PoliticsPunjab

ਹਰਸਿਮਰਤ ਬਾਦਲ ਵਲੋਂ ਰੱਖੇ ਇਕੱਠ ‘ਚ ਦੋਵਾਂ ਧਿਰਾਂ ਵਿੱਚ ਚੱਲੀਆਂ ਕੁਰਸੀਆਂ, ਮਚੀ ਹਫੜਾ-ਦਫੜੀ,ਜਾਣੋ ਮਾਮਲਾ

Chairs moved in the program of Akalis, chairs moved in the meeting held by Harsimrat Badal, know the matter

ਬਠਿੰਡਾ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਇੱਕ ਪ੍ਰੋਗਰਾਮ ਦੌਰਾਨ ਪਾਰਟੀ ਵਰਕਰ ਆਪਸ ਵਿੱਚ ਭਿੜ ਗਏ। ਮਾਮਲਾ ਇੰਨਾ ਵੱਧ ਗਿਆ ਕਿ ਦੋਵੇਂ ਧਿਰਾਂ ਨੇ ਇੱਕ ਦੂਜੇ ‘ਤੇ ਕੁਰਸੀਆਂ ਸੁੱਟਣੀਆਂ ਸ਼ੁਰੂ ਕਰ ਦਿੱਤੀਆਂ। ਇਹ ਪ੍ਰੋਗਰਾਮ ਬਠਿੰਡਾ ਦੇ ਇੱਕ ਨਿੱਜੀ ਰਿਜ਼ੋਰਟ ਵਿੱਚ ਕਰਵਾਇਆ ਗਿਆ। ਪ੍ਰੋਗਰਾਮ ਵਿੱਚ ਅਕਾਲੀ ਦਲ ਦੇ ਕਈ ਸੀਨੀਅਰ ਆਗੂ ਹਾਜ਼ਰ ਸਨ ਜਿਨ੍ਹਾਂ ਦੇ ਸਾਹਮਣੇ ਇਹ ਸਾਰਾ ਵਿਵਾਦ ਦੇਖਣ ਨੂੰ ਮਿਲਿਆ।

ਪੂਰੀ ਘਟਨਾ ਦੀਆਂ ਕੁਝ ਵੀਡੀਓ ਸਾਹਮਣੇ ਆਈਆਂ ਹਨ ਜਿਸ ਵਿੱਚ ਪਾਰਟੀ ਵਰਕਰ ਇੱਕ ਦੂਜੇ ‘ਤੇ ਕੁਰਸੀਆਂ ਸੁੱਟਦੇ ਨਜ਼ਰ ਆ ਰਹੇ ਹਨ। ਘਟਨਾ ਤੋਂ ਬਾਅਦ ਪੂਰੇ ਰਿਜ਼ੋਰਟ ‘ਚ ਹਫੜਾ-ਦਫੜੀ ਮਚ ਗਈ। ਮੌਕੇ ‘ਤੇ ਮੌਜੂਦ ਸੁਰੱਖਿਆ ਕਰਮੀਆਂ ਨੇ ਆਗੂਆਂ ਨੂੰ ਕਿਸੇ ਤਰ੍ਹਾਂ ਬਾਹਰ ਕੱਢਿਆ। ਇਸ ਪੂਰੇ ਮਾਮਲੇ ਦੀ ਜਾਂਚ ਲਈ ਬਠਿੰਡਾ ਪੁਲਿਸ ਮੌਕੇ ’ਤੇ ਪਹੁੰਚ ਗਈ ਸੀ।

ਪ੍ਰਾਪਤ ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਦੇ ਆਗੂਆਂ ਨੇ ਉਕਤ ਰੈਲੀ ਕੀਤੀ ਸੀ ਜਿਸ ਵਿੱਚ ਉਹ ਅਕਾਲੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਲਈ ਚੋਣ ਪ੍ਰਚਾਰ ਕਰ ਰਹੇ ਸਨ। ਇਸ ਦੌਰਾਨ ਦੋਵਾਂ ਧਿਰਾਂ ਵਿੱਚ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ। ਝਗੜਾ ਇੰਨਾ ਵੱਧ ਗਿਆ ਕਿ ਸਟੇਜ ਦੇ ਨੇੜੇ ਮੌਜੂਦ ਦੋਵੇਂ ਧਿਰਾਂ ਨੇ ਇੱਕ ਦੂਜੇ ‘ਤੇ ਕੁਰਸੀਆਂ ਸੁੱਟਣੀਆਂ ਸ਼ੁਰੂ ਕਰ ਦਿੱਤੀਆਂ।

Back to top button