
ਕਪੂਰਥਲਾ : ਢਿੱਲਵਾਂ ਨੇੜੇ ਪੈਂਦੇ ਪਿੰਡ ਫੱਤੂ ਚੱਕ ਦੇ 24 ਸਾਲਾਂ ਨੌਜਵਾਨ ਦੀ ਕੈਨੇਡਾ ’ਚ ਟਰਾਲੇ ਦੇ ਹੇਠਾਂ ਆਉਣ ਕਾਰਨ ਮੌਤ ਹੋ ਗਈ। ਪਿੰਡ ਦੇ ਸਾਬਕਾ ਸਰਪੰਚ ਸੁਖਵਿੰਦਰ ਸਿੰਘ ਦਾ ਇਕਲੌਤਾ ਪੁੱਤਰ ਸਤਵਿੰਦਰ ਸਿੰਘ ਕਰੀਬ ਦੋ ਸਾਲ ਪਹਿਲਾਂ ਕੈਨੇਡਾ ਗਿਆ ਸੀ। ਸ਼ੁੱਕਰਵਾਰ ਨੂੰ ਭਾਰਤੀ ਸਮੇਂ ਅਨੁਸਾਰ ਸਵੇਰੇ ਕਰੀਬ 6 ਵਜੇ ਉੱਥੇ ਟਰਾਲੇ ਦੇ ਹੇਠਾਂ ਆਉਣ ਕਾਰਨ ਉਸ ਦੀ ਮੌਤ ਹੋ ਗਈ।