ਫਤਿਹਗੜ੍ਹ ਸਾਹਿਬ ‘ਚ ਅੱਧੀ ਰਾਤ ਨੂੰ ਪੁਲਿਸ ਅਤੇ ਲੁਟੇਰਿਆਂ ਵਿਚਕਾਰ ਮੁਕਾਬਲਾ ਹੋਇਆ। ਇਸ ਦੌਰਾਨ ਲੁਟੇਰੇ ਨੂੰ ਗੋਲੀ ਲੱਗ ਗਈ, ਜਦਕਿ ਪੁਲਿਸ ਮੁਲਾਜ਼ਮ ਵਾਲ-ਵਾਲ ਬਚ ਗਿਆ। ਜ਼ਖਮੀ ਲੁਟੇਰੇ ਨੂੰ ਸਿਵਲ ਹਸਪਤਾਲ ਬੱਸੀ ਪਠਾਣਾ ਵਿਖੇ ਦਾਖਲ ਕਰਵਾਇਆ ਗਿਆ। ਜਿੱਥੋਂ ਉਸ ਨੂੰ ਫਤਹਿਗੜ੍ਹ ਸਾਹਿਬ ਰੈਫਰ ਕਰ ਦਿੱਤਾ ਗਿਆ। ਉਸ ਦੇ ਦੋ ਹੋਰ ਸਾਥੀਆਂ ਨੂੰ ਵੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ।
ਪੁਲਿਸ ਅਤੇ ਲੁਟੇਰਿਆਂ ਵਿਚਾਲੇ ਇੱਕ ਐਨਕਾਉਂਟਰ ਇੱਕ ਲੁੱਟ ਦੀ ਘਟਨਾ ਨੂੰ ਲੈ ਕੇ ਹੋਇਆ ਹੈ। ਮੰਡੀ ਗੋਬਿੰਦਗੜ੍ਹ ਵਿਖੇ ਲੋਹਾ ਵਪਾਰੀ ਦੇ ਗੋਦਾਮ ਵਿੱਚ ਕਰੀਬ 26 ਲੱਖ ਦੀ ਲੁੱਟ ਦੀ ਘਟਨਾ ਨੂੰ ਅੰਜਾਮ ਦੇਣ ਵਾਲੇ ਲੁਟੇਰੇ ਫਰਾਰ ਹੋ ਗਏ ਸਨ। ਜਿਸ ਦੀ ਸ਼ਿਕਾਇਤ ਪੁਲਿਸ ਨੂੰ ਦਿੱਤੀ ਗਈ।
ਪੁਲਿਸ ਨੇ ਇਸ ਕੇਸ ਨੂੰ ਕੁੱਝ ਹੀ ਘੰਟਿਆਂ ਵਿੱਚ ਟ੍ਰੇਸ ਕਰ ਲਿਆ। ਫਤਹਿਗੜ੍ਹ ਸਾਹਿਬ ਦੇ ਐੱਸ ਪੀ ਰਾਕੇਸ਼ ਯਾਦਵ ਨੇ ਦੱਸਿਆ ਕਿ ਮੰਡੀ ਗੋਬਿੰਦਗੜ੍ਹ ਦੇ ਲੋਹਾ ਵਪਾਰੀ ਦੇ ਗੋਦਾਮ ਵਿੱਚ 19 ਜਨਵਰੀ ਦੀ ਦੁਪਹਿਰ 26 ਲੱਖ ਰੁਪਏ ਦੀ ਲੁੱਟ ਦੀ ਘਟਨਾ ਹੋਈ ਸੀ