ਕਪੂਰਥਲਾ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ 5 ਅਪਰਾਧੀ ਹਥਿਆਰਾਂ ਸਮੇਤ ਫੜੇ ਗਏ। ਫੜੇ ਗਏ ਬਦਮਾਸ਼ਾਂ ‘ਚੋਂ ਇਕ ਨਿਹੰਗ ਕਬੱਡੀ ਖਿਡਾਰੀ ਵੀ ਦੱਸਿਆ ਜਾ ਰਿਹਾ ਹੈ। ਫੜੇ ਗਏ ਅਪਰਾਧੀਆਂ ਵਿੱਚ ਕਬੱਡੀ ਖਿਡਾਰੀ ਵੀ ਸ਼ਾਮਲ ਹਨ। ਪੁਲਿਸ ਨੇ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕਰਕੇ ਉਪਰੋਕਤ ਪੰਜ ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਪੁਲਿਸ ਦਾ ਕਹਿਣਾ ਹੈ ਕਿ ਪੁਲਿਸ ਟੀਮ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਛਾਪੇਮਾਰੀ ਕਰਕੇ ਉਕਤ ਬਦਮਾਸ਼ਾਂ ‘ਤੇ ਸ਼ਿਕੰਜਾ ਕੱਸਿਆ ਅਤੇ ਇਹ ਸਾਰੇ ਦੋਸ਼ੀ ਵੱਖ-ਵੱਖ ਥਾਵਾਂ ‘ਤੇ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ। ਮੁਲਜ਼ਮਾਂ ਨੂੰ ਕਾਬੂ ਕਰਕੇ ਉਨ੍ਹਾਂ ਖ਼ਿਲਾਫ਼ ਥਾਣਾ ਕੋਤਵਾਲੀ ਅਤੇ ਸਿਟੀ ਥਾਣੇ ਵਿੱਚ ਵੱਖ-ਵੱਖ ਕੇਸ ਦਰਜ ਕੀਤੇ ਗਏ ਹਨ।