IndiaEntertainment
ਪੁਲਿਸ ਕੰਟਰੋਲ 'ਚ ਇਕ ਵਿਅਕਤੀ ਨੇ ਅਜਿਹੀ ਕਾਲ ਕੀਤੀ, ਸਾਰਿਆਂ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ !
ਨਾਗਪੁਰ ਪੁਲਿਸ ਕੰਟਰੋਲ ‘ਚ ਇਕ ਵਿਅਕਤੀ ਨੇ ਅਜਿਹੀ ਕਾਲ ਕੀਤੀ ਕਿ ਸਾਰਿਆਂ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ। ਇਸ ਫੋਨ ਕਾਲ ‘ਤੇ ਕਿਸੇ ਅਣਪਛਾਤੇ ਵਿਅਕਤੀ ਨੇ ਮੁੰਬਈ ਦੇ ਮਸ਼ਹੂਰ ਲੋਕਾਂ ਦੇ ਘਰ ਬੰਬ ਨਾਲ ਉਡਾਉਣ ਦੀ ਗੱਲ ਕਹੀ ਹੈ। ਇਸ ਵਿੱਚ ਮਸ਼ਹੂਰ ਕਾਰੋਬਾਰੀ ਮੁਕੇਸ਼ ਅੰਬਾਨੀ, ਫਿਲਮ ਅਦਾਕਾਰ ਅਮਿਤਾਭ ਬੱਚਨ ਅਤੇ ਧਰਮਿੰਦਰ ਸ਼ਾਮਲ ਹਨ।
ਸੂਤਰਾਂ ਦੇ ਮੁਤਾਬਕ ਫੋਨ ਕਰਨ ਵਾਲੇ ਨੇ ਇਹ ਵੀ ਦਾਅਵਾ ਕੀਤਾ ਸੀ ਕਿ ਮੁਕੇਸ਼ ਅੰਬਾਨੀ ਦੇ ਬੰਗਲੇ ਐਂਟੀਲੀਆ ‘ਚ ਧਮਾਕਾ ਹੋਵੇਗਾ। ਇਸ ਤੋਂ ਇਲਾਵਾ ਫੋਨ ਕਰਨ ਵਾਲੇ ਨੇ ਕਿਹਾ ਕਿ ਅਮਿਤਾਭ ਬੱਚਨ ਦੇ ਘਰ ਅਤੇ ਬਾਲੀਵੁੱਡ ਐਕਟਰ ਧਰਮਿੰਦਰ ਦੇ ਘਰ ‘ਚ ਧਮਾਕਾ ਹੋਵੇਗਾ। ਕਾਲ ਆਉਣ ਤੋਂ ਬਾਅਦ ਨਾਗਪੁਰ ਪੁਲਿਸ ਨੇ ਇਸ ਦੀ ਜਾਣਕਾਰੀ ਮੁੰਬਈ ਪੁਲਸ ਨੂੰ ਦਿੱਤੀ।








