ਕੇਂਦਰ ਸਰਕਾਰ ਨੇ ਸ਼ੁੱਕਰਵਾਰ ਨੂੰ ਲੋਕ ਸਭਾ ਵਿੱਚ ਕਿਹਾ ਕਿ ਇਸ ਸਾਲ 28 ਭਾਰਤੀ ਵਿਦਿਆਰਥੀਆਂ ਨੂੰ ਅਮਰੀਕਾ ਤੋਂ ਭਾਰਤ ਡਿਪੋਰਟ ਕੀਤਾ ਗਿਆ ਸੀ। ਵਿਦੇਸ਼ ਰਾਜ ਮੰਤਰੀ ਵੀ ਮੁਰਲੀਧਰਨ ਨੇ ਕਿਹਾ ਕਿ ਸਰਕਾਰ ਨੇ ਨਿਯਮਿਤ ਤੌਰ ‘ਤੇ ਅਜਿਹੇ ਮਾਮਲਿਆਂ ਬਾਰੇ ਅਮਰੀਕਾ ਦੇ ਅਧਿਕਾਰੀਆਂ ਨੂੰ ਆਪਣੀਆਂ ਚਿੰਤਾਵਾਂ ਜ਼ਾਹਰ ਕੀਤੀਆਂ ਹਨ।
ਮੰਤਰਾਲੇ ਕੋਲ ਉਪਲਬਧ ਜਾਣਕਾਰੀ ਦੇ ਮੁਤਾਬਕ ਸਾਲ 2023 ਵਿੱਚ 28 ਭਾਰਤੀ ਵਿਦਿਆਰਥੀਆਂ ਨੂੰ ਅਮਰੀਕਾ ਤੋਂ ਭਾਰਤ ਭੇਜਿਆ ਗਿਆ ਸੀ। ਮੁਰਲੀਧਰਨ ਨੇ ਕਿਹਾ, “ਸਰਕਾਰ ਨੇ ਅਜਿਹੇ ਮਾਮਲਿਆਂ ਬਾਰੇ ਅਮਰੀਕੀ ਅਧਿਕਾਰੀਆਂ ਨੂੰ ਨਿਯਮਿਤ ਤੌਰ ‘ਤੇ ਆਪਣੀਆਂ ਚਿੰਤਾਵਾਂ ਜ਼ਾਹਰ ਕੀਤੀਆਂ ਹਨ ਅਤੇ ਉਨ੍ਹਾਂ ਨੂੰ ਯੋਗ ਵਿਦਿਆਰਥੀ ਵੀਜ਼ਾ ਰੱਖਣ ਵਾਲੇ ਭਾਰਤੀ ਵਿਦਿਆਰਥੀਆਂ ਦੇ ਦਾਖਲੇ ਦੇ ਸਬੰਧ ਵਿੱਚ ਨਿਰਪੱਖਤਾ ਨੂੰ ਯਕੀਨੀ ਬਣਾਉਣ ਲਈ ਬੇਨਤੀ ਕੀਤੀ ਹੈ।”