India

ਗੁਰਦੁਆਰੇ ‘ਚ ਫਾਇਰਿੰਗ, ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

Firing in the Gurdwara, Baba Tarsem Singh was shot dead

ਗੁਰਦੁਆਰਾ ਨਾਨਕਮੱਤਾ ਅੰਦਰ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਊਧਮ ਸਿੰਘ ਨਗਰ ‘ਚ ਸਥਿਤ ਗੁਰਦੁਆਰਾ ਸਾਹਿਬ ‘ਚ ਬਾਈਕ ‘ਤੇ ਆਏ ਹਮਲਾਵਰ ਨੇ ਫਾਇਰਿੰਗ ਕਰਕੇ ਵਾਰਦਾਤ ਨੂੰ ਅੰਜ਼ਾਮ ਦਿੱਤਾ।

ਇਸ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਹਮਲਾਵਰ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਸੂਤਰਾਂ ਅਨੁਸਾਰ ਗੁਰਦੁਆਰਾ ਨਾਨਕਮੱਤਾ ਵਿੱਚ ਕਾਰ ਸੇਵਾ ਡੇਰਾ ਦੇ ਮੁਖੀ ਬਾਬਾ ਤਰਸੇਮ ਸਿੰਘ (60) ਨੂੰ ਮੋਟਰਸਾਈਕਲ ‘ਤੇ ਆਏ ਅਣਪਛਾਤੇ ਹਮਲਾਵਰ ਨੇ ਗੋਲੀ ਮਾਰ ਦਿੱਤੀ। ਗੰਭੀਰ ਜ਼ਖ਼ਮੀ ਹਾਲਤ ਵਿੱਚ ਤਰਸੇਮ ਸਿੰਘ ਨੂੰ ਇਲਾਜ ਲਈ ਖਟੀਮਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਲਿਜਾਇਆ ਗਿਆ ਹੈ ਜਿੱਥੇ ਉਨ੍ਹਾਂ ਦੀ ਮੌਤ ਹੋ ਗਈ।

Back to top button