IndiaPoliticsPunjab

ਚੰਡੀਗੜ੍ਹ ਯੂਨੀਰਸਿਟੀ ਦੇ ਚਾਂਸਲਰ ਸਤਨਾਮ ਸਿੰਘ ਸੰਧੂ ਬਣੇ ਰਾਜ ਸਭਾ ਦੇ ਮੈਂਬਰ

ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸਿੰਘ ਸੰਧੂ ਨੂੰ ਕੇਂਦਰ ਸਰਕਾਰ ਨੇ ਰਾਜ ਸਭਾ ਲਈ ਨਾਮਜ਼ਦ ਕੀਤਾ ਹੈ, ਉਹ ਜਲਦ ਹੀ ਆਪਣਾ ਅਹੁਦਾ ਸੰਭਾਲਣਗੇ। ਜ਼ਿਕਰਯੋਗ ਹੈ ਕਿ ਉਹ ਦੇਸ਼ ਦੇ ਪ੍ਰਮੁੱਖ ਸਿੱਖਿਆ ਸ਼ਾਸਤਰੀਆਂ ਵਿੱਚੋਂ ਇੱਕ ਹਨ। ਉਨ੍ਹਾਂ ਦੇ ਕਾਰਜਕਾਲ ਲਈ ਸ਼ੁਭਕਾਮਨਾਵਾਂ ਦਿੰਦਿਆਂ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਟਵੀਟ ਕਰਕੇ ਕਿਹਾ ਕਿ ਸਤਨਾਮ ਸਿੰਘ ਸੰਧੂ ਜੀ ਦੀ ਰਾਜ ਸਭਾ ਲਈ ਨਾਮਜ਼ਦਗੀ ਦਾ ਸੁਆਗਤ ਕਰਦਾ ਹਾਂ। ਕਮਿਊਨਿਟੀ ਸੇਵਾ ਵਿੱਚ ਉਨ੍ਹਾਂ ਦਾ ਭਰਪੂਰ ਕੰਮ ਅਤੇ ਸਿੱਖਿਆ, ਨਵੀਨਤਾ ਅਤੇ ਸਿੱਖਣ ਪ੍ਰਤੀ ਉਨ੍ਹਾਂ ਦਾ ਜਨੂੰਨ ਰਾਜ ਸਭਾ ਲਈ ਤਾਕਤ ਦਾ ਵੱਡਾ ਸਰੋਤ ਹੋਵੇਗਾ।

Back to top button