Punjab

ਪੰਜਾਬ ਦੇ IPS ਅਫਸਰਾਂ ਵਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਵੱਡਾ ਐਲਾਨ, ਸਕੂਲਾਂ ਤੇ ਕਾਲਜਾਂ ‘ਚ ਵਧੀਆਂ ਛੁੱਟੀਆਂ

Punjab IPS officers make big announcement to help flood victims, Punjab declared disaster affected state!

Punjab IPS officers make big announcement to help flood victims, Punjab declared disaster affected state!

ਪੰਜਾਬ ਦੇ ਸਕੂਲਾਂ ਤੇ ਕਾਲਜਾਂ ਵਿਚ ਛੁੱਟੀਆਂ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ। ਭਾਰੀ ਮੀਂਹ ਦੇ ਚੱਲਦਿਆਂ ਪੰਜਾਬ ਦੇ ਸਕੂਲਾਂ ਤੇ ਕਾਲਜਾਂ ਵਿਚ 7 ਸਤੰਬਰ ਤੱਕ ਛੁੱਟੀਆਂ ‘ਚ ਵਾਧਾ ਕੀਤਾ ਗਿਆ ਹੈ। ਇਹ ਐਲਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਕੀਤਾ ਗਿਆ ਹੈ।

ਟਵੀਟ ਕਰਦਿਆਂ ਸਿੱਖਿਆ ਮੰਤਰੀ ਬੈਂਸ ਨੇ ਲਿਖਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਹੜ੍ਹ ਦੀ ਸਥਿਤੀ ਨੂੰ ਦੇਖਦੇ ਹੋਏ ਪੰਜਾਬ ਦੇ ਸਾਰੇ ਸਰਕਾਰੀ, ਪ੍ਰਾਈਵੇਟ, ਏਡਿਡ ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ ਵਿਚ 7 ਸਤੰਬਰ ਤੱਕ ਛੁੱਟੀਆਂ ਐਲਾਨੀਆਂ ਗਈਆਂ ਹਨ।

ਪੰਜਾਬ ਵਿੱਚ ਹੜ੍ਹ ਕਾਰਨ ਬਣੀ ਭਿਆਨਕ ਸਥਿਤੀ ਨੂੰ ਵੇਖਦੇ ਹੋਏ ਹੁਣ ਰਾਜ ਦੇ ਆਈਪੀਐਸ ਅਫਸਰ ਵੀ ਮਦਦ ਲਈ ਅੱਗੇ ਆਏ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਦੇ ਸਾਰੇ ਆਈਪੀਐਸ ਅਧਿਕਾਰੀ ਆਪਣਾ ਇੱਕ ਦਿਨ ਦੀ ਤਨਖ਼ਾਹ ਮੁੱਖ ਮੰਤਰੀ ਰਾਹਤ ਫੰਡ (CM Relief Fund) ਵਿੱਚ ਦਾਨ ਕਰਨਗੇ। ਉਨ੍ਹਾਂ ਕਿਹਾ ਕਿ ਹੜ੍ਹ ਪੀੜਤ ਪਰਿਵਾਰਾਂ ਨੂੰ ਰਾਹਤ ਅਤੇ ਪੁਨਰਵਾਸ ਕਾਰਜਾਂ ਲਈ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।

