politicalPunjabReligious
Trending

ਬੀਬੀ ਜਗੀਰ ਕੌਰ ਨੇ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨਾਲ ਸਮਝੌਤੇ ਲਈ ਰੱਖੀਆਂ ਕੁੱਝ ਸ਼ਰਤਾਂ

Bibi Jagir Kaur set some conditions for agreement with Akali Dal President Sukhbir Badal

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨਾਲ ਸਮਝੌਤੇ ਤੋਂ ਪਹਿਲਾਂ ਆਪਣੀਆਂ ਸ਼ਰਤਾਂ ਰੱਖਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ. ਜੀ. ਪੀ. ਸੀ) ਦੀ ਸਾਬਕਾ ਪ੍ਰਧਾਨ ਜਗੀਰ ਕੌਰ ਨੇ ਕਿਹਾ ਹੈ ਕਿ ਜੇਕਰ ਉਨ੍ਹਾਂ ਵੱਲੋਂ ਪ੍ਰਸਤਾਵਿਤ ਜ਼ਿਆਦਾਤਰ ਸੋਧਾਂ ਕੀਤੀਆਂ ਜਾਂਦੀਆਂ ਹਨ ਤਾਂ ਉਹ ਵਾਪਸ ਆ ਸਕਦੀ ਹੈ।  ਅਕਾਲੀ ਦਲ ਦੀ ਸਾਬਕਾ ਮੰਤਰੀ ਅਤੇ ਭੁਲੱਥ ਤੋਂ ਸਾਬਕਾ ਵਿਧਾਇਕ ਜਗੀਰ ਕੌਰ ਨੇ ਕਿਹਾ ਹੈ ਕਿ ਉਨ੍ਹਾਂ ਦੀ ਮੁੱਢਲੀ ਸ਼ਰਤ ਇਹ ਹੈ ਕਿ ਐੱਸ. ਜੀ. ਪੀ. ਸੀ. ਉਮੀਦਵਾਰਾਂ ਦਾ ਫ਼ੈਸਲਾ ਕਰਨ ਲਈ ਆਜ਼ਾਦ ਸੰਸਦੀ ਬੋਰਡ ਬਣਾਉਣ ਲਈ ਸਹਿਮਤੀ ਹੋਵੇਗੀ।

Bibi Jagir Kaur set some conditions for agreement with Akali Dal President Sukhbir Badal

ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਦੀ ਬਜਾਏ ਇਸ ਬੋਰਡ ਦੇ ਮੈਂਬਰ ਹੋਣੇ ਚਾਹੀਦੇ ਹਨ, ਜੋ ਚੋਣਾਂ ਲਈ ਉਮੀਦਵਾਰਾਂ ਨੂੰ ਅੰਤਿਮ ਰੂਪ ਦੇਣਗੇ। ਉਨ੍ਹਾਂ ਕਿਹਾ ਕਿ ਐੱਸ. ਜੀ. ਪੀ. ਸੀ. ਦੇ ਉਮੀਦਵਾਰ ਕੋਈ ਿਸਆਸੀ ਵਿਅਕਤੀ ਨਹੀਂ ਹੋਣਾ ਚਾਹੀਦਾ, ਸਗੋਂ ਇਸ ਦੀ ਬਜਾਏ ਉਹ ਵਿਅਕਤੀ ਹੋਣਾ ਚਾਹੀਦਾ ਹੈ, ਜਿਸ ਨੂੰ ਗੁਰਮਿਤ ਦਾ ਗਿਆਨ ਹੋਵੇ, ਉਸ ਦੇ ਕੋਲ ਧਰਮ ਦੇ ਖੇਤਰ ਵਿਚ ਕੁਝ ਪਛਾਣਨਯੋਗ ਕੰਮ ਹੋਣ ਅਤੇ ਉਸ ਦਾ ਪਿਛੋਕੜ ਸਾਫ਼-ਸੁਥਰਾ ਹੋਵੇ।

ਇਹ ਪੁੱਛੇ ਜਾਣ ‘ਤੇ ਕਿ ਕੀ ਉਹ ਦੋਬਾਰਾ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਅਹੁਦੇ ਲਈ ਵੀ ਆਪਣੀ ਦਾਅਵੇਦਾਰੀ ਪੇਸ਼ ਕਰ ਰਹੀ ਹੈ? ਜਗੀਰ ਕੌਰ ਨੇ ਕਿਹਾ ਕਿ ਮੈਂ 28 ਸਾਲ ਸ਼੍ਰੋਮਣੀ ਕਮੇਟੀ ‘ਚ ਸੇਵਾ ਕੀਤੀ ਹੈ। ਜੇਕਰ ਮੈਂ ਨਹੀਂ ਤਾਂ ਸ਼੍ਰੋਮਣੀ ਕਮੇਟੀ ਦੀ ਅਗਵਾਈ ਕਰਨ ਦੇ ਸਮਰੱਥ ਕੋਈ ਵੀ ਅੱਗੇ ਆ ਸਕਦਾ ਹੈ। ਇਕ ਵਾਰ ਪ੍ਰਧਾਨ ਨਿਯੁਕਤ ਹੋਣ ਤੋਂ ਬਾਅਦ ਅਕਾਲੀ ਦਲ ਦੇ ਆਗੂਆਂ ਨੂੰ ਧਾਰਮਿਕ ਸੰਸਥਾ ਦੇ ਕੰਮਕਾਜ ਵਿੱਚ ਦਖ਼ਲ ਨਹੀਂ ਦੇਣਾ ਚਾਹੀਦਾ ਅਤੇ ਮੁਖੀ ਨੂੰ ਪੰਥ ਦੇ ਭਲੇ ਲਈ ਸੁਤੰਤਰ, ਮਜ਼ਬੂਤ ਫ਼ੈਸਲੇ ਲੈਣ ਦੇਣਾ ਚਾਹੀਦਾ ਹੈ।

Back to top button