ ਭੁੱਖ ਹੜਤਾਲ ਦਾ ਅੱਜ ਚੌਥਾ ਦਿਨ ਹੈ।