ਜਲੰਧਰ ਪੁਲਿਸ ਵਲੋਂ ਫਰਜ਼ੀ ਡਰਾਈਵਿੰਗ ਲਾਇਸੈਂਸ ਤੇ RC ਬਣਾਉਣ ਵਾਲੇ ਗਿਰੋਹ ਦਾ ਪਰਦਾਫਾਸ਼
Jalandhar Police busted a gang making fake driving license and RC, Commissionerate Police Jalandhar got a big success

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਇਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਜਾਅਲੀ ਲਾਇਸੈਂਸ ਅਤੇ ਰਜਿਸਟ੍ਰੇਸ਼ਨ ਸਰਟੀਫਿਕੇਟ ਜ਼ਬਤ ਕਰ ਕੇ ਜਾਅਲੀ ਦਸਤਾਵੇਜ਼ ਤਿਆਰ ਕਰਨ ਵਾਲੇ ਇਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ
ਵੇਰਵਿਆਂ ਦਾ ਖੁਲਾਸਾ ਕਰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਨੂੰ ਸੂਹ ਮਿਲੀ ਹੈ ਕਿ ਇਕ ਗਿਰੋਹ ਜਾਅਲੀ ਡਰਾਈਵਿੰਗ ਲਾਇਸੰਸ ਅਤੇ ਰਜਿਸਟ੍ਰੇਸ਼ਨ ਸਰਟੀਫਿਕੇਟ ਬਣਾਉਣ ਵਿੱਚ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਇਹ ਪਤਾ ਲੱਗਾ ਹੈ ਕਿ ਆਰਟੀਏ ਅਤੇ ਟਰਾਂਸਪੋਰਟ ਦਫ਼ਤਰ ਦੇ ਕਰਮਚਾਰੀਆਂ ਦੀ ਮਦਦ ਨਾਲ ਇਕ ਵਿਅਕਤੀ ਇਸ ਰੈਕੇਟ ਨੂੰ ਚਲਾ ਰਿਹਾ ਸੀ। ਸਵਪਨ ਸ਼ਰਮਾ ਨੇ ਦੱਸਿਆ ਕਿ ਇਸ ਦੇ ਆਧਾਰ ’ਤੇ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਅਰਵਿੰਦ ਕੁਮਾਰ ਉਰਫ ਬਿੰਦੂ ਵਾਸੀ ਐਚ.ਨੰਬਰ-15 ਉਪਕਾਰ ਨਗਰ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਥਾਣਾ ਡਵੀਜ਼ਨ 8 ਵਿਖੇ ਐਫਆਈਆਰ 45 ਮਿਤੀ 03-03-2024 ਅਧੀਨ 420,465,467,468,471,120ਬੀ ਆਈਪੀਸੀ ਦਰਜ ਕੀਤੀ ਗਈ ਹੈ।
ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਨੇ ਜਾਂਚ ਦੇ ਅਧਾਰ ‘ਤੇ ਅਰਵਿੰਦ ਕੁਮਾਰ ਨਾਂ ਦੇ ਇਕ ਸ਼ੱਕੀ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਉਸਦੇ ਕਬਜ਼ੇ ‘ਚੋਂ ਸਿਰਫ਼ ਇੱਕ ਲੈਪਟਾਪ, ਦੋ ਪ੍ਰਿੰਟਰ, ਸਟੈਂਪ ਪੇਪਰ, ਬੀਮਾ ਸਰਟੀਫਿਕੇਟ ਅਤੇ ਅਰਜ਼ੀ ਫਾਰਮ ਸਮੇਤ ਦਸਤਾਵੇਜ਼ ਬਰਾਮਦ ਕੀਤੇ ਹਨ। ਸਵਪਨ ਸ਼ਰਮਾ ਨੇ ਦੱਸਿਆ ਕਿ ਇਸ ਦੇ ਨਾਲ 159 ਵਾਹਨਾਂ ਦੇ ਬੀਮਾ ਸਰਟੀਫਿਕੇਟ (ਕਿਊਆਰ ਕੋਡ ਤੋਂ ਬਿਨਾਂ), 222 ਵਾਹਨਾਂ ਦੇ ਸਰਟੀਫਿਕੇਟ (ਕਿਊਆਰ ਕੋਡ ਨਾਲ), 57 ਆਰਸੀਜ਼ ਦੀਆਂ ਟਰਾਂਸਫਰ ਫਾਈਲਾਂ, 35 ਰਜਿਸਟ੍ਰੇਸ਼ਨ ਸਰਟੀਫਿਕੇਟ ਅਤੇ ਦਸਤਾਵੇਜ਼ਾਂ ਸਮੇਤ 180 ਅਰਜ਼ੀ ਫਾਰਮ ਬਰਾਮਦ ਕੀਤੇ ਗਏ ਹਨ।