IndiaPoliticsPunjab

ਲੋਕ ਸਭਾ ਚੋਣਾਂ ਨੇੜੇ ਆਉਂਦੇ ਹੀ ਅਕਾਲੀ ਦਲ ਦੀਆਂ ਨਜ਼ਰਾਂ ਢੀਂਡਸਾ ਤੇ ਬੀਬੀ ਜਗੀਰ ਕੌਰ ‘ਤੇ

As soon as the Lok Sabha elections are approaching, the eyes of the Akali Dal are on Dhindsa and Bibi Jagir Kaur

ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪੰਥਕ ਆਗੂਆਂ ਨੂੰ ਲੋਕ ਸਭਾ ਚੋਣਾਂ ਤੋਂ ਪਹਿਲਾਂ ਇਕਜੁੱਟ ਹੋਣ ਦਾ ਸੱਦਾ ਦਿੱਤਾ ਗਿਆ ਹੈ। ਇਸ ਤੋਂ ਬਾਅਦ ਪਾਰਟੀ ਦੀਆਂ ਨਜ਼ਰਾਂ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ‘ਤੇ ਟਿਕੀਆਂ ਹੋਈਆਂ ਹਨ। ਹਾਲਾਂਕਿ ਦੋਵੇਂ ਆਗੂ ਇਸ ਵੇਲੇ ਦੁਚਿੱਤੀ ‘ਚ ਹਨ ਅਤੇ ਆਖ਼ਰੀ ਫ਼ੈਸਲਾ ਲੈਣ ਲਈ ਸਮਾਂ ਲੈ ਰਹੇ ਹਨ।

ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅਕਾਲੀ ਦਲ ਪੰਜਾਬ ‘ਚ ਇਕਜੁੱਟ ਮੋਰਚਾ ਬਣਾ ਕੇ ਮੁੜ ਸੁਰਜੀਤ ਹੋਣ ਦੀ ਕੋਸ਼ਿਸ਼ ਕਰ ਰਿਹਾ ਹੈ ਅਤੇ ਪਾਰਟੀ ਦੋਹਾਂ ਆਗੂਆਂ ਦੀ ਉਡੀਕ ਕਰ ਰਹੀ ਹੈ। ਇਸ ਦੇ ਜਲਦ ਹੀ ਸਾਰਥਕ ਨਤੀਜੇ ਆਉਣਗੇ। ਉਨ੍ਹਾਂ ਨੇ ਕਿਹਾ ਕਿ ਪਾਰਟੀ ਦੇ ਨੁਮਾਇੰਦੇ ਰੋਜ਼ਾਨਾ ਦੇ ਆਧਾਰ ‘ਤੇ ਦੋਹਾਂ ਆਗੂਆਂ ਦੇ ਸੰਪਰਕ ‘ਚ ਹਨ ਅਤੇ ਉਨ੍ਹਾਂ ਵੱਲੋਂ ਚੁੱਕੇ ਗਏ ਮੁੱਦਿਆਂ ਨੂੰ ਹੱਲ ਕੀਤਾ ਜਾਵੇਗਾ।

ਸੁਖਦੇਵ ਸਿੰਘ ਢੀਂਡਸਾ ਚਾਹੁੰਦੇ ਹਨ ਕਿ ਪਾਰਟੀ ਪ੍ਰਧਾਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਾਲ 2015 ‘ਚ ਵਾਪਰੀਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਲਈ ਮੁਆਫ਼ੀ ਮੰਗਣ, ਜਦੋਂ ਕਿ ਬੀਬੀ ਜਗੀਰ ਕੌਰ ਚਾਹੁੰਦੇ ਹਨ ਕਿ ਐੱਸ. ਜੀ. ਪੀ. ਪੀ. ਨੂੰ ਬਿਨਾਂ ਕਿਸੇ ਸਿਆਸੀ ਦਖ਼ਲ ਦੇ ਆਜ਼ਾਦ ਸੰਸਥਾ ਬਣਾਇਆ ਜਾਵੇ। ਹਾਲਾਂਕਿ ਪਾਰਟੀ ਨੂੰ ਉਮੀਦ ਹੈ ਕਿ ਦੋਵੇਂ ਆਗੂ 1 ਫਰਵਰੀ ਨੂੰ ਸ਼ੁਰੂ ਹੋਣ ਵਾਲੀ ‘ਪੰਜਾਬ ਬਚਾਓ ਯਾਤਰਾ’ ਤੋਂ ਪਹਿਲਾਂ ਅਕਾਲੀ ਦਲ ‘ਚ ਵਾਪਸ ਆ ਜਾਣਗੇ।

Back to top button