
ਸੰਯੁਕਤ ਕਿਸਾਨ ਮੋਰਚਾ ਪੰਜਾਬ ਇਕਾਈ ਨੇ ਪੰਜਾਬ ਦੀ ਹਰਿਆਣਾ ਨਾਲ ਲੱਗਦੀਆਂ ਹੱਦਾਂ ‘ਤੇ ਕਿਸਾਨਾਂ ‘ਤੇ ਢਾਹੇ ਜਾ ਰਹੇ ਜਬਰ ਦੀ ਪੁਰਜ਼ੋਰ ਨਿਖੇਧੀ ਕਰਦਿਆਂ 23 ਸਾਲ ਦੇ ਨੌਜਵਾਨ ਸ਼ੁਭਕਰਨ ਸਿੰਘ ਦੀ ਮੌਤ ਲਈ ਭਾਜਪਾ ਸਰਕਾਰ ਨੂੰ ਸਿੱਧੇ ਤੌਰ ‘ਤੇ ਜ਼ਿੰਮੇਵਾਰ ਠਹਿਰਾਉਂਦੇ ਹੋਏ ਕਿਹਾ ਕਿ ਕਿਸਾਨਾਂ ਦਾ ਡੁੱਲ੍ਹਿਆ ਖੂਨ ਭਾਜਪਾ ਦੇ ਸਿਆਸੀ ਕਫਨ ਵਿਚ ਆਖਰੀ ਕਿੱਲ ਸਾਬਤ ਹੋਵੇਗਾ।
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਦੇਰ ਸ਼ਾਮ ਅਚਾਨਕ ਤਬੀਅਤ ਵਿਗੜਨ ਕਾਰਨ ਉਸਨੂੰ ਸਰਕਾਰੀ ਰਾਜਿੰਦਰਾ ਹਸਪਤਾਲ ‘ਚ ਭਰਤੀ ਕਰਵਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਉਨ੍ਹਾਂ ਦਾ ਚੈਕਅਪ ਕਰ ਕੇ ਇਲਾਜ ਸ਼ੁਰੂ ਕੀਤਾ ਗਿਆ।
ਸ਼ੁਭਕਰਨ ਦੇ ਪੋਸਟਮਾਰਟਮ ਤੋਂ ਬਾਅਦ ਕਰਾਂਗੇ ਪਰਚਾ ਦਰਜ- ਭਗਵੰਤ ਮਾਨ
ਖਨੌਰੀ ਬਾਰਡਰ ‘ਤੇ ਅੰਦੋਲਨਕਾਰੀ ਕਿਸਾਨਾਂ ਖ਼ਿਲਾਫ਼ ਹਰਿਆਣਾ ਪੁਲਿਸ ਦੀ ਕਥਿਤ ਬੇਰਹਿਮ ਕਾਰਵਾਈ ਵਿੱਚ ਇੱਕ ਨੌਜਵਾਨ ਕਿਸਾਨ ਦੀ ਮੌਤ ਉੱਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਅਤੇ ਪੁਲੀਸ ਕਾਰਵਾਈ ਦੀ ਸਖ਼ਤ ਨਿੰਦਾ ਕੀਤੀ ਹੈ।
ਜਿਸ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਸ਼ੁਭਕਰਨ ਦੇ ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਅਸੀਂ ਪਰਚਾ ਦਰਜ ਕਰਾਂਗੇ। ਜੋ ਵੀ ਅਧਿਕਾਰੀ ਜ਼ਿੰਮੇਵਾਰ ਹੋਇਆ ਉਹਦੇ ਖਿਲਾਫ ਕਾਰਵਾਈ ਕੀਤੀ ਜਾਵੇਗੀ।