Punjab

ਕਿਸਾਨਾਂ ਤੇ ਮਜ਼ਦੂਰਾਂ ਦੇ ਕਾਤਲਾਂ ਨੂੰ ਟਿਕਟਾਂ ਦੇ ਕੇ ਮੋਦੀ ਸਰਕਾਰ ਨੇ ਕਿਸਾਨਾਂ ਦਾ ਮਜ਼ਾਕ ਉਡਾਇਆ- ਪੰਧੇਰ ਵੱਲੋਂ ਨਿਖੇਧੀ

ਦੇਸ਼ ਦੇ ਕਿਸਾਨ ਇਕ ਵਾਰ ਮੁੜ ਆਪਣੀਆਂ ਮੰਗਾਂ ਨੂੰ ਲੈ ਕੇ ਸੜਕਾਂ ‘ਤੇ ਉਤਰੇ ਹਨ ਤੇ ਉਨ੍ਹਾਂ ਵੱਲੋਂ ਦਿੱਲੀ ਕੂਚ ਦਾ ਐਲਾਨ ਕੀਤਾ ਗਿਆ ਹੈ।ਲਖੀਮਪੁਰ ਖੀਰੀ ਵਿਚ ਹਿੰਸਾ ਹੋਈ ਸੀ ਜਿਸ ਵਿਚ ਕਿਸਾਨਾਂ ਤੇ ਭਾਜਪਾ ਸਮਰਥਕਾਂ ਦੀ ਮੌਤ ਹੋਈ ਸੀ। ਇਸ ਮਾਮਲੇ ਵਿਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਦੇ ਨੇਤਾ ਅਜੈ ਮਿਸ਼ਰਾ ਟੈਨੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ‘ਤੇ ਹਿੰਸਾ ਦੇ ਦੋਸ਼ ਹਨ ਤੇ ਕਿਸਾਨਾਂ ਵੱਲੋਂ ਲਗਾਤਾਰ ਮੰਗ ਕੀਤੀ ਜਾ ਰਹੀ ਹੈ ਕਿ ਅਜੈ ਮਿਸ਼ਰਾ ਟੈਨੀ ਨੂੰ ਅਹੁਦੇ ਤੋਂ ਹਟਾਇਆ ਜਾਵੇ, ਪਰ ਇਸ ਵਿਚਾਲੇ ਹੁਣ ਭਾਜਪਾ ਨੇ ਵੱਡਾ ਫ਼ੈਸਲਾ ਲਿਆ ਹੈ। ਭਾਰਤੀ ਜਨਤਾ ਪਾਰਟੀ ਨੇ ਖੀਰੀ ਤੋਂ ਅਜੈ ਮਿਸ਼ਰਾ ਟੈਨੀ ਨੂੰ ਲੋਕ ਸਭਾ ਚੋਣਾਂ ਲਈ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ।

ਭਾਰਤੀ ਜਨਤਾ ਪਾਰਟੀ ਵੱਲੋਂ ਆਉਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਗਈ ਹੈ। ਇਸ ਵਿਚ ਖੀਰੀ ਤੋਂ ਅਜੈ ਮਿਸ਼ਰਾ ਟੈਨੀ ਦਾ ਨਾਂ ਐਲਾਨਿਆ ਗਿਆ ਹੈ। ਅਜੈ ਮਿਸ਼ਰਾ ਟੈਨੀ ਨੂੰ ਟਿਕਟ ਦੇਣ ਦੇ ਐਲਾਨ ਤੋਂ ਬਾਅਦ ਅੱਜ ਕਿਸਾਨ ਨੇਤਾ ਸਰਵਣ ਸਿੰਘ ਪੰਧੇਰ ਨੇ ਇਸ ਦੀ ਨਿਖੇਧੀ ਕਰਦਿਆਂ ਆਖਿਆ ਕਿ ਅਜੈ ਮਿਸ਼ਰਾ ਟੈਨੀ ਨੂੰ ਟਿਕਟ ਦੇ ਕੇ ਕੇਂਦਰ ਸਰਕਾਰ ਨੇ ਕਿਸਾਨਾਂ ਦਾ ਮਜ਼ਾਕ ਉਡਾਇਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਤੇ ਮਜ਼ਦੂਰਾਂ ਦੇ ਕਾਤਲਾਂ ਨੂੰ ਟਿਕਟਾਂ ਦੇਣਾ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਇਸ ਦਾ ਮੂੰਹ ਤੋੜ ਜਵਾਬ ਦੇਸ਼ ਦੇ 140 ਕਰੋੜ ਲੋਕ ਦੇਣਗੇ।

Back to top button