Uncategorized

ਜੱਥੇ. ਗੁਰਪ੍ਰਤਾਪ ਸਿੰਘ ਵਡਾਲਾ ਦੀ ਅਗਵਾਈ ‘ਚ ਅਕਾਲੀ ਦਲ ਵਲੋਂ ਸਿੱਖ ਨੌਜਵਾਨਾਂ ਦੀਆਂ ਗਿ੍ਫ਼ਤਾਰੀਆਂ ਵਿਰੁੱਧ DC ਨੂੰ ਮੰਗ-ਪੱਤਰ

ਜਲੰਧਰ / ਐਸ ਐਸ ਚਾਹਲ

ਜਲੰਧਰ ਪੁਲਿਸ ਵੱਲੋਂ ਗਿ੍ਫ਼ਤਾਰ ਕੀਤੇ ਜਾ ਰਹੇ ਅੰਮਿ੍ਤਧਾਰੀ ਸਿੱਖ ਨੌਜਵਾਨਾਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਨੂੰ ਲੈ ਕੇ ਸ਼ੋ੍ਮਣੀ ਅਕਾਲੀ ਦਲ ਜ਼ਿਲ੍ਹਾ ਜਲੰਧਰ ਦਿਹਾਤੀ ਤੇ ਸ਼ਹਿਰੀ ਵੱਲੋਂ ਡਿਪਟੀ ਕਮਿਸ਼ਨਰ ਜਸਪ੍ਰਰੀਤ ਸਿੰਘ ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਜੱਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ, ਜੱਥੇਦਾਰ ਕੁਲਵੰਤ ਸਿੰਘ ਮੰਨਣ, ਪਵਨ ਕੁਮਾਰ ਟੀਨੂੰ, ਬਲਦੇਵ ਖਹਿਰਾ, ਬਚਿੱਤਰ ਸਿੰਘ ਕੋਹਾੜ, ਪਰਮਜੀਤ ਸਿੰਘ ਰੇਰੂ, ਜੱਥੇਦਾਰ ਰਣਜੀਤ ਸਿੰਘ ਕਾਹਲੋਂ ਨੇ ਮੰਗ ਕਰਦਿਆਂ ਕਿਹਾ ਕਿ ਇਨ੍ਹਾਂ ਬੇਕਸੂਰ ਅੰਮਿ੍ਤਧਾਰੀ ਸਿੱਖ ਨੌਜਵਾਨਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ ਅਤੇ ਪੰਜਾਬ ਵਿਚ ਪਹਿਲਾਂ ਵਾਂਗ ਅਮਨ ਸ਼ਾਂਤੀ ਨੂੰ ਕਾਇਮ ਰੱਖਿਆ ਜਾਵੇ।

ਇਸ ਮੌਕੇ ਤਜਿੰਦਰ ਸਿੰਘ ਨਿੱਝਰ, ਰਣਜੀਤ ਸਿੰਘ ਰਾਣਾ, ਅਮਰਜੀਤ ਸਿੰਘ ਕਿਸ਼ਨਪੁਰਾ, ਭਜਨ ਲਾਲ ਚੋਪੜਾ, ਸੁਖਮਿੰਦਰ ਸਿੰਘ ਰਾਜਪਾਲ, ਸੁਭਾਸ਼ ਸੌਂਧੀ, ਮਨਿੰਦਰਪਾਲ ਸਿੰਘ ਗੁੰਬਰ, ਸਤਿੰਦਰ ਸਿੰਘ ਪੀਤਾ, ਪ੍ਰਵਿੰਦਰ ਸਿੰਘ ਬਬਲੂ, ਦਲਵਿੰਦਰ ਸਿੰਘ ਬੜਿੰਗ, ਅਰਜਨ ਸਿੰਘ, ਜਸਵਿੰਦਰ ਸਿੰਘ ਜੱਸਾ, ਸਰਬਜੀਤ ਸਿੰਘ ਸਹਿਗਲ, ਸਿਮਰਨ ਪ੍ਰਰੀਤ ਸਿੰਘ ਭਾਟੀਆ, ਜਗਰੂਪ ਸਿੰਘ, ਫੁੱਮਣ ਸਿੰਘ, ਲਾਲ ਚੰਦ, ਅੌਮ ਪ੍ਰਕਾਸ਼ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *

Back to top button