
ਸ਼ਹੀਦੀ ਦਿਹਾੜੇ ‘ਤੇ ਮਾਤਮੀ ਬਿਗਲ ਵਜਾਉਣ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਾਤਮੀ ਬਿਗਲ ਵਜਾਉਣ ਵਾਲਾ ਫੈਸਲਾ ਵਾਪਿਸ ਲੈ ਲਿਆ ਗਿਆ ਹੈ। CM ਮਾਨ ਨੇ ਖ਼ੁਦ ਟਵੀਟ ਕਰਕੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਦੱਸ ਦੇਈਏ ਕਿ SGPC ਪ੍ਰਧਾਨ ਤੇ ਸਿੱਖ ਜਥੇਬੰਦੀਆਂ ਨੇ ਮਾਤਮੀ ਬਿਗਲ ਵਜਾਉਣ ਵਾਲੇ ਫੈਸਲੇ ‘ਤੇ ਇਤਰਾਜ਼ ਜਤਾਇਆ ਸੀ।
CM ਮਾਨ ਨੇ ਐਕਸ (ਪਹਿਲਾ ਟਵੀਟਰ ) ‘ਤੇ ਲਿਖਿਆ ਕਿ ਮੈਂ ਇਹ ਬਿਲਕੁਲ ਵੀ ਨਹੀਂ ਚਾਹੁੰਦਾ ਕਿ ਇਹਨਾਂ ਸ਼ਹਾਦਤ ਵਾਲੇ ਦਿਨਾਂ ਵਿੱਚ ਸਮੁੱਚੀਆਂ ਸੰਗਤਾਂ ਸਹਿਬਜ਼ਾਦਿਆਂ ਦੀਆਂ ਕੁਰਬਾਨੀਆਂ ਨੂੰ ਨਮਨ ਕਰਨ ਤੋਂ ਇਲਾਵਾ ਕਿਸੇ ਹੋਰ ਵਾਦ-ਵਿਵਾਦ ਵਿੱਚ ਪੈਣ .. ਇਸ ਲਈ ਭਾਵਨਾਵਾਂ ਦੀ ਕਦਰ ਕਰਦੇ ਹੋਏ ਪੰਜਾਬ ਸਰਕਾਰ ਵੱਲੋਂ 27 ਦਸੰਬਰ ਨੂੰ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਬਿਗਲ ਵਜਾਉਣ ਵਾਲਾ ਫੈਸਲਾ ਵਾਪਸ ਲਿਆ