PoliticsPunjab

ਲੋਕ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਰਹਿ ਗਿਆ ਇੱਕਲਾ, ਬਸਪਾ ਨੇ ਤੋੜਿਆ ਨਾਤਾ

BSP broke alliance with Akali Dal in Punjab

ਸ਼੍ਰੋਮਣੀ ਅਕਾਲੀ ਦਲ ਦੀ ਭਾਈਵਾਲ ਬਹੁਜਨ ਸਮਾਜ ਪਾਰਟੀ ਨੇ ਅੱਜ ਪਾਰਟੀ ਨਾਲੋਂ ਨਾਤਾ ਤੋੜ ਲਿਆ ਹੈ। ਜਾਣਕਾਰੀ ਅਨੁਸਾਰ, ਬਸਪਾ ਲੀਡਰਸ਼ਿਪ ਨੇ ਵਰਕਰਾਂ ਨੂੰ ਅਕਾਲੀ ਆਗੂਆਂ ਤੋਂ ਦੂਰੀ ਬਣਾਉਣ ਲਈ ਕਿਹਾ ਹੈ। ਅੰਬੇਡਕਰ ਭਵਨ ਚੰਡੀਗੜ੍ਹ ਵਿਖੇ ਬਹੁਜਨ ਸਮਾਜ ਪਾਰਟੀ ਦੀ ਸੂਬਾ ਪੱਧਰੀ ਮੀਟਿੰਗ ਹੋਈ, ਜਿਸ ਵਿਚ ਸੂਬਾ ਪੱਧਰੀ ਬਹੁਜਨ ਸਮਾਜ ਪਾਰਟੀ ਕਮੇਟੀ ਦੇ ਮੈਂਬਰਾਂ ਨੇ ਸ਼ਮੂਲੀਅਤ ਕੀਤੀ।

ਮੀਟਿੰਗ ਵਿਚ ਬਹੁਜਨ ਸਮਾਜ ਪਾਰਟੀ ਦੇ ਕੇਂਦਰੀ ਕੋਆਰਡੀਨੇਟਰ ਪੰਜਾਬ ਚੰਡੀਗੜ੍ਹ ਹਰਿਆਣਾ ਸੂਬਾ ਇੰਚਾਰਜ ਰਣਧੀਰ ਸਿੰਘ ਬੈਨੀਵਾਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। 4 ਘੰਟੇ ਚੱਲੀ ਮੈਰਾਥਨ ਬ੍ਰੇਨਸਟਾਰਮਿੰਗ ਮੀਟਿੰਗ ਵਿਚ ਸਰਬਸੰਮਤੀ ਨਾਲ ਫ਼ੈਸਲਾ ਲਿਆ ਗਿਆ ਕਿ ਸ਼੍ਰੋਮਣੀ ਅਕਾਲੀ ਦਲ ਬਹੁਜਨ ਸਮਾਜ ਪਾਰਟੀ ਨੂੰ ਲਗਾਤਾਰ ਨਜ਼ਰਅੰਦਾਜ਼ ਕਰਦੇ ਹੋਏ ਭਾਰਤੀ ਜਨਤਾ ਪਾਰਟੀ ਨਾਲ ਗਠਜੋੜ ਕਰ ​​ਰਿਹਾ ਹੈ। BJP ਜੋ ਦਲਿਤਾਂ, ਪਛੜੀਆਂ, ਘੱਟ ਗਿਣਤੀਆਂ ਅਤੇ ਕਿਸਾਨਾਂ ਨੂੰ ਕੁਚਲਣ ਲਈ ਗੈਰ-ਸੰਵਿਧਾਨਕ ਨੀਤੀਆਂ ਬਣਾ ਕੇ ਭਾਰਤੀ ਸੰਵਿਧਾਨ ਨੂੰ ਬਦਲਣ ਦਾ ਕੰਮ ਕਰ ਰਹੀ ਹੈ। ਬਹੁਜਨ ਸਮਾਜ ਪਾਰਟੀ ਕਦੇ ਵੀ ਭਾਰਤੀ ਜਨਤਾ ਪਾਰਟੀ ਨਾਲ ਨਹੀਂ ਜਾ ਸਕਦੀ ਕਿਉਂਕਿ ਜਿਥੇ ਭਾਰਤੀ ਜਨਤਾ ਪਾਰਟੀ ਲਗਾਤਾਰ ਭਾਰਤੀ ਸੰਵਿਧਾਨ ਨੂੰ ਬਦਲਣ ਦਾ ਕੰਮ ਕਰ ਰਹੀ ਹੈ

Back to top button