ਨਵਜੋਤ ਸਿੱਧੂ ਅਤੇ ਪ੍ਰਤਾਪ ਬਾਜਵਾ ਵਿਚਾਲੇ ਇੱਕ ਫਿਰ ਸ਼ਬਦੀ ਜੰਗ ਛਿੜ ਗਈ ਹੈ। ਦੋਵੇਂ ਆਗੂ ਟਵਿੱਟਰ ਰਾਹੀਂ ਇੱਕ ਦੂਜੇ ‘ਤੇ ਆਪਣੀ ਭੜਾਸ ਕੱਢ ਰਹੇ ਹਨ। ਉੱਥੇ ਹੀ ਕਾਂਗਰਸੀ ਵਿਧਾਇਕਾਂ ਨੇ ਐਕਸ ‘ਤੇ ਪੋਸਟ ਸਾਂਝੀ ਕਰਕੇ ਪ੍ਰਤਾਪ ਬਾਜਵਾ ਨੂੰ ਸਵਾਲ ਕੀਤਾ ਹੈ ਕਿ ਕਾਂਗਰਸ ਦੀ ਬੇਹਤਰੀ ਲਈ ਪਾਰਟੀ ਵਰਕਰਾਂ ਦੇ ਸੱਦੇ ‘ਤੇ ਰੈਲੀ ਰੱਖ ਕੇ 8 ਹਜ਼ਾਰ ਤੋਂ ਉੱਤੇ ਇੱਕਠ ਕੀਤਾ ਤਾਂ ਸਾਡਾ ਹੌਸਲਾ ਵਧਾਉਣ ਦੀ ਬਜਾਏ ਸਾਨੂੰ ਮਾੜਾ ਕਿਉਂ ਕਿਹਾ ਜਾ ਰਿਹਾ ਹੈ।
ਉਨ੍ਹਾਂ ਕਿਹਾ, “ਸਤਿਕਾਰਯੋਗ ਬਾਜਵਾ ਸਾਬ ਜੀ ਅਸੀਂ ਕਾਂਗਰਸ ਦੇ ਅਹੁਦੇਦਾਰ ਅਤੇ ਵਰਕਰ ਇਹ ਪੁੱਛਣਾ ਚਾਹੁੰਦੇ ਹਾਂ ਕਿ ਨਾ ਸਾਨੂੰ ਅਤੇ ਨਾ ਹੀ ਨਵਜੋਤ ਸਿੱਧੂ ਨੂੰ ਪੰਜਾਬ ਕਾਂਗਰਸ ਦੇ ਸਮਾਗਮਾਂ ‘ਚ ਸੱਦਿਆ ਜਾਂਦਾ ਹੈ। ਤੇ ਜੇ ਅਸੀਂ ਕਾਂਗਰਸ ਦੀ ਬੇਹਤਰੀ ਲਈ ਪਾਰਟੀ ਵਰਕਰਾਂ ਦੇ ਸੱਦੇ ‘ਤੇ ਰੈਲੀ ਰੱਖ ਕੇ 8 ਹਜ਼ਾਰ ਤੋਂ ਉੱਤੇ ਇੱਕਠ ਕੀਤਾ ਤਾਂ ਸਾਡਾ ਹੌਸਲਾ ਵਧਾਉਣ ਦੀ ਬਜਾਏ ਸਾਨੂੰ ਮਾੜਾ ਕਿਉਂ ਕਿਹਾ ਜਾ ਰਿਹਾ ਹੈ। ਅਸੀਂ ਅਹੁਦੇਦਾਰ ਅਤੇ ਵਰਕਰ ਕਾਂਗਰਸ ਪਾਰਟੀ ਦੀ ਚੜ੍ਹਦੀ ਕਲਾ ਲਈ ਦਿਨ ਰਾਤ ਰੁੱਝੇ ਹੋਏ ਹਾਂ।
ਪਰ ਸਰਦਾਰ ਨਵਜੋਤ ਸਿੱਧੂ ਨਾਲ ਨੇੜਤਾ ਕਰਕੇ ਸਾਡੇ ਨਾਲ ਪਾਰਟੀ ਵਿਚ ਪੱਖਪਾਤ ਕਿਉਂ ਕੀਤਾ ਜਾ ਰਿਹਾ ਹੈ। ਕਾਂਗਰਸ ਪਾਰਟੀ ਸਾਡੀ ਮਾਂ ਪਾਰਟੀ ਹੈ ਅਤੇ ਅਸੀਂ ਪਾਰਟੀ ਨੂੰ ਉਨ੍ਹਾਂ ਹੀ ਪਿਆਰ ਅਤੇ ਸਤਿਕਾਰ ਦਿੰਦੇ ਹਾਂ ਜਿੰਨਾ ਤੁਸੀਂ। ਪਿਛਲੇ ਲਗਭਗ ਇਕ ਮਹੀਨੇ ਤੋਂ ਤੁਸੀਂ ਵਿਰੋਧੀ ਧਿਰ ਵੱਜੀ ਕੋਈ ਵੱਡਾ ਸਮਾਗਮ ਨਹੀਂ ਕੀਤਾ ਜਦਕਿ ਅਸੀਂ ਸਰਕਾਰ ਤੋਂ ਔਖੇ ਲੋਕਾਂ ਦੇ ਸਵਾਲ ਖੁੱਲੀ ਰੈਲੀ ਕਰਕੇ ਸਰਕਾਰ ਅੱਗੇ ਰੱਖੇ।