ਪੰਜਾਬ ਵਿੱਚ ਸਥਿਤੀ ਖਾਸ ਤੌਰ ‘ਤੇ ਗੰਭੀਰ ਹੈ, ਜਿੱਥੇ ਹਿਮਾਚਲ ਤੋਂ ਆਉਣ ਵਾਲਾ ਪਾਣੀ ਘੱਟ ਨਹੀਂ ਹੋ ਰਿਹਾ ਹੈ। ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਨੂੰ ਹੜ੍ਹ ਪ੍ਰਭਾਵਿਤ ਐਲਾਨਿਆ ਗਿਆ ਹੈ। ਪਹਾੜੀ ਰਾਜਾਂ ਵਿੱਚ ਜ਼ਮੀਨ ਖਿਸਕਣ ਦਾ ਸਿਲਸਿਲਾ ਜਾਰੀ ਹੈ, ਜਿਸ ਕਾਰਨ ਜੰਮੂ-ਕਸ਼ਮੀਰ, ਹਿਮਾਚਲ ਵਿੱਚ ਰਾਸ਼ਟਰੀ ਰਾਜਮਾਰਗਾਂ ਸਮੇਤ ਸੈਂਕੜੇ ਛੋਟੀਆਂ-ਵੱਡੀਆਂ ਸੜਕਾਂ ਬੰਦ ਹਨ।

 

ਪੰਜਾਬ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਅਤੇ ਹੜ੍ਹਾਂ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ ਪੂਰੇ ਪੰਜਾਬ ਨੂੰ ਆਫ਼ਤ ਪ੍ਰਭਾਵਿਤ ਘੋਸ਼ਿਤ ਕਰ ਦਿੱਤਾ ਹੈ। ਇਸ ਵੇਲੇ ਸੂਬੇ ਦੇ ਸਾਰੇ 23 ਜ਼ਿਲ੍ਹੇ ਹੜ੍ਹ ਦੀ ਚਪੇਟ ‘ਚ ਹਨ ਅਤੇ 1200 ਤੋਂ ਵੱਧ ਪਿੰਡ ਪ੍ਰਭਾਵਿਤ ਹੋਏ ਹਨ। ਸਭ ਤੋਂ ਵੱਧ ਅਸਰ ਗੁਰਦਾਸਪੁਰ ਦੇ 324 ਪਿੰਡਾਂ ‘ਤੇ ਪਿਆ ਹੈ। ਅੰਮ੍ਰਿਤਸਰ ਦੇ 135, ਬਰਨਾਲਾ ਦੇ 134 ਅਤੇ ਹੁਸ਼ਿਆਰਪੁਰ ਦੇ 119 ਪਿੰਡ ਹੜ੍ਹ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ। ਹੁਣ ਤੱਕ 30 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 3 ਲੋਕ ਅਜੇ ਵੀ ਲਾਪਤਾ ਹਨ।

 

 

ਇਸੇ ਦਰਮਿਆਨ ਸੂਬੇ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਚੇਤਾਵਨੀ ਦਿੱਤੀ ਹੈ ਕਿ ਨੰਗਲ ਇਲਾਕੇ ‘ਚ ਲਗਾਤਾਰ ਮੀਂਹ ਪੈ ਰਿਹਾ ਹੈ, ਜਿਸ ਕਾਰਨ ਖੱਡਾਂ ਅਤੇ ਸਤਲੁਜ ਦੇ ਕਿਨਾਰੇ ਪੈਂਦੇ ਪਿੰਡਾਂ ਦੇ ਬੰਨ੍ਹਾਂ ਕਮਜ਼ੋਰ ਹੋ ਗਏ ਹਨ। ਉਨ੍ਹਾਂ ਨੇ ਲੋਕਾਂ ਨੂੰ ਤੁਰੰਤ ਸੁਰੱਖਿਅਤ ਥਾਵਾਂ ‘ਤੇ ਜਾਣ ਦੀ ਅਪੀਲ ਕੀਤੀ ਹੈ।

ਹਰੀਕੇ ਪੱਤਣ ਹੈੱਡ ਵਰਕਸ ਤੋਂ 3 ਲੱਖ 5 ਹਜ਼ਾਰ ਕਿਊਸੈਕ ਪਾਣੀ ਛੱਡੇ ਜਾਣ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਤਰਨਤਾਰਨ ਨੂੰ ਹਾਈ ਫਲੱਡ ਏਰੀਆ ਘੋਸ਼ਿਤ ਕਰ ਦਿੱਤਾ ਗਿਆ ਹੈ।

Back to top button