
ਆਗਾਮੀ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅੱਜ ਇੱਥੇ ਪੰਜਾਬ ਪ੍ਰਦੇਸ਼ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੀ ਪ੍ਰਧਾਨਗੀ ਹੇਠ ਸੂਬਾ ਚੋਣ ਕਮੇਟੀ ਦੀ ਮੀਟਿੰਗ ਹੋਈ। ਮੀਟਿੰਗ ਦੌਰਾਨ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਅਤੇ ਸੂਬਾ ਭਾਜਪਾ ਇੰਚਾਰਜ ਵਿਜੇ ਰੂਪਾਨੀ ਵਿਸ਼ੇਸ਼ ਸੱਦੇ ਵਜੋਂ ਹਾਜ਼ਰ ਸਨ।
ਮੀਟਿੰਗ ਵਿੱਚ ਚਰਚਾ ਦੇ ਏਜੰਡੇ ਦਾ ਖੁਲਾਸਾ ਕਰਦਿਆਂ ਰੁਪਾਨੀ ਨੇ ਕਿਹਾ ਕਿ ਲੋਕ ਸਭਾ ਟਿਕਟਾਂ ਦੀ ਮੰਗ ਕਰਨ ਵਾਲੇ ਉਮੀਦਵਾਰਾਂ ਵੱਲੋਂ 231 ਅਰਜ਼ੀਆਂ ਪ੍ਰਾਪਤ ਹੋਈਆਂ ਹਨ। ਉਮੀਦਵਾਰ ਸਮਾਜ ਦੇ ਹਰ ਵਰਗ ਦੇ ਹਨ ਅਤੇ ਕਈ ਨੌਜਵਾਨਾਂ ਨੇ ਭਾਜਪਾ ਦੀਆਂ ਟਿਕਟਾਂ ਲਈ ਅਪਲਾਈ ਕੀਤਾ ਹੈ