
ਫਿਰੋਜ਼ਪੁਰ ਦੇ ਸੰਸਦ ਮੈਂਬਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਸੜਕਾਂ ‘ਤੇ ਸੁਖਬੀਰ ਬਾਦਲ ਦੀ ਗੁੰਮਸ਼ੁਦਗੀ ਦੇ ਪੋਸਟਰ ਲੱਗੇ ਹੋਏ ਮਿਲੇ। ਲੋਕਾਂ ਨੂੰ ਇਹ ਪੋਸਟਰ ਐਤਵਾਰ ਰਾਤ ਨੂੰ ਦੇਖਣ ਨੂੰ ਮਿਲੇ। ਜ਼ਿਕਰਯੋਗ ਹੈ ਕਿ ਫਿਰੋਜ਼ਪੁਰ ਸੰਸਦੀ ਸੀਟ ਤੋਂ ਜਿੱਤਣ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਕਦੀ-ਕਦਾਈਂ ਜਨਤਾ ਨੂੰ ਦਰਸ਼ਨ ਦਿੰਦੇ ਹਨ, ਜਿਸ ਕਾਰਨ ਲੋਕਾਂ ‘ਚ ਸੁਖਬੀਰ ਖਿਲਾਫ ਗੁੱਸਾ ਦੇਖਣ ਨੂੰ ਮਿਲ ਰਿਹਾ ਹੈ।









