ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਨਿਊਜ਼ੀਲੈਂਡ ਦੇ ਆਕਲੈਂਡ ‘ਚ ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਤ 25 ਸਾਲ ਦੇ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਉਕਤ ਨੌਜਵਾਨ ਦੀ ਉਮਰ ਮਹਿਜ਼ 25 ਸਾਲ ਦੱਸੀ ਜਾ ਰਹੀ ਹੈ, ਜੋ ਕਿ ਆਪਣੀ ਭੈਣ ਦਾ ਇਕਲੌਤਾ ਭਰਾ ਸੀ ਅਤੇ ਉਸ ਦੀ ਮੌਤ ਦੀ ਖਬਰ ਮਿਲਦਿਆਂ ਹੀ ਜਿਥੇ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ, ਉਥੇ ਹੀ ਪੂਰੇ ਪਿੰਡ ਕੋਟਲੀ ਸ਼ਾਹਪੁਰ ਵਿਚ ਵੀ ਸੋਗ ਪਸਰ ਪਿਆ। ਮ੍ਰਿਤਕ ਦੇ ਚਾਚੇ ਦੇ ਮੁੰਡੇ ਨੇ ਦੱਸਿਆ ਕਿ ਰਮਨਦੀਪ ਸਿੰਘ 12ਵੀਂ ਜਮਾਤ ਪਾਸ ਕਰਕੇ ਸਾਲ 2018 ਵਿਚ ਨਿਊਜ਼ੀਲੈਂਡ ਗਿਆ ਸੀ ਅਤੇ ਹੁਣ ਉਥੇ ਇਕ ਕੰਪਨੀ ਵਿਚ ਬਤੌਰ ਸਕਿਓਰਿਟੀ ਗਾਰਡ ਦਾ ਕੰਮ ਕਰਦਾ ਸੀ।
ਦੇਰ ਰਾਤ ਉਸ ਦੇ ਇਕ ਦੋਸਤ ਨੂੰ ਫ਼ੋਨ ‘ਤੇ ਖਬਰ ਮਿਲੀ ਸੀ ਕਿ ਰਮਨਦੀਪ ਸਿੰਘ ਦੀ ਸ਼ੱਕੀ ਹਾਲਤ ‘ਚ ਮੌਤ ਹੋ ਗਈ ਹੈ ਅਤੇ ਪਤਾ ਲੱਗਾ ਹੈ ਕਿ ਉਸ ਦਾ ਕਿਸੇ ਨੇ ਕਤਲ ਕਰ ਦਿੱਤਾ ਹੈ।
ਲੰਡਨ ‘ਚ ਲਾਪਤਾ ਹੋਏ ਜਲੰਧਰ ਦੇ ਨੌਜਵਾਨ ਦੀ ਸਮੁੰਦਰ ਵਿਚ ਡੁੱਬਣ ਨਾਲ ਮੌਤ ਹੋ ਗਈ। ਮਾਡਲ ਟਾਊਨ ਦਾ ਰਹਿਣ ਵਾਲਾ ਗੁਰਸ਼ਮਨ ਸਿੰਘ ਭਾਟੀਆ (23) 15 ਦਸੰਬਰ ਤੋਂ ਲਾਪਤਾ ਸੀ, ਜਿਸ ਤੋਂ ਬਾਅਦ ਪੂਰਾ ਪਰਿਵਾਰ ਸਦਮੇ ‘ਚ ਸੀ। ਗੁਰਸ਼ਮਨ ਈਸਟ ਲੰਡਨ ਵਿਚ ਪੜ੍ਹਨ ਗਿਆ ਸੀ। ਉਸ ਨੂੰ ਆਖਰੀ ਵਾਰ ਪੂਰਬੀ ਲੰਡਨ ਦੇ ਕੈਨਰੀ ਵਾਰਫ ਵਿਖੇ ਦੇਖਿਆ ਗਿਆ ਸੀ। BJP ਆਗੂ ਮਨਜਿੰਦਰ ਸਿੰਘ ਸਿਰਸਾ ਨੇ 15 ਦਸੰਬਰ ਤੋਂ ਲਾਪਤਾ ਜੀਐਸ ਭਾਟੀਆ ਦੀ ਜਾਣਕਾਰੀ ਸੋਸ਼ਲ ਮੀਡੀਆ ’ਤੇ ਸਾਂਝੀ ਕਰਦਿਆਂ ਵਿਦੇਸ਼ ਮੰਤਰਾਲੇ ਤੋਂ ਮਦਦ ਮੰਗੀ ਸੀ।
ਅਮਰੀਕਾ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪੰਜਾਬ ਤੋਂ ਹਰੇਕ ਸਾਲ ਵੱਡੀ ਗਿਣਤੀ ਵਿਚ ਨੌਜਵਾਨ ਪੜ੍ਹਾਈ ਲਈ ਵਿਦੇਸ਼ ਜਾਂਦੇ ਹਨ। ਉਨ੍ਹਾਂ ਦਾ ਸੁਪਨਾ ਹੁੰਦਾ ਹੈ ਕਿ ਚੰਗੀ ਸਿੱਖਿਆ ਹਾਸਲ ਕਰਕੇ ਆਪਣੇ ਪਰਿਵਾਰ ਦੀ ਆਰਥਿਕ ਹਾਲਤ ਅਤੇ ਭਵਿੱਖ ਸੁਧਾਰ ਸਕੇ ਪਰ ਕਈ ਵਾਰ ਪ੍ਰਮਾਤਮਾ ਨੂੰ ਕੁਝ ਹੋਰ ਹੀ ਮਨਜ਼ੂਰ ਹੁੰਦਾ ਹੈ ਤੇ ਉਨ੍ਹਾਂ ਦੇ ਸੁਪਨੇ ਜਿਉਂ ਦੇ ਤਿਉਂ ਰਹਿ ਜਾਂਦੇ ਹਨ। ਅਜਿਹਾ ਹੀ ਇਕ ਮਾਮਲਾ ਅਮਰੀਕਾ ਤੋਂ ਸਾਹਮਣੇ ਆਇਆ ਹੈ। 1 ਸਾਲ ਪਹਿਲਾਂ ਅਮਰੀਕਾ ਗਏ ਪਿੰਡ ਬਾਕੀਪੁਰ ਦੇ ਨੌਜਵਾਨ ਦੀ ਮੌਤ ਹੋ ਗਈ।
ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਦੁਬਈ ਵਿਚ ਰੋਜ਼ੀ-ਰੋਟੀ ਕਮਾਉਣ ਗਏ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜਤਿੰਦਰਬੀਰ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਪਿੰਡ ਨੰਗਲੀ, ਜ਼ਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਹੈ। ਨੌਜਵਾਨ ਦੀ ਦੁਬਈ ’ਚ ਸੰਖੇਪ ਬੀਮਾਰੀ ਕਾਰਨ ਮੌਤ ਹੋਈ ਹੈ। ਮ੍ਰਿਤਕ 3 ਭੈਣਾਂ ਦਾ ਇਕਲੌਤਾ ਭਰਾ ਸੀ।