India

ਕਿਸਾਨ ਜਥੇਬੰਦੀਆਂ ਵਲੋਂ ਕੱਲ੍ਹ ਭਾਰਤ ਬੰਦ ਦਾ ਐਲਾਨ, ਜਾਣੋ ਕੀ ਖੁੱਲ੍ਹੇਗਾ, ਕੀ-ਕੀ ਰਹੇਗਾ ਬੰਦ ?

Bharat bandh announced by farmer organizations tomorrow, know what will open, what will remain closed?

ਸੰਯੁਕਤ ਕਿਸਾਨ ਮੋਰਚਾ ਅਤੇ ਹੋਰ ਟਰੇਡ ਯੂਨੀਅਨਾਂ ਵੱਲੋਂ ਬੁਲਾਇਆ ਗਿਆ ਭਾਰਤ ਬੰਦ 16 ਫਰਵਰੀ ਨੂੰ ਸਵੇਰੇ 6 ਵਜੇ ਤੋਂ ਸ਼ਾਮ 4 ਵਜੇ ਤੱਕ ਜਾਰੀ ਰਹੇਗਾ।

ਪੰਜਾਬ-ਹਰਿਆਣਾ ਦੀ ਸਰਹੱਦ ‘ਤੇ ਕਿਸਾਨ ਲਗਾਤਾਰ ਆਪਣੀਆਂ ਮੰਗਾਂ ‘ਤੇ ਅੜੇ ਹੋਏ ਹਨ। ਕਿਸਾਨਾਂ ਨੇ ਫੈਸਲਾ ਕੀਤਾ ਹੈ ਕਿ ਉਹ ਕਿਸੇ ਵੀ ਹਾਲਤ ਵਿੱਚ ਦਿੱਲੀ ਆਉਣਗੇ ਅਤੇ ਦੂਜੇ ਪਾਸੇ ਹਰਿਆਣਾ ਪੁਲਿਸ ਨੇ ਪੂਰੇ ਸ਼ੰਭੂ ਬਾਰਡਰ ਨੂੰ ਕਿਲੇ ਵਿੱਚ ਤਬਦੀਲ ਕਰ ਦਿੱਤਾ ਹੈ। ਪੂਰੇ ਇਲਾਕੇ ਵਿੱਚ ਇੰਟਰਨੈੱਟ ਬੰਦ ਹੈ। ਕਿਸਾਨਾਂ ਦੇ ਦਿੱਲੀ ਚਲੋ ਮਾਰਚ ਦੇ ਵਿਚਕਾਰ, ਸੰਯੁਕਤ ਕਿਸਾਨ ਮੋਰਚਾ (SKM) ਨੇ 16 ਫਰਵਰੀ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਹੈ।

ਕੀ ਖੁੱਲ੍ਹਾ, ਕੀ ਬੰਦ?

ਸੰਯੁਕਤ ਕਿਸਾਨ ਮੋਰਚਾ ਨੇ ਸਮੂਹ ਕਿਸਾਨ ਜਥੇਬੰਦੀਆਂ ਨੂੰ ਇੱਕਜੁੱਟ ਹੋ ਕੇ ਭਾਰਤ ਬੰਦ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਇਹ ਦਿਨ ਭਰ ਚੱਲਣ ਵਾਲਾ ਧਰਨਾ ਸਵੇਰੇ 6 ਵਜੇ ਤੋਂ ਸ਼ਾਮ 4 ਵਜੇ ਤੱਕ ਜਾਰੀ ਰਹੇਗਾ। 16 ਫਰਵਰੀ ਨੂੰ ਕਿਸਾਨ ਜਥੇਬੰਦੀਆਂ ਦੀ ਇਸ ਦੇਸ਼ ਵਿਆਪੀ ਹੜਤਾਲ ਕਾਰਨ ਟਰਾਂਸਪੋਰਟ, ਖੇਤੀਬਾੜੀ ਦੇ ਕੰਮ, ਮਨਰੇਗਾ, ਪੇਂਡੂ ਕੰਮ, ਨਿੱਜੀ ਦਫ਼ਤਰ, ਪਿੰਡਾਂ ਦੀਆਂ ਦੁਕਾਨਾਂ ਅਤੇ ਪੇਂਡੂ ਉਦਯੋਗਿਕ ਅਤੇ ਸੇਵਾ ਖੇਤਰ ਦੇ ਅਦਾਰੇ ਬੰਦ ਰਹਿਣ ਦੀ ਸੰਭਾਵਨਾ ਹੈ। ਹਾਲਾਂਕਿ, ਕੁਝ ਰਿਪੋਰਟਾਂ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਹੜਤਾਲ ਦੌਰਾਨ ਐਮਰਜੈਂਸੀ ਸੇਵਾਵਾਂ ਜਿਵੇਂ ਕਿ ਐਂਬੂਲੈਂਸ ਸੰਚਾਲਨ, ਵਿਆਹ, ਮੈਡੀਕਲ ਦੁਕਾਨਾਂ, ਬੋਰਡ ਪ੍ਰੀਖਿਆਵਾਂ ਲਈ ਜਾ ਰਹੇ ਵਿਦਿਆਰਥੀ ਆਦਿ ਦੇ ਪ੍ਰਭਾਵਿਤ ਹੋਣ ਦੀ ਸੰਭਾਵਨਾ ਨਹੀਂ ਹੈ।

ਪੰਜਾਬ ਵਿੱਚ ਬੱਸਾਂ ਦੇ ਚੱਕੇ ਰਹਿਣਗੇ ਜਾਮ

ਉੱਧਰ, ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਵੱਲੋਂ ਵੀ ਬੰਦ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਰੋਡਵੇਜ਼ ਮੁਲਾਜ਼ਮ ਯੂਨੀਅਨ ਦੇ ਜਨਰਲ ਸੈਕਟਰੀ ਗੁਰਪ੍ਰੀਤ ਸਿੰਘ ਵੜੈਚ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾਸਵੇਰ ਤੋਂ ਲੈ ਕੇ ਸ਼ਾਮ ਤੱਕ ਸਾਰੀਆਂ ਹੀ ਬੱਸਾਂ ਦਾ ਚੱਕਾ ਜਾਮ ਰਹੇਗਾ ਤੇ ਪੰਜਾਬ ਦੇ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਬੱਸ ਸੇਵਾ ਨਹੀਂ ਚੱਲੇਗੀ ਅਤੇ ਨਾ ਹੀ ਪੰਜਾਬ ਤੋਂ ਬਾਹਰ ਵੀ ਕੋਈ ਪੀਆਰਟੀਸੀ ਜਾਂ ਫਿਰ ਪੰਜਾਬ ਰੋਡਵੇਜ਼ ਦੀ ਬੱਸ ਜਾਵੇਗੀ। ਉਹਨਾਂ ਦੱਸਿਆ ਹੈ ਕਿ ਮੁਕੰਮਲ ਚੱਕਾ ਜਾਮ ਰਹੇਗਾ।

Back to top button