ਆਮ ਆਦਮੀ ਪਾਰਟੀ ਤੇ ਕਾਂਗਰਸ ਵੱਲੋਂ ਇੱਕਠੇ ਮਿਲ ਕੇ ਚੋਣਾਂ ਲੜਨ ਦੀ ਸੰਭਾਵਨਾ ਖ਼ਤਮ ਹੋ ਗਈ ਹੈ ਕਿਉਂਕਿ ਆਪ ਦੇ ਸੁਪਰੀਮੋ ਮੁੱਖ ਮੰਤਰੀ ਦਿੱਲੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇੱਕਲੇ ਤੌਰ ’ਤੇ ਪੰਜਾਬ ਦੀਆਂ 13 ਤੇ ਚੰਡੀਗੜ੍ਹ ਦੀ ਇੱਕ ਸੀਟ ’ਤੇ ਉਮੀਦਵਾਰ ਖੜ੍ਹੇ ਕਰਨ ਦਾ ਐਲਾਨ ਕੀਤਾ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਉਣ ਵਾਲੇ ਦਸ ਤੋਂ ਪੰਦਰਾਂ ਦਿਨਾਂ ‘ਚ ‘ਆਪ’ ਪਾਰਟੀ ਪੰਜਾਬ ਦੀਆਂ ਸਾਰੀਆਂ 13 ਸੀਟਾਂ ਤੇ ਚੰਡੀਗੜ੍ਹ ਦੀ ਇੱਕ ਲੋਕ ਸਭਾ ਸੀਟ ‘ਤੇ ਉਮੀਦਵਾਰਾਂ ਦਾ ਐਲਾਨ ਕਰੇਗੀ।
ਜਿਸ ਨਾਲ ਕਾਂਗਰਸ ਨਾਲ ਗੱਠਜੋੜ ਹੋਣ ਦੀਆ ਅਟਕਲਾਂ ’ਤੇ ਵਿਰਾਮ ਲੱਗ ਗਿਆ ਹੈ। ਦੋਵੇਂ ਪਾਰਟੀ ਅਲੱਗ ਅਲੱਗ ਚੋਣਾਂ ਲੜ੍ਹਨਗੀਆਂ ਜਦਕਿ ਕਾਫ਼ੀ ਸਮੇਂ ਤੋਂ ਦੋਵਾਂ ਦੇ ਇੱਕਠੇ ਚੋਣਾਂ ਲੜ੍ਹਨ ਦੀਆਂ ਚਰਚਾਵਾਂ ਚੱਲ ਰਹੀਆਂ ਹਨ। ਅਨਾਜ਼ ਮੰਡੀ ਖੰਨਾ ਵਿਖੇ ਰੈਲੀ ਨੂੰ ਸਬੋਧਿਨ ਕਰਦਿਆਂ ਆਪ ਦੇ ਸੁਪਰੀਮੋ ਮੁੱਖ ਮੰਤਰੀ ਦਿੱਲੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਅਗਾਮੀਂ ਲੋਕ ਸਭਾ ਚੋਣਾਂ ਲਈ ਆਉਣ ਵਾਲੇ 15-20 ਦਿਨਾਂ ਅੰਦਰ ਪੰਜਾਬ ਦੀਆਂ 13 ਤੇ ਚੰਡੀਗੜ੍ਹ ਦੀ ਇੱਕ ਸੀਟ ਲਈ ਉਮੀਦਵਾਰ ਖੜੇ ਕੀਤੇ ਜਾਣਗੇ। ਦੱਸਣਯੋਗ ਹੈ ਕਿ ਆਪ ਸਰਕਾਰ ਵੱਲੋਂ ਪੰਜਾਬ ’ਚ ਸ਼ਨਿਚਰਵਾਰ ਤੋਂ ਘਰ-ਘਰ ਮੁਫ਼ਤ ਰਾਸ਼ਨ ਸਕੀਮ ਸ਼ੁਰੂ ਕੀਤੀ ਗਈ। ਜਿੱਥੋਂ ਰਾਸ਼ਨ ਦੇਣ ਲਈ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।