ChandigarhPunjab

ਪੰਜਾਬ ਹਰਿਆਣਾ ਹਾਈਕੋਰਟ ਨੇ ਇਸ ਜੁਡੀਸ਼ੀਅਲ ਮੈਜਿਸਟਰੇਟ ਨੂੰ ਕੀਤਾ ਮੁਅੱਤਲ

The High Court suspended this judicial magistrate

ਪੰਜਾਬ ਹਰਿਆਣਾ ਹਾਈਕੋਰਟ ਨੇ ਇੱਕ ਅਹਿਮ ਫੈਸਲਾ ਲੈਂਦੇ ਹੋਏ ਲੁਧਿਆਣਾ ਵਿੱਚ ਤਾਇਨਾਤ ਇੱਕ ਜੁਡੀਸ਼ੀਅਲ ਮੈਜਿਸਟਰੇਟ ਨੂੰ ਮੁਅੱਤਲ ਕਰ ਦਿੱਤਾ ਹੈ। ਜਸਟਿਸ ਸੰਧਾਵਾਲੀਆ ਦੇ ਲੁਧਿਆਣਾ ਦੌਰੇ ਦੌਰਾਨ ਜੱਜ ਦੇ ਕੰਮ ਵਿੱਚ ਖਾਮੀਆਂ ਪਾਈਆਂ ਗਈਆਂ। ਇਨ੍ਹਾਂ ਦਾ ਨੋਟਿਸ ਲੈਂਦਿਆਂ ਹਾਈ ਕੋਰਟ ਦੇ ਕਾਰਜਕਾਰੀ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਅਤੇ ਹਾਈ ਕੋਰਟ ਦੇ ਜੱਜਾਂ ਨੇ ਜੁਡੀਸ਼ੀਅਲ ਮੈਜਿਸਟਰੇਟ ਫਸਟ ਕਲਾਸ-ਕਮ-ਸਿਵਲ ਜੱਜ (ਜੂਨੀਅਰ ਡਵੀਜ਼ਨ) ਰਾਜੀਵ ਗਰਗ ਖ਼ਿਲਾਫ਼ ਕਾਰਵਾਈ ਕੀਤੀ ਹੈ।

ਮੁਅੱਤਲੀ ਸਮੇਂ ਦੌਰਾਨ ਉਨ੍ਹਾਂ ਦਾ ਮੁੱਖ ਦਫ਼ਤਰ ਨਵਾਂਸ਼ਹਿਰ ਬਣਾ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਜਸਟਿਸ ਸੰਧਾਵਾਲੀਆ ਨੇ ਪਿਛਲੇ ਹਫ਼ਤੇ ਲੁਧਿਆਣਾ ਦਾ ਦੌਰਾ ਕੀਤਾ ਸੀ। ਇਸ ਦੌਰਾਨ ਜੱਜ ਗਰਗ ਦੀ ਕਾਰਜਪ੍ਰਣਾਲੀ ਦੀ ਜਾਂਚ ਕੀਤੀ ਗਈ। ਨਿਰੀਖਣ ਦੌਰਾਨ ਅਦਾਲਤੀ ਕਾਰਵਾਈ, ਰਿਕਾਰਡ ਦੀ ਸਾਂਭ-ਸੰਭਾਲ ਅਤੇ ਡਿਊਟੀ ਨਿਭਾਉਣ ਵਿੱਚ ਕਮੀਆਂ ਪਾਈਆਂ ਗਈਆਂ।

Back to top